ਟੀਬੀ ਲਾਇਲਾਜ ਨਹੀਂ,ਸਾਰੇ ਸਰਕਾਰੀ ਹਸਪਤਾਲਾਂ ’ਚ ਜਾਂਚ ਤੇ ਇਲਾਜ ਮੁਫ਼ਤ-ਸ਼ਿਵਦੁਲਾਰ ਸਿੰਘ ਢਿਲੋਂ
ਰੈਡ ਕਰਾਸ ਭਵਨ ’ਚ ਮਨਾਇਆ ਵਿਸ਼ਵ ਟੀ.ਵੀ.ਦਿਵਸ
ਟੀ.ਬੀ. ਦੇ ਮਰੀਜ਼ਾਂ ਨੂੰ ਪੋਸ਼ਣ ਕਿੱਟਾਂ ਵੀ ਵੰਡੀਆਂ
ਜਲੰਧਰ, 24 ਮਾਰਚ : ਵਿਸ਼ਵ ਟੀ.ਬੀ ਦਿਵਸ ਮੌਕੇ ਅੱਜ ਸਥਾਨਕ ਰੈੱਡ ਕਰਾਸ ਭਵਨ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸਕੱਤਰ ਇੰਡੀਅਨ ਰੈੱਡ ਕਰਾਸ ਸੁਸਾਇਟੀ, ਪੰਜਾਬ ਸ਼ਿਵਦੁਲਾਰ ਸਿੰਘ (ਰਿਟਾ. ਆਈ.ਏ.ਐਸ.) ਬਤੌਰ ਮੁੱਖ ਮਹਿਮਾਨ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।
ਸਮਾਗਮ ਨੂੰ ਸੰਬੋਧਨ ਕਰਦਿਆਂ ਸਕੱਤਰ ਇੰਡੀਅਨ ਰੈਡ ਕਰਾਸ ਸੁਸਾਇਟੀ, ਪੰਜਾਬ ਸ਼ਿਵਦੁਲਾਰ ਸਿੰਘ ਨੇ ਕਿਹਾ ਕਿ ਟੀ.ਬੀ. ਪੂਰੀ ਤਰ੍ਹਾਂ ਇਲਾਜਯੋਗ ਹੈ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਇਸ ਦੀ ਜਾਂਚ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਟੀ.ਬੀ. ਦੇ ਲੱਛਣ ਹੋਣ ’ਤੇ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਇਸ ਦੀ ਜਾਂਚ ਜ਼ਰੂਰ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਵਿਸ਼ਵ ਟੀ.ਬੀ.ਦਿਵਸ ਮੌਕੇ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਟੀ.ਬੀ. ਦੀ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਦ੍ਰਿੜ ਸੰਕਲਪ ਲੈਣ ਦਾ ਸੱਦਾ ਦਿੱਤਾ।
ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟੀ.ਬੀ. ਦੇ ਖਾਤਮੇ ਲਈ ਕੀਤੇ ਜਾ ਰਹੇ ਯਤਨਾਂ ’ਤੇ ਚਾਨਣਾ ਪਾਇਆ।
ਸਿਵਲ ਹਸਪਤਾਲ ਤੋਂ ਚੈਸਟ ਮਾਹਰ ਡਾ. ਰਘੂ ਸੱਭਰਵਾਲ ਨੇ ਦੱਸਿਆ ਜੇਕਰ ਕਿਸੇ ਵਿਅਕਤੀ ਨੂੰ ਦੋ ਹਫ਼ਤਿਆਂ ਤੋਂ ਜ਼ਿਆਦਾ ਖੰਘ, ਭੁੱਖ ਘੱਟ ਲਗਦੀ ਹੈ ਅਤੇ ਲਗਾਤਾਰ ਭਾਰ ਘੱਟਦਾ ਹੈ ਤਾਂ ਉਸ ਨੂੰ ਨਜ਼ਦੀਕੀ ਸਰਕਾਰੀ ਹਸਪਤਾਲ ਵਿੱਚ ਜ਼ਰੂਰ ਜਾਂਚ ਕਰਵਾਉਣੀ ਕਰਵਾਉਣਾ ਚਾਹੀਦੀ ਹੈ।
ਇਸ ਮੌਕੇ ਐਚ.ਐਮ.ਵੀ.ਕਾਲਜ ਦੀ ਵਿਦਿਆਰਥਣ ਸੀਜਲ ਵੱਲੋਂ ਜਿਥੇ ਟੀਬੀ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਗਏ ਉਥੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਪੇਸ਼ ਕਰਕੇ ਟੀ.ਬੀ. ਦੀ ਰੋਕਥਾਮ ਲਈ ਜਾਗਰੂਕ ਕੀਤਾ ਗਿਆ। ਸਮਾਗਮ ਦੌਰਾਨ ਟੀ.ਬੀ. ਦੇ ਮਰੀਜ਼ਾਂ ਨੂੰ ਪੋਸ਼ਣ ਕਿੱਟਾਂ ਦੀ ਵੰਡ ਵੀ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਟੀ. ਬੀ. ਅਫ਼ਸਰ ਡਾ. ਪਰਮਵੀਰ ਸਿੰਘ, ਸਟੇਟ ਟੀ.ਬੀ. ਕਾਰਡੀਨੇਟਰ ਰਾਵੀਆ, ਸਕੱਤਰ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਸੁਰਜੀਤ ਲਾਲ, ਜ਼ਿਲ੍ਹਾ ਟੀ.ਬੀ. ਕੁਆਰਡੀਨੇਟਰ ਸ਼ੀਨੂੰ, ਪਰਮਿੰਦਰ ਬੇਰੀ, ਸੁਰਿੰਦਰ ਸਿੰਘ ਕਾਹਲੋਂ, ਲੇਖਾਕਾਰ ਨੇਕ ਰਾਮ, ਸੁਨੀਲ ਕੁਮਾਰ, ਐਡਵੋਕੇਟ ਰਾਕੇਸ਼ ਕੁਮਾਰ ਅਤੇ ਇਲਾਕੇ ਦੇ ਪਤਵੰਤੇ ਸੱਜਣ ਮੌਜੂਦ ਸਨ।



