19 ਜੂਨ 2023 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ, ਡਰੋਨ ਸੁਪਰਵਾਈਜਰ ਅਤੇ ਪਾਇਲਟ ਦੀ ਅਸਾਮੀ ਲਈ ਹੋਵੇਗੀ ਭਰਤੀ


ਫਾਜ਼ਿਲਕਾ, 17 ਜੂਨ
ਪੰਜਾਬ ਸਰਕਾਰ ਵੱਲੋਂ ਨੌਜਵਾਨਾ ਨੂੰ ਰੋਜਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਦਫਤਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਾਜ਼ਿਲਕਾ ਵਿਖੇ ਗ੍ਰਾਮ ਤਰੰਗ ਇਨਕਲੁਸਿਵ ਡਿਵੈਲਪਮੈਂਟ ਸਰਵਿਸ ਪ੍ਰਾਈਵੇਟ ਲਿਮਟਿਡ ਵਲੋਂ ਡਰੋਨ ਸੁਪਰਵਾਈਜਰ ਅਤੇ ਪਾਇਲਟ ਦੀ ਭਰਤੀ ਲਈ ਮਿਤੀ 19 ਜੂਨ 2023 ਦਿਨ ਸੋਮਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜਗਾਰ ਅਫਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦਿੱਤੀ।
ਵਧੇਰੇ ਜਾਣਕਾਰੀ ਦਿੰਦਿਆਂ ਪਲੇਸਮੈਂਟ ਅਫਸਰ ਰਾਜ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ 12ਵੀ, ਆਈ. ਟੀ. ਆਈ. ਡਿਪਲੋਮਾ ਅਤੇ ਗ੍ਰੈਜੂਏਸ਼ਨ ਪਾਸ ਲੜਕੇ ਸ਼ਮੂਲੀਅਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਮਰ ਸੀਮਾ 19 ਤੋਂ 30 ਸਾਲ ਤੱਕ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਕੈਂਪ ਵਿਚ ਆਉਣ ਸਮੇਂ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆ ਅਤੇ ਰਿਜਿਉਮ ਨਾਲ ਲੈ ਕੇ ਆਇਆ ਜਾਵੇ। ਇਸ ਅਸਾਮੀ ਲਈ ਤਨਖਾਹ 17000/- ਤੋਂ 25000/- ਤੱਕ ਦੀ ਹੋਵੇਗੀ ਅਤੇ ਅਸਾਮੀਆਂ ਦੀ ਗਿਣਤੀ 30 ਹੈ। ਉਨ੍ਹਾਂ ਦੱਸਿਆ ਕਿ  ਇੰਟਰਵਿਊ ਦਾ ਸਮਾਂ 9 ਤੋਂ 1 ਵਜੇ ਤੱਕ ਰੱਖਿਆ ਗਿਆ ਹੈ।
ਇਹ ਕੈਂਪ ਕਮਰਾ ਨੰ.502, ਚੋਂਥੀ ਮੰਜਿਲ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀਸੀ ਕੰਪਲੈਕਸ ਫਾਜ਼ਿਲਕਾ ਵਿਖੇ ਆਯੋਜਿਤ ਕੀਤਾ ਜਾਵੇਗਾ।  ਹੋਰ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ. 89060-22220 ਅਤੇ 7986115001 ‘ਤੇ ਸੰਪਰਕ ਕੀਤਾ ਜਾ ਸਕਦਾ ਹੈ

CATEGORIES
TAGS
Share This

COMMENTS

Wordpress (0)
Disqus (0 )
Translate