ਮਗਨਰੇਗਾ ਕਾਮਿਆਂ ਨੂੰ ਮਲੇਰੀਆ ਬੁਖਾਰ ਤੋਂ ਬਚਾਅ ਬਾਰੇ ਜਾਗਰੂਕ ਕੀਤਾ

ਫਾਜ਼ਿਲਕਾ, 17 ਜੂਨ
ਸਹਾਇਕ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਬਬੀਤਾ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾਕਟਰ ਰੋਹਿਤ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਪਿੰਡ ਸਲੇਮਸ਼ਾਹ ਵਿਖੇ ਮਗਨਰੇਗਾ ਕਾਮਿਆਂ ਨੂੰ ਮਲੇਰੀਆ ਬੁਖਾਰ ਤੋਂ ਬਚਾਅ, ਇਸ ਦੇ ਲੱਛਣ ਤੇ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਦੌਰਾਨ ਵਿਜੇ ਕੁਮਾਰ ਮਲਟੀ ਪਰਪਜ਼ ਹੈਲਥ ਸੁਪਰਵਾਈਜ਼ਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ ਅਗਰ ਕਿਸੇ ਨੂੰ ਵੀ ਬੁਖ਼ਾਰ ਹੁੰਦਾ ਹੈ ਤਾਂ ਉਹ ਆਪਣਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕਰਵਾ ਸਕਦਾ ਹੈ।ਉਨ੍ਹਾਂ ਨੇ ਕਿਹਾ ਕਿ ਆਪਣੇ ਘਰ ਦੇ ਆਲੇ ਦੁਆਲੇ ਦੀ ਸਫਾਈ ਰੋਜ਼ਾਨਾ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦਾ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇਗਾ ਉਥੇ ਹਮੇਸ਼ਾ ਮੱਛਰਾਂ ਦੇ ਪੈਦਾ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ।
ਉਨ੍ਹਾਂ ਕਿਹਾ ਕਿ ਘਰਾਂ ਵਿਚ ਪਏ ਵਾਧੂ ਦੇ ਕਬਾੜ ਨੂੰ ਛੱਤ ਥੱਲੇ ਰੱਖ ਦਿੱਤਾ ਜਾਵੇ ਕੋਈ ਵੀ ਕਬਾੜ ਖੁੱਲ੍ਹੇ ਵਿਹੜੇ ਵਿੱਚ ਨਾ ਰੱਖਿਆ ਜਾਵੇ। ਪਾਣੀ ਵਾਲੇ ਬਰਤਨਾਂ ਨੂੰ ਹਮੇਸ਼ਾ ਢਕ ਕੇ ਰੱਖਿਆ ਜਾਵੇ ਅਤੇ ਇਹਨਾਂ ਦੀ ਹਫਤੇ ਵਿਚ ਇਕ ਦਿਨ ਸਫਾਈ ਕੀਤੀ ਜਾਵੇ। ਜੇਕਰ ਕਿਸੇ ਨੂੰ ਬੁਖ਼ਾਰ ਹੁੰਦਾ ਹੈ ਤਾਂ ਉਹ ਆਪਣਾ ਮਲੇਰੀਏ ਦਾ ਟੈਸਟ ਮੁਫਤ ਵਿੱਚ ਸਰਕਾਰੀ ਹਸਪਤਾਲ ਵਿੱਚ, ਸਰਕਾਰੀ ਸਿਹਤ ਕੇਂਦਰਾਂ ਵਿੱਚ ਕਰਵਾ ਸਕਦਾ ਹੈ ਅਤੇ ਇਸ ਦਾ ਇਲਾਜ ਵੀ ਮੁਫ਼ਤ ਦਿੱਤਾ ਜਾਂਦਾ ਹੈ।
ਇਸ ਦੌਰਾਨ ਵਿੱਕੀ ਐਮ ਪੀ ਐਚ ਡਬਲਿਊ ਅਤੇ ਪਿੰਡ ਵਾਸੀ ਹਾਜ਼ਰ ਸਨ।


