ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀ ਕਣਕ ਦੀ ਫਸਲ ਦਾ ਲਿਆ ਜਾਇਜ਼ਾ

ਲੰਬੀ 2ਅਪ੍ਰੈਲ

ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਪੱਕੀ ਕਣਕ ਦੀ ਫਸਲ ਨੂੰ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ।

ਇਸ ਦੌਰਾਨ ਮੰਤਰੀ ਨੇ ਪਿੰਡ ਆਲਮਵਾਲਾ, ਬੋਦੀਵਾਲਾ, ਰਾਣੀਵਾਲਾ, ਅਸਪਾਲ, ਸਰਾਵਾਂ ਬੋਦਲਾ, ਕੱਟਿਆਵਾਲੀ ਅਤੇ ਕਬਰਵਾਲਾ ਵਿੱਚ ਕਿਸਾਨਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਫਸਲ ਦੇ ਨੁਕਸਾਨ ਦਾ ਜਾਇਜ਼ਾ ਲਿਆ।

ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦੀ ਪੂਰੀ ਭਰਪਾਈ ਲਈ ਯੋਗ ਕਦਮ ਚੁੱਕੇ ਜਾਣਗੇ। ਉਨ੍ਹਾਂ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਤੁਰੰਤ ਗਿਰਦਾਵਰੀ ਕਰਕੇ ਨੁਕਸਾਨ ਦੀ ਵਿਸਥਾਰ ਰਿਪੋਰਟ ਤਿਆਰ ਕੀਤੀ ਜਾਵੇ ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਸਬੰਧੀ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

CATEGORIES
Share This

COMMENTS

Wordpress (0)
Disqus ( )
Translate