ਕੈਬਨਿਟ ਮੰਤਰੀ ਖੁੱਡੀਆਂ ਨੇ 4.22 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਨਿਉ ਅਬੁਲ ਖੁਰਾਣਾ ਮਾਈਨਰ ਦਾ ਰੱਖਿਆ ਨੀਂਹ ਪੱਥਰ
ਹਰ ਇਨਸਾਨ ਨੂੰ ਪਾਣੀ ਬਚਾਉਣ ਲਈ ਕਰਨੇ ਚਾਹੀਦੇ ਹਨ ਯਤਨ- ਖੁੱਡੀਆਂ
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦਿੱਤੀ ਜਾਵੇਗੀ
ਸ੍ਰੀ ਮੁਕਤਸਰ ਸਾਹਿਬ 28 ਅਪ੍ਰੈਲ
ਪੰਜਾਬ ਸਰਕਾਰ ਰਾਜ ਦੇ ਵਸਨੀਕਾਂ ਨੂੰ ਖੇਤੀਬਾੜੀ ਅਤੇ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆਂ ਕਰਵਾਉਣ ਲਈ ਵਚਨਬੱਧ ਹੈ ।ਇਹ ਪ੍ਰਗਟਾਵਾਂ ਸ.ਗੁਰਮੀਤ ਸਿੰਘ ਖੁੱਡੀਆ ਖੇਤੀਬਾੜੀ,ਪਸੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਨੇ ਅੱਜ ਲੰਬੀ ਹਲਕੇ ਦੇ ਪਿੰਡ ਦਿਉਣ ਖੇੜਾ ਵਿਖੇ ਨਿਉ ਅਬੁਲ ਖੁਰਾਣਾ ਮਾਈਨਰ ਦੀ ਮੁੜ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਦਿਆਂ ਕੀਤਾ।
ਉਹਨਾਂ ਦੱਸਿਆ ਕਿ ਨਿਉ ਅਬੁਲ ਖੁਰਾਣਾ ਮਾਈਨਰ ਦੀ ਮੁੜ ਉਸਾਰੀ ਕਰਨ ਨਾਲ ਲੰਬੀ ਹਲਕੇ ਦੇ ਪਿੰਡ ਡੱਬਵਾਲੀ—ਰਹੂੜਿਆਂਵਾਲੀ, ਤੱਪਾ ਖੇੜਾ ਅਤੇ ਲਾਲ ਬਾਈ ਦੇ 8 ਮੋਘਿਆਂ ਰਾਹੀਂ ਖੇਤਾਂ ਨੂੰ ਸਿੰਚਾਈ ਲਈ ਪੂਰਾ ਪਾਣੀ ਮਿਲੇਗਾ ਅਤੇ ਸਰਕਾਰ ਵਲੋਂ ਇਸ ਮਾਈਨਰ ਤੋਂ ਨਿਕਲਣ ਵਾਲੇ 22 ਕਿਲੋਮੀਟਰ ਖਾਲਿਆਂ ਨੂੰ ਪੱਕਾ ਕਰਨ ਲਈ 4.22 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਹਨਾਂ ਅੱਗੇ ਦੱਸਿਆ ਕਿ ਜਿੱਥੇ ਇਸ ਮਾਈਨਰ ਦੀ ਮੁੜ ਉਸਾਰੀ ਕੀਤੀ ਜਾ ਰਹੀ ਹੈ, ਉਥੇ ਹੀ ਪਾਣੀ ਦੀ ਸਮਰੱਥਾ ਵਧਾਉਣ ਲਈ ਇਸ ਨੂੰ ਚੋੜਾ ਤੇ ਡੂੰਘਾ ਵੀ ਕੀਤਾ ਜਾਵੇਗਾ।
ਉਹਨਾਂ ਅੱਗੇ ਦੱਸਿਆ ਕਿ ਹਰ ਇਨਸਾਨ ਨੂੰ ਪਾਣੀ ਬਚਾਉਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਪਾਣੀ ਦੇ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ।ਸਰਕਾਰ ਵਲੋਂ 15 ਹਜ਼ਾਰ ਕਿਲੋਮੀਟਰ ਤੋਂ ਵੱਧ ਨਹਿਰਾਂ,ਰਜਬਾਹੇ ਤੇ ਕੱਸੀਆਂ ਨੂੰ ਪੱਕਾ ਕੀਤਾ ਹੈ ਤਾਂ ਜੋ ਟੇਲ ਤੇ ਪੈਂਦੇ ਪਿੰਡਾਂ ਨੂੰ ਖੇਤੀਬਾੜੀ ਅਤੇ ਪੀਣ ਲਈ ਸ਼ਾਫ ਸੁਥਰਾ ਪਾਣੀ ਮੁਹੱਈਆ ਹੋ ਸਕੇ ਅਤੇ 75 ਪ੍ਰਤੀਸਤ ਪਾਣੀ ਨੂੰ ਹੁਣ ਵਰਤੋਂ ਵਿੱਚ ਲਿਆਦਾ ਗਿਆ ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਾਸਤਕਾਰਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾਵੇਗੀ ਅਤੇ ਸਰਕਾਰ ਵਲੋਂ ਇਸ ਸਕੀਮ ਤਹਿਤ 40 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ, ਇਸ ਤੋਂ ਪਹਿਲਾ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲ ਕਾਸਤਕਾਰਾਂ ਦੇ ਬੈਂਕ ਖਾਤਿਆਂ ਵਿੱਚ 32 ਕਰੋੜ ਰੁਪਏ ਦੀ ਰਾਸ਼ੀ ਭੇਜੀ ਜਾ ਚੁੱਕੀ ਹੈ।
ਇਸ ਤੋਂ ਇਲਾਵਾ ਪੰਜਾਬ ਵਿੱਚ ਨਰਮੇ ਦੀ ਕਾਸਤ ਨੂੰ ਪ੍ਰਫੁਲਤ ਕਰਨ ਲਈ 33 ਪ੍ਰਤੀਸਤ ਸਬਸਿਡੀ ਪੰਜਾਬ ਸਰਕਾਰ ਵਲੋਂ ਦਿੱਤੀ ਜਾਵੇਗੀ ਤਾਂ ਧਰਤੀ ਹੇਠਲੇ ਪਾਣੀ ਨੂੰ ਡੂੰਘਾ ਹੋਣ ਤੋਂ ਬਚਾਇਆ ਜਾਵੇ ਅਤੇ ਖੇਤੀਬਾੜੀ ਯੂਨੀਵਰਸਿਟੀ ਦੀ ਸਲਾਹ ਤੇ ਦੇਸ਼ੀ ਕਪਾਹ ਦੇ ਬੀਜ ਦਾ ਵੀ ਪ੍ਰਬੰਧ ਕੀਤਾ ਜਾਵੇਗਾ।
ਨਗਰ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਸ.ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ ਅਤੇ ਖੇਡਾਂ ਨੀਤੀ ਤਹਿਤ ਲੋਕਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ ਅਤੇ ਉਹਨਾਂ ਦਾ ਜੀਵਨ ਪੱਧਰ ੳ੍ਹੁਚਾ ਚੁੱਕਿਆ ਜਾ ਰਿਹਾ ਹੈ।
ਸ੍ਰੀ ਰਮਨਦੀਪ ਸਿੰਘ ਸਿੰਧੂ ਐਕਸੀਅਨ ਜਲ ਸਰੋਤ, ਡਾ.ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਰੁਪਿੰਦਰ ਕੌਰ ਨਾਇਬ ਤਹਿਸੀਲਦਾਰ ਲੰਬੀ, ਗੁਰਬਾਜ ਸਿੰਘ ਵਣਵਾਲਾ, ਨਰਜੀਤ ਸਿੰਘ ਸਰਪੰਚ ਤੱਪਾ ਖੇੜਾ, ਰਾਜਾ ਮਾਹੂਆਣਾ, ਪਰਮਪ੍ਰੀਤ ਸਿੰਘ ਸਰਪੰਚ ਭਾਗੂ, ਪਲਵਿੰਦਰ ਕੌਰ ਸਰਪੰਚ ਡੱਲਵਾਲੀ ਮਲਕੋ ਕੀ, ਗੁਰਵਿੰਦਰ ਸਿੰਘ ਪੌਪਾ ਦਿਓਣ ਖੇੜਾ,ਰਵਿੰਦਰ ਸਿੰਘ ਰਾਰਾ ਮਾਨ, ਜਸਵਿੰਦਰ ਸਿੰਘ ਸਾਬਕਾ ਸਰਪੰਚ ਭਾਗੁਹਨੀ ਬਰਾੜ, ਰਣਜੀਤ ਸਿੰਘ ਮਾਨ, ਰਵੀ ਬਰਾੜ, ਹਰਦੀਪ ਸਿੰਘ ਸਰਪੰਚ,ਜੋਗਿੰਦਰ ਸਿੰਘ, ਅਵਤਾਰ ਸਿੰਘ, ਜਸਵਿੰਦਰ ਸਿੰਘ, ਪੀ.ਏ. ਗੁਰਬਾਜ ਖੁੱਡੀਆ, ਮੀਡੀਆ ਐਡਵਾਈਜ਼ਰ ਮੋਹਿਤ ਸੋਨੀ ਵੀ ਮੌਜੂਦ ਸਨ।



