ਸ਼੍ਰੋਮਣੀ ਗਾਇਕ ਪਾਲੀ ਦੇਤਵਾਲੀਆ ਨੂੰ ਸਦਮਾ, ਨੌਜਵਾਨ ਪੁੱਤ ਦਾ ਦੇਹਾਂਤ
ਚੰਡੀਗੜ੍ਹ 28 ਅਪ੍ਰੈਲ-ਪਰਿਵਾਰਕ ਅਤੇ ਸੱਭਿਆਚਾਰਕ ਗੀਤਾਂ ਦੇ ਗੀਤਕਾਰ ’ਤੇ ਸ਼੍ਰੋਮਣੀ ਗਾਇਕ ਪਾਲੀ ਦੇਤਵਾਲੀਆ ਨੂੰ ਉਸ ਵੇਲੇ ਗਹਿਰਾ ਸਦਮਾ ਪਹੁੰਚਿਆ ਜਦੋਂ ਮੰਗਲਵਾਰ ਨੂੰ ਅਚਾਨਕ ਸਵੇਰੇ ਉਨ੍ਹਾਂ ਦੇ ਨੌਜਵਾਨ ਸਪੁੱਤਰ ਮਨਜੋਤ ਸਿੰਘ ਦਾ ਦੇਹਾਂਤ ਹੋ ਗਿਆ।ਇਸ ਦੁਖਦਾਈ ਖਬਰ ਨਾਲ ਦੇਸ਼ ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਵਿੱਚ ਸੋਗ ਦੀ ਲਹਿਰ ਦੌੜ ਗਈ। ਪਾਲੀ ਦੇਤਵਾਲੀਆ ਦੇ ਭਤੀਜੇ ਪ੍ਰਭਜੋਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੁੱਧਵਾਰ ਸਵੇਰੇ 10.30 ਵਜੇ ਪਿੰਡ ਦੇਤਵਾਲ ਦੇ ਸ਼ਮਸ਼ਾਨਘਾਟ ਵਿਖੇ ਮਨਜੋਤ ਸਿੰਘ ਦਾ ਸਸਕਾਰ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ਵਿਚ ਕਲਾ ਅਤੇ ਸਾਹਿਤ ਦੇ ਖੇਤਰ ਨਾਲ ਜੁੜੀਆਂ ਅਨੇਕਾਂ ਸ਼ਖਸੀਅਤਾਂ ਨੇ ਗਾਇਕ ਪਾਲੀ ਦੇਤਵਾਲੀਆ ਨਾਲ ਡੁੰਘੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਕਿਹਾ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

CATEGORIES ਪੰਜਾਬ


