ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡਾਂ ਵਿੱਚ ਸਰਵੇ ਮੁਹਿੰਮ ਜਾਰੀ
ਕਪੂਰਥਲਾ 29 ਅਪ੍ਰੈਲ। ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੇਮ ਕੁਮਾਰ ਦੇ ਹੁਕਮਾਂ ਅਨੁਸਾਰ ਬਲਾਕ ਢਿੱਲਵਾਂ ਅਧੀਨ ਵੱਖ-ਵੱਖ ਪਿੰਡਾਂ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਫੀਵਰ ਸਰਵੇ ਕੀਤਾ ਗਿਆ। ਟੀਮ ਵਿੱਚ ਸਮੂਹ ਸਿਹਤ ਸੁਪਰਵਾਈਜ਼ਰ ਸਰਬਜੀਤ ਸਿੰਘ, ਜਸਵਿੰਦਰ ਸਿੰਘ, ਪ੍ਰਗਟ ਸਿੰਘ ਅਤੇ MPHW (ਮਲਟੀ ਪਰਪਜ਼ ਹੈਲਥ ਵਰਕਰ) ਹਾਜ਼ਰ ਸਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੇਮ ਕੁਮਾਰ ਨੇ ਦੱਸਿਆ ਕਿ ਫੀਵਰ ਸਰਵੇ ਦਾ ਮੁੱਖ ਉਦੇਸ਼ ਸ਼ੁਰੂਆਤੀ ਲੱਛਣਾਂ ਦੀ ਪਛਾਣ ਕਰਨਾ, ਉਪਰੰਤ ਸਮੇਂ ਸਿਰ ਯੋਗ ਇਲਾਜ ਅਤੇ ਬਿਮਾਰੀਆਂ ਸਬੰਧੀ ਜਾਗਰੂਕ ਕਰਨਾ ਹੈ ਤਾਂ ਜੋ ਸਮੇਂ ਸਿਰ ਬਿਮਾਰੀਆਂ ਦੀ ਰੋਕਥਾਮ ਕਰ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਸਰਵੇ ਦੌਰਾਨ ਮ.ਪ.ਹ.ਵ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਬੱਲਡ ਸਲਾਈਡਾਂ ਵੀ ਬਣਾਈਆਂ ਗਈਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਸੁਪਰਵਾਈਜ਼ਰ ਸਰਬਜੀਤ ਸਿੰਘ ਨੇ ਦੱਸਿਆ ਕਿ ਅੱਜ ਭੁੱਲਥ ਸੈਕਟਰ ਦੇ ਪਿੰਡ ਰਾਮਗੜ੍ਹ ਵਿੱਚ ਸਰਵੇ ਕੀਤਾ ਗਿਆ। ਉਹਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਆਮ ਲੋਕਾਂ ਨੂੰ ਡੇਂਗੂ, ਮਲੇਰੀਆ ਆਦਿ ਬਿਮਾਰੀਆਂ ਦੇ ਲੱਛਣਾਂ ‘ਤੇ ਰੋਕਥਾਮ ਸਬੰਧੀ ਵੀ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਹੀ ਦੂਜੇ ਪਾਸੇ ਸਿਹਤ ਸੁਪਰਵਾਈਜ਼ਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਭੱਠੇਆਂ ‘ਤੇ ਸਰਵੇਖਣ ਕਰ ਲੋਕਾਂ ਨੂੰ ਬਿਮਾਰੀਆਂ ਪ੍ਰਤੀ ਸੁਚੇਤ ਕੀਤਾ ਗਿਆ।
- ਸਿਹਤ ਟੀਮ ਨਾਲ ਪੂਰਾ ਸਹਿਯੋਗ ਕਰੋਜੇ ਕਿਸੇ ਨੂੰ ਬੁਖਾਰ ਜਾਂ ਹੋਰ ਲੱਛਣ ਹਨ ਤਾਂ ਤੁਰੰਤ ਦੱਸੋਸਾਫ਼-ਸਫਾਈ ਦਾ ਵਿਸ਼ੇਸ਼ ਧਿਆਨ ਰੱਖੋ
- ਮੱਛਰਾਂ ਤੋਂ ਬਚਾਅ ਲਈ ਮੱਛਰਦਾਨੀ ਜਾਂ ਕ੍ਰੀਮਾਂ ਦਾ ਇਸਤੇਮਾਲ ਕਰੋ
ਸਿਹਤ ਵਿਭਾਗ ਵੱਲੋਂ ਇਹ ਵੀ ਅਪੀਲ ਕੀਤੀ ਜਾਂਦੀ ਹੈ ਕਿ ਕੋਈ ਵੀ ਵਿਅਕਤੀ ਬੁਖਾਰ ਨੂੰ ਨਜ਼ਰਅੰਦਾਜ਼ ਨਾ ਕਰੇ ਅਤੇ ਜਰੂਰਤ ਪੈਣ ‘ਤੇ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰੇ। ਇਸ ਦੌਰਾਨ ਮ.ਪ.ਹ.ਵ ਸੁਖਦੇਵ ਸਿੰਘ, ਗੁਰਜੀਤ ਸਿੰਘ, ਦਲਜੀਤ ਸਿੰਘ, ਪਰਮਜੀਤ ਸਿੰਘ, ਅਤੇ ਸਤਨਾਮ ਸਿੰਘ ਹਾਜ਼ਰ ਸਨ।


