ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਮਸ਼ੀਨਾਂ *ਤੇ ਸਬਸਿਡੀ ਲਈ ਕਿਸਾਨਾਂ ਤੋਂ ਬਿਨੈ ਪੱਤਰ ਦੀ ਮੰਗ—ਡਿਪਟੀ ਕਮਿਸ਼ਨਰ

ਚਾਹਵਾਨ ਕਿਸਾਨ 20 ਜੁਲਾਈ 2023 ਤੱਕ ਆਨਲਾਈਨ ਪੋਰਟਲ *ਤੇ ਦੇ ਸਕਦੇ ਹਨ ਆਪਣੀਆਂ ਅਰਜੀਆਂ
ਫਾਜ਼ਿਲਕਾ, 22 ਜੂਨ
ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਮਸ਼ੀਨਾਂ *ਤੇ ਸਬਸਿਡੀ ਲਈ ਬਿਨੈ ਪੱਤਰ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਮਸ਼ੀਨਾਂ *ਤੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 20 ਜੁਲਾਈ 2023 ਤੱਕ ਆਪਣੀਆਂ ਅਰਜੀਆਂ ਆਨਲਾਈਨ ਪੋਰਟਲ *ਤੇ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਦੇ ਆਨਲਾਈਨ ਪੋਰਟਲ agrimachinerypb.com *ਤੇ ਅਪਲਾਈ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਦੀ ਰਹਿੰਦ—ਖੂਹੰਦ ਨੂੰ ਸਾੜਨ ਤੋਂ ਰੋਕਣ ਲਈ ਸਰਕਾਰ ਵੱਲੋ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੁਪਰ ਐਸ.ਐਮ.ਐਸ., ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਸਮਾਰਟ ਸੀਡਰ, ਜੀਰੋ ਟਿੱਲ ਡਰਿਲ, ਸੁਪਰ ਸੀਡਰ, ਬੇਲਰ, ਰੇਕ, ਸਰਬ ਮਾਸਟਰ/ਰੋਟਰੀ ਸਲੈਸ਼ਰ, ਕਰਾਪ ਰੀਪਰ, ਉਲਟਾਵੇ ਪਲਾਓ ਮਸ਼ੀਨਾਂ *ਤੇ ਸਰਕਾਰ ਵੱਲੋਂ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਵੀਰਾਂ ਲਈ ਉਪਰਾਲੇ ਕੀਤੇ ਜਾ ਰਹੇ ਹਨ ਕਿ ਉਹ ਪਰਾਲੀ ਦੀ ਨਾੜ/ਰਹਿੰਦ—ਖੂੰਹਦ ਨੂੰ ਸਾੜਣ ਦੀ ਬਜਾਏ ਮਸ਼ੀਨਾਂ ਰਾਹੀਂ ਜਮੀਨਾਂ ਵਿਚ ਹੀ ਦਬਾਉਣ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਉਹ ਆਪਣੀ ਜਮੀਨ ਦੀ ਉਪਜਾਉ ਸ਼ਕਤੀ ਨੂੰ ਕਾਇਮ ਰੱਖ ਸਕਦੇ ਹਨ ਉਥੇ ਵਾਤਾਵਰਣ ਨੂੰ ਸ਼ੁੱਧ ਰੱਖਣ ਵਿਚ ਯੋਗਦਾਨ ਪਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਆਪਣੇ ਜ਼ਿਲੇ੍ਹ ਦੇ ਖੇਤੀਬਾੜੀ ਦਫਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਕਿਸਾਨ ਕਾਲ ਸੈਂਅਰ ਦੇ ਟੋਲ ਫਰੀ ਨੰਬਰ 18001801551 *ਤੇ ਖੇਤੀਬਾੜੀ ਸਬੰਧੀ ਸਲਾਹ ਵੀ ਲਈ ਜਾ ਸਕਦੀ ਹੈ।


