ਮਾਨ ਸਰਕਾਰ ਦੇ ਇਮਾਨਦਾਰ ਸ਼ਾਸਨ ਸਦਕਾ ਪੰਜਾਬ ਦੇ ਮਾਲੀਏ ਵਿੱਚ ਰਿਕਾਰਡ ਵਾਧਾ- ਕੇਜਰੀਵਾਲ

ਦਹਾਕਿਆਂ ਤੱਕ ਸਰਕਾਰਾਂ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ‘ਪੈਸੇ ਨਹੀਂ ਹਨ’ ਦਾ ਬਹਾਨਾ ਬਣਾਉਂਦੀਆਂ ਰਹੀਆਂ- ਕੇਜਰੀਵਾਲ

ਅੱਜ ਪੰਜਾਬ ਨੇ ਇਹ ਸਾਬਤ ਕਰ ਦਿੱਤਾ ਕਿ ਗੱਲ ਸਿਰਫ਼ ਪੈਸੇ ਦੀ ਨਹੀਂ, ਸਗੋਂ ਨੇਕ ਨੀਅਤ ਦੀ ਸੀ- ਕੇਜਰੀਵਾਲ

ਇਸ ਪੈਸੇ ਦੀ ਵਰਤੋਂ ਪੰਜਾਬ ਦੀ ਜਨਤਾ ਦੀ ਸੇਵਾ ਲਈ ਕੀਤੀ ਜਾ ਰਹੀ ਹੈ, ਇਹੀ ਹੈ ‘ਆਪ’ ਦਾ ਮਾਡਲ- ਕੇਜਰੀਵਾਲ

ਪੰਜਾਬ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਇਹ ਸਭ ਤੋਂ ਵੱਧ ਵਾਧਾ ਹੈ ਜੋ ਰਾਸ਼ਟਰੀ ਔਸਤ ਨਾਲੋਂ ਵੀ ਕਿਤੇ ਜ਼ਿਆਦਾ ਹੈ- ਸੌਰਭ ਭਾਰਦਵਾਜ

ਨਵੀਂ ਦਿੱਲੀ, 02 ਮਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਇਸ ਵਾਰ ਰਿਕਾਰਡ ਜੀਐਸਟੀ ਇਕੱਠਾ ਕੀਤਾ ਹੈ। ਪੰਜਾਬ ਦੇ ਇਤਿਹਾਸ ਵਿੱਚ ਹੁਣ ਤੱਕ ਦੇ ਇਸ ਸਭ ਤੋਂ ਵੱਧ ਮਾਲੀਆ ਵਾਧੇ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਹੋਰ ਆਗੂਆਂ ਨੇ ਭਗਵੰਤ ਮਾਨ ਸਰਕਾਰ ਦੇ ਇਮਾਨਦਾਰ ਸ਼ਾਸਨ ਨੂੰ ਸਿਹਰਾ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਆਪਣੀ ਨਾਕਾਮੀ ਨੂੰ ਲੁਕਾਉਣ ਲਈ ਪੈਸਾ ਨਾ ਹੋਣ ਦਾ ਬਹਾਨਾ ਬਣਾਉਂਦੀਆਂ ਸਨ, ਪਰ ਸੀ.ਐਮ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਨੇ ਇਸ ਸੱਚਾਈ ਨੂੰ ਸਾਬਤ ਕਰ ਦਿੱਤਾ ਹੈ ਕਿ ਗੱਲ ਸਿਰਫ਼ ਪੈਸੇ ਦੀ ਨਹੀਂ, ਸਗੋਂ ਨੇਕ ਨੀਅਤ ਦੀ ਸੀ।

ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ‘ਐਕਸ’ ‘ਤੇ ਸਾਂਝੀ ਕੀਤੀ ਗਈ ਜੀ.ਐਸ.ਟੀ. ਸੰਗ੍ਰਹਿ ਦੀ ਜਾਣਕਾਰੀ ਨੂੰ ਰੀ-ਟਵੀਟ ਕਰਦਿਆਂ ਕਿਹਾ ਕਿ ਦਹਾਕਿਆਂ ਤੱਕ ਸਰਕਾਰਾਂ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ‘ਪੈਸੇ ਨਹੀਂ ਹਨ’ ਦਾ ਬਹਾਨਾ ਬਣਾਉਂਦੀਆਂ ਰਹੀਆਂ। ਪਰ ਅੱਜ ਪੰਜਾਬ ਨੇ ਇਸ ਸੱਚਾਈ ਨੂੰ ਸਾਬਤ ਕਰ ਦਿੱਤਾ ਹੈ ਕਿ ਗੱਲ ਸਿਰਫ਼ ਪੈਸੇ ਦੀ ਨਹੀਂ, ਸਗੋਂ ਨੇਕ ਇਰਾਦੇ ਦੀ ਸੀ। ਇਮਾਨਦਾਰ ਸ਼ਾਸਨ ਸਦਕਾ ਪੰਜਾਬ ਦੇ ਮਾਲੀਏ ਵਿੱਚ ਰਿਕਾਰਡ ਵਾਧਾ ਹੋਇਆ ਹੈ ਅਤੇ ਹੁਣ ਉਸ ਪੈਸੇ ਦੀ ਵਰਤੋਂ ਪੰਜਾਬ ਦੀ ਜਨਤਾ ਦੀ ਸੇਵਾ ਵਿੱਚ ਕੀਤੀ ਜਾ ਰਹੀ ਹੈ। ਇਹੀ ਹੈ ਆਮ ਆਦਮੀ ਪਾਰਟੀ ਦਾ ਮਾਡਲ।

ਆਮ ਆਦਮੀ ਪਾਰਟੀ ਦੇ ਦਿੱਲੀ ਪ੍ਰਦੇਸ਼ ਪ੍ਰਧਾਨ ਸੌਰਭ ਭਾਰਦਵਾਜ ਨੇ ਇਸ ਨੂੰ ਇੱਕ ਸ਼ਾਨਦਾਰ ਪ੍ਰਾਪਤੀ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਇੱਕ ਸਾਲ ਵਿੱਚ ਜੀ.ਐਸ.ਟੀ. ਸੰਗ੍ਰਹਿ ਵਿੱਚ ਇਤਿਹਾਸਕ 66 ਫੀਸਦੀ ਦਾ ਵਾਧਾ ਦਰਜ ਕੀਤਾ ਹੈ। ਇਹ ਪੰਜਾਬ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਵਾਧਾ ਹੈ। ਇਹ ਸਾਰੇ ਪ੍ਰਮੁੱਖ ਰਾਜਾਂ ਅਤੇ ਰਾਸ਼ਟਰੀ ਔਸਤ ਨਾਲੋਂ ਵੀ ਵੱਧ ਹੈ, ਜੋ ਕਿਸੇ ਵੀ ਰਾਜ ਦੁਆਰਾ ਦਰਜ ਕੀਤਾ ਗਿਆ ਹੁਣ ਤੱਕ ਦਾ ਸਭ ਤੋਂ ਵੱਧ ਵਾਧਾ ਹੈ।

CATEGORIES
Share This

COMMENTS

Wordpress (0)
Disqus ( )
Translate