ਬਾਰਡਰ ਨੇੜੇ ਪਿੰਡਾਂ ਵਿੱਚ ਸ਼ਾਮ 5 ਵਜੇ ਤੋਂ ਬਾਅਦ ਡੀਜੇ, ਪਟਾਖੇ ਚਲਾਉਣ ਅਤੇ ਲੇਜਰ ਲਾਇਟਾਂ ਦੀ ਵਰਤੋਂ ਕਰਨ ਤੇ ਪਾਬੰਦੀ

 ਫਾਜਿ਼ਲਕਾ, 22  ਜੂਨ

ਜਿ਼ਲ੍ਹਾ ਮੈਜਿਸਟੇ੍ਰਟ ਡਾ ਸੇਨੂੰ ਦੁੱਗਲ ਆਈਏਐਸ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਫਾਜਿ਼ਲਕਾ ਦੇ ਬਾਰਡਰ ਨੇੜਲੇ ਪਿੰਡਾਂ ਵਿਚ ਸ਼ਾਮ 5 ਵਜੇ ਤੋਂ ਬਾਅਦ ਡੀਜੇ (ਮਿਊਜਿਕ ਸਿਸਟਮ), ਪਟਾਖੇ ਚਲਾਉਣ ਅਤੇ ਲੇਜਰ ਲਾਇਟਾਂ ਦਾ ਇਸਤੇਮਾਲ ਕਰਨ ਤੇ ਰੋਕ ਲਗਾ ਦਿੱਤੀ ਗਈ ਹੈ। ਇਹ ਹੁਕਮ 31  ਜੁਲਾਈ 2023 ਤੱਕ ਲਾਗੂ ਰਹਿਣਗੇ।

ਜਿਕਰਯੋਗ ਹੈ ਕਿ ਬਾਰਡਰ ਦੇ ਪਾਰ ਤੋਂ ਰਾਤ ਸਮੇਂ ਡ੍ਰੋਨ ਰਾਹੀਂ ਘੁਸਪੈਠ ਦੀ ਕੋਸਿਸ਼ ਹੁੰਦੀ ਹੈ ਅਤੇ ਡੀਜੇ ਦੀ ਉਚੀ ਅਵਾਜ ਵਿਚ ਹਿੰਦ ਪਾਕਿ ਸੀਮਾ ਤੇ ਡਿਊਟੀ ਕਰ ਰਹੇ ਜਵਾਨਾਂ ਨੂੰ ਡ੍ਰੋਨ ਦੀ ਗੂੰਜ ਸੁਣਾਈ ਨਹੀਂ ਦਿੰਦੀ ਜਿਸ ਕਾਰਨ ਡੋ੍ਰਨ ਗਤੀਵਿਧੀ ਦਾ ਪਤਾ ਲਗਾਉਣਾ ਮੁਸਕਿਲ ਹੋ ਜਾਂਦਾ ਹੈ। ਜ਼ਿਲ੍ਹਾ ਫਾਜਿਲਕਾ ਵਿੱਚ ਸਰਹੱਦੀ ਖੇਤਰਾਂ ਦੇ ਨਾਲ-ਨਾਲ ਬੀ.ਓ.ਪੀਜ ਦੇ ਨੇੜੇ ਸ਼ਾਮ 5 ਵਜੇ ਤੋਂ ਬਾਅਦ ਡੀ.ਜੇ ਦੀ ਆਵਾਜ ਨੂੰ ਸੀਮਤ ਕਰਨ ਲਈ ਜਰੂਰੀ ਨਿਰਦੇਸ਼ ਜਾਰੀ ਕਰਨ ਦੇ ਉਪਰਾਲੇ ਕੀਤੇ ਜਾਣੇ ਜਰੂਰੀ ਹਨ।ਇਸ ਲਈ ਰਾਸ਼ਟਰੀ ਸੁਰੱਖਿਆ ਦੇ ਮੱਦੇਨਜਰ ਇਹ ਹੁਕਮ ਜਾਰੀ ਕੀਤੇ ਗਏ ਹਨ।

CATEGORIES
TAGS
Share This

COMMENTS

Wordpress (0)
Disqus (0 )
Translate