ਪ੍ਰਧਾਨ ਮੰਤਰੀ ਸੁਰਖਿਤ ਮੱਤਰਤਵ ਅਭਿਆਨ ਤਹਿਤ ਸਿਹਤ ਕੇਂਦਰ ਅਤੇ ਆਮ ਆਦਮੀ ਕਲੀਨਿਕ ਵਿਚ ਲੱਗਿਆ ਵਿਸ਼ੇਸ਼ ਕੈਂਪ – ਡਾਕਟਰ ਕਵਿਤਾ ਸਿੰਘ

ਸਿਵਿਲ ਸਰਜਨ ਦਫ਼ਤਰ ਵਲੋ ਟੀਮਾ ਨੇ ਕੀਤਾ ਨਿਰੀਖਣ, 250 ਦੇ ਕਰੀਬ ਗਰਭਵਤੀ ਮਹਿਲਾਵਾਂ ਦੀ ਕੀਤੀ ਗਈ ਜਾਂਚ
ਫਾਜ਼ਿਲਕਾ 23 ਜੂਨ
ਸਿਵਲ ਸਰਜਨ ਫਾਜ਼ਿਲਕਾ ਡਾਕਟਰ ਸਤੀਸ਼ ਗੋਇਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲਾ ਫਾਜ਼ਿਲਕਾ ਦੇ ਸਾਰੇ ਸਿਹਤ ਕੇਂਦਰ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ ਅਤੇ ਗਰਭਵਤੀ ਔਰਤਾਂ ਦੀ ਜਾਂਚ ਦੇ ਨਾਲ ਖੁਰਾਕ ਬਾਰੇ ਜਾਗਰੂਕ ਕੀਤਾ ਗਿਆ ।
ਇਸ ਤੋਂ ਪਹਿਲਾਂ ਉਹਨਾ ਵਲੋ ਸਟਾਫ ਨੂੰ ਹਦਾਇਤ ਕੀਤੀ ਕਿ ਜੋ ਸੁਵਿਧਾ ਸਰਕਾਰ ਵਲੋ ਇਸ ਦਿਨ ਲਈ ਨਿਸ਼ਚਿਸਤ ਕੀਤੀ ਗਈ ਹੈ ਉਹ ਹਰ ਹਾਲ ਵਿਚ ਪੂਰੀ ਕੀਤੀ ਜਾਵੇ ਤਾਕਿ ਜਮੀਨੀ ਪੱਧਰ ਤੇ ਲਾਭਪਾਤਰੀ ਨੂੰ ਲਾਭ ਮਿਲ ਸਕੇ। ਇਸ ਲਈ ਜਿਲ੍ਹੇ ਵਲੋ ਜਿਲਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਕਵਿਤਾ ਸਿੰਘ ਵਲੋ ਕਲੀਨਿਕ ਦਾ ਦੌਰਾ ਕੀਤਾ ਗਿਆ । ਇਸ ਦੌਰਾਨ ਉਹਨਾ ਨਾਲ ਜਿਲਾ ਪ੍ਰੋਗਰਾਮ ਮੈਨੇਜਰ ਰਾਜੇਸ਼ ਕੁਮਾਰ ਨਾਲ ਸੀ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਤਾਰੀਕ ਅਤੇ 23 ਤਾਰੀਖ ਨੂੰ ਹਰੇਕ ਗਰਭਵਤੀ ਦਾ ਐਟੀਨੇਟਲ ਚੈਕਅੱਪ ਕੀਤਾ ਜਾਂਦਾ ਹੈ, ਤਾਂ ਜੋ ਹਾਈ ਰਿਸਕ ਪ੍ਰੈਗਨੇਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪੈ੍ਰਗਨੇਸੀ ਦੇ ਜੋਖਿਮ ਨੂੰ ਘਟਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਸਰਕਾਰੀ ਸੰਸਥਾਂ ਵਿਚ ਜਣੇਪਾ ਕਰਵਾਉਣ ਲਈ ਉਤਸ਼ਾਹਿਤ ਕੀਤਾ।
ਇਸ ਦੌਰਾਨ ਜਿਲਾ ਹਸਪਤਾਲ਼ ਫਾਜ਼ਿਲਕਾ , ਅਬੋਹਰ, ਜਲਾਲਾਬਾਦ , 4ਸੀ ਐੱਚ ਸੀ ਪੀ ਐੱਚ ਸੀ ਦੇ ਨਾਲ 23 ਆਮ ਆਦਮੀ ਕਲੀਨਿਕ ਵਿਖੇ 250ਦੇ ਕਰੀਬ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ । ਇਸ ਦੌਰਾਨ ਉਨ੍ਹਾਂ ਦੇ ਵਜ਼ਨ , ਬੀ ਪੀ, ਸੁਗਰ, ਅਤੇ ਐੱਚ ਬੀ ਦੀ ਜਾਂਚ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵਲੋ ਹਸਤਾ ਕਲਾ , ਕਰਨੀਖੇਰਾ ਅਤੇ ਟਾਹਲੀਵਾਲਾ ਬੋੜਲਾ ਦਾ ਨਿਰੀਖਣ ਕਰਨ ਉਪਰੰਤ ਸਟਾਫ ਨੂੰ ਜਰੂਰੀ ਹਦਾਇਤਾਂ ਜਾਰੀ ਕੀਤੀ ਗਈ।


