ਭਾਰਤ ਸਰਕਾਰ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ 3 ਰੁਪਏ ਪ੍ਰਤੀ ਲੀਟਰ ਵਾਧਾ

ਨਵੀਂ ਦਿੱਲੀ, 15 ਮਈ — ਕੇਂਦਰ ਸਰਕਾਰ GoI ਨੇ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ Petrol Deiseal Price Hike ਵਿੱਚ ਲਗਭਗ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰ ਦਿੱਤਾ ਹੈ। ਇਹ ਵਾਧਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਚਾਰ ਸਾਲਾਂ ਬਾਅਦ ਇੰਧਨ ਦੀਆਂ ਕੀਮਤਾਂ ਵਿੱਚ ਇਹ ਪਹਿਲਾ ਵੱਡਾ ਵਾਧਾ ਮੰਨਿਆ ਜਾ ਰਿਹਾ ਹੈ।

ਰਿਪੋਰਟਾਂ ਮੁਤਾਬਕ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ Crude Oil Price in International Market ਦੀਆਂ ਕੀਮਤਾਂ ਵਿੱਚ ਤੇਜ਼ ਵਾਧੇ ਅਤੇ ਪੱਛਮੀ ਏਸ਼ੀਆ West Asia Conflict ਵਿੱਚ ਬਣੇ ਤਣਾਅ ਕਾਰਨ ਸਰਕਾਰੀ ਤੇਲ ਕੰਪਨੀਆਂ ਉੱਤੇ ਵਿੱਤੀ ਦਬਾਅ ਵਧ ਰਿਹਾ ਸੀ। ਸਰਕਾਰ ਦਾ ਕਹਿਣਾ ਹੈ ਕਿ ਇਹ ਫੈਸਲਾ ਵਧ ਰਹੇ ਨੁਕਸਾਨ ਨੂੰ ਕਾਬੂ ਕਰਨ ਲਈ ਲਿਆ ਗਿਆ ਹੈ।

ਨਵੀਆਂ ਕੀਮਤਾਂ ਅਨੁਸਾਰ ਦਿੱਲੀ ਵਿੱਚ ਪੈਟਰੋਲ ਦੀ ਕੀਮਤ 97.77 ਰੁਪਏ ਅਤੇ ਡੀਜ਼ਲ ਦੀ ਕੀਮਤ 90.67 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਮੁੰਬਈ, ਕੋਲਕਾਤਾ ਅਤੇ ਚੇਨਈ ਸਮੇਤ ਹੋਰ ਮਹਾਂਨਗਰਾਂ ਵਿੱਚ ਵੀ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ।

ਵਿਰੋਧੀ ਪਾਰਟੀਆਂ ਨੇ ਇਸ ਫੈਸਲੇ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਹੈ ਕਿ ਇਸ ਨਾਲ ਆਮ ਲੋਕਾਂ ਉੱਤੇ ਮਹਿੰਗਾਈ ਦਾ ਹੋਰ ਬੋਝ ਪਵੇਗਾ। ਉੱਧਰ ਆਰਥਿਕ ਮਾਹਿਰਾਂ ਦਾ ਮੰਨਣਾ ਹੈ ਕਿ ਇੰਧਨ ਮਹਿੰਗਾ ਹੋਣ ਨਾਲ ਆਵਾਜਾਈ ਅਤੇ ਰੋਜ਼ਮਰਾ ਦੀਆਂ ਵਸਤੂਆਂ ਦੀਆਂ ਕੀਮਤਾਂ ਵੀ ਪ੍ਰਭਾਵਿਤ ਹੋ ਸਕਦੀਆਂ ਹਨ।

CATEGORIES
TAGS
Share This

COMMENTS

Wordpress (0)
Disqus ( )
Translate