ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਸਰਕਾਰੀ ਸਕੂਲਾਂ ਨੂੰ ਬਦਲਣਾ, ਅਧਿਆਪਕਾਂ ਨੂੰ ਹੋਰ ਸਮਰੱਥ ਬਣਾਉਣਾ ਅਤੇ ਆਮ ਪਰਿਵਾਰਾਂ ਦੇ ਬੱਚਿਆਂ ਲਈ ਨਵੇਂ ਮੌਕੇ ਪੈਦਾ ਕਰਨਾ ਜਾਰੀ ਰੱਖਦੀ ਹੈ

ਪ੍ਰਾਇਮਰੀ ਅਧਿਆਪਕਾਂ ਲਈ ਫਿਨਲੈਂਡ ਸਿਖਲਾਈ ਪ੍ਰੋਗਰਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਦਾ ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਵਿਸ਼ਵ ਪੱਧਰੀ ਅਧਿਆਪਨ ਸਿਖਲਾਈ ਵਿੱਚ ਲਗਾਤਾਰ ਨਿਵੇਸ਼ ਕਰ ਰਿਹਾ ਹੈ। ਸਾਲ 2024 ਤੋਂ ਸਰਕਾਰ ਨੇ ਕੁੱਲ 216 ਪ੍ਰਾਇਮਰੀ ਕਾਡਰ ਅਧਿਆਪਕ ਭੇਜੇ ਹਨ। ਤਿੰਨ ਬੈਚਾਂ ਵਿੱਚ ਤੁਰਕੂ, ਫਿਨਲੈਂਡ ਨੂੰ ਉੱਨਤ ਸਿਖਲਾਈ ਲਈ ਭੇਜਿਆ ਜਾਵੇਗਾ।

• ਇਸ ਇਤਿਹਾਸਕ ਸਿੱਖਿਆ ਸੁਧਾਰ ਲਹਿਰ ਨੂੰ ਜਾਰੀ ਰੱਖਦੇ ਹੋਏ ਚੌਥੇ ਬੈਚ ਵਿੱਚ 72 ਪ੍ਰਾਇਮਰੀ ਕਾਡਰ ਦੇ ਅਧਿਆਪਕ ਸ਼ਾਮਲ ਕੀਤ ਗਏ ਹਨ। ਇਨ੍ਹਾਂ ਵਿੱਚ ਮੁੱਖ ਅਧਿਆਪਕ, ਸੈਂਟਰ ਹੈੱਡ ਟੀਚਰ, ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ ਸ਼ਾਮਲ ਹਨ ਜਿਨ੍ਹਾਂ ਨੂੰ 18 ਮਈ ਤੋਂ 29 ਮਈ 2026 ਤੱਕ ਸਿਖਲਾਈ ਲਈ ਤੂਰਕੂ ਯੂਨੀਵਰਸਿਟੀ, ਫਿਨਲੈਂਡ ਭੇਜਿਆ ਜਾ ਰਿਹਾ ਹੈ।

• ਪੰਜਾਬ ਸਰਕਾਰ ਦੀ ਪਾਰਦਰਸ਼ੀ ਅਤੇ ਯੋਗਤਾ-ਅਧਾਰਤ ਪਹੁੰਚ ਨੂੰ ਦਰਸਾਉਂਦੇ ਹੋਏ, ਪ੍ਰੋਗਰਾਮ ਲਈ ਅਰਜ਼ੀਆਂ ਔਨਲਾਈਨ ਪ੍ਰਕਿਰਿਆ ਰਾਹੀਂ ਮੰਗੀਆਂ ਗਈਆਂ ਸਨ ਅਤੇ ਤਿੰਨ-ਪੜਾਵੀ ਸਖ਼ਤ ਤਸਦੀਕ ਪ੍ਰਕਿਰਿਆ ਤੋਂ ਬਾਅਦ, 72 ਅਧਿਆਪਕਾਂ ਦੀ ਚੋਣ ਕੀਤੀ ਗਈ ਸੀ। ਚੁਣੇ ਗਏ ਬੈਚ ਵਿੱਚ 43 ਈ.ਟੀ.ਟੀ. ਅਧਿਆਪਕ, 16 ਹੈੱਡ ਟੀਚਰ, 12 ਸੈਂਟਰ ਹੈੱਡ ਟੀਚਰ ਅਤੇ ਇਕ ਬੀ.ਪੀ.ਈ.ਓ. ਸ਼ਾਮਲ ਹਨ।

• ਦੋ ਹਫ਼ਤਿਆਂ ਦੇ ਪ੍ਰੋਗਰਾਮ ਦੌਰਾਨ ਅਧਿਆਪਕ ਤੁਰਕੂ ਅਤੇ ਰਾਉਮਾ ਵਿੱਚ ਅਧਿਆਪਕ ਸਿਖਲਾਈ ਕੇਂਦਰਾਂ ਦੇ ਅਕਾਦਮਿਕ ਦੌਰੇ ਕਰਨਗੇ ਜਿੱਥੇ ਉਹ ਵਿਸ਼ਵ ਪੱਧਰ ‘ਤੇ ਮਾਨਤਾ ਪ੍ਰਾਪਤ ਅਧਿਆਪਨ ਵਿਧੀਆਂ ਅਤੇ ਆਧੁਨਿਕ ਸਿੱਖਿਆ ਅਭਿਆਸਾਂ ਦਾ ਸਾਹਮਣਾ ਕਰਨਗੇ। ਉਨ੍ਹਾਂ ਨੂੰ ਪੰਜਾਬ ਦੇ ਸਰਕਾਰੀ ਸਕੂਲ ਵਾਤਾਵਰਣ ਨੂੰ ਹੋਰ ਮਜ਼ਬੂਤ ਕਰਨ ਲਈ ਲੀਡਰਸ਼ਿਪ ਬਿਲਡਿੰਗ ਅਤੇ ਮੈਂਟਰਸ਼ਿਪ ਹੁਨਰਾਂ ਵਿੱਚ ਵਿਸ਼ੇਸ਼ ਸਿਖਲਾਈ ਵੀ ਪ੍ਰਾਪਤ ਹੋਵੇਗੀ।

• ਭਗਵੰਤ ਸਿੰਘ ਮਾਨ ਸਰਕਾਰ ਦੇ ਵਿਦਿਅਕ ਬਦਲਾਅ ਲਈ ਤਹਿਤ ਅਧਿਆਪਕ ਨਵੀਨਤਾਕਾਰੀ ਪ੍ਰੋਜੈਕਟਾਂ ‘ਤੇ ਕੰਮ ਕਰਨਗੇ ਜੋ ਉਹ ਪੰਜਾਬ ਵਾਪਸ ਆਉਣ ਤੋਂ ਬਾਅਦ ਆਪੋ-ਆਪਣੇ ਸਕੂਲਾਂ ਵਿੱਚ ਲਾਗੂ ਕਰਨਗੇ, ਜਿਸ ਨਾਲ ਸਿੱਖਣ ਦੇ ਨਤੀਜਿਆਂ, ਨਵੀਨਤਾ ਅਤੇ ਪੰਜਾਬ ਦੀ ਸਕੂਲ ਸਿੱਖਿਆ ਪ੍ਰਣਾਲੀ ਦੀ ਸਮੁੱਚੀ ਗੁਣਵੱਤਾ ਵਿੱਚ ਸੁਧਾਰ ਕਰਨ ਵਿੱਚ ਮਦਦ ਮਿਲੇਗੀ।

CATEGORIES
Share This

COMMENTS

Wordpress (0)
Disqus ( )
Translate