26 ਜੂਨ 2023 ਨੂੰ ਰੋਜਗਾਰ ਵਿਭਾਗ ਵੱਲੋਂ ਸਿਕਿਉਰਟੀ ਗਾਰਡ ਦੀ ਨੌਕਰੀ ਲਈ ਪਲੇਸਮੈਂਟ ਕੈਂਪ ਦਾ ਆਯੋਜਨ


ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਨੋਜਵਾਨਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ
ਫਾਜ਼ਿਲਕਾ 24 ਜੂਨ
ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਡਾ. ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ `ਤੇ 26 ਜੂਨ 2023 ਦਿਨ ਸੋਮਵਾਰ ਨੂੰ ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਰਾ ਨੰ.502 ਚੋਥੀ ਮਿੰਜਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਡੀਸੀ ਦਫ਼ਤਰ, ਫਾਜ਼ਿਲਕਾ ਵਿਖੇ ਲਗਾਏ ਜਾ ਰਹੇ ਇਸ ਪਲੇਸਮੈਂਟ ਕੈਂਪ ਵਿਚ ਸਿਕਿਉਰਟੀ ਗਾਰਡ ਦੀ ਨੌਕਰੀ ਲਈ ਐਸ.ਆਈ.ਐਸ. ਸਿਕਿਉਰਟੀ ਲਿਮਟਿਡ ਕੰਪਨੀ ਸ਼ਮੂਲੀਅਤ ਕਰ ਰਹੀ ਹੈ ਤੇ ਸਿਰਫ ਲੜਕੇ ਹੀ ਭਾਗ ਲੈ ਸਕਦੇ ਹਨ ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ 10ਵੀ ਬਾਰਵੀਂ ਪਾਸ, ਗ੍ਰੈਜੂਏਸ਼ਨ ਪਾਸ ਜ਼ਾ ਇਸ ਤੋਂ ਵੱਧ, 21 ਤੋਂ 37 ਸਾਲ ਉਮਰ ਅਤੇ 5 ਫੁੱਟ 6 ਇੰਚ ਦੇ ਕੱਦ, 54 ਕਿਲੋ ਵਜਨ, ਛਾਤੀ 80 ਸੈਂਟੀਮੀਟਰ ਤੋਂ 85 ਸੈਂਟੀਮੀਟਰ ਵਾਲੇ ਨੋਜਵਾਨ ਭਾਗ ਲੈ ਸਕਦੇ ਹਨ।
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਦੱਸਿਆ ਕਿ ਇਸ ਕੈਂਪ ਵਿਚ ਚੁਣੇ ਗਏ ਪ੍ਰਾਰਥੀਆਂ ਨੂੰ ਮਹੀਨਾਵਾਰ ਤਨਖਾਹ ਵਜੋਂ 14 ਹਜ਼ਾਰ ਤੋਂ ਲੈ ਕੇ 16 ਹਜ਼ਾਰ ਦਾ ਮਿਹਨਤਾਨਾ ਦਿੱਤਾ ਜਾਵੇਗਾ। ਉਨ੍ਹਾਂ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਤੇ ਰੋਜਗਾਰ ਪ੍ਰਾਪਤ ਕੀਤਾ ਜਾਵੇ। ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 8725927708 ਅਤੇ 8906022220 ਤੇ ਸੰਪਰਕ ਕੀਤਾ ਜਾ ਸਕਦਾ ਹੈ।

CATEGORIES
Share This

COMMENTS

Wordpress (0)
Disqus (0 )
Translate