ਕੇਵਲ ਸਿੰਘ ਢਿੱਲੋਂ ਹੋਣਗੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ
ਚੰਡੀਗੜ੍ਹ 28 ਮਈ। 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਵੱਡਾ ਫੇਰ ਬਦਲ ਕੀਤਾ ਗਿਆ ਹੈ। ਜਿਸ ਤਹਿਤ ਕੇਵਲ ਸਿੰਘ ਢਿੱਲੋ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਉਹਨਾਂ ਦੀ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਨਿਰਦੇਸ਼ ਵੀ ਜਾਰੀ ਹੋਏ ਹਨ। ਦੱਸਣ ਯੋਗ ਹੈ ਕਿ ਸੁਨੀਲ ਜਾਖੜ ਦਾ ਜੁਲਾਈ ਮਹੀਨੇ ਵਿੱਚ ਕਾਰਜਕਾਲ ਪੂਰਾ ਹੋਣ ਜਾ ਰਿਹਾ ਸੀ। ਉਹ ਪਿਛਲੇ ਤਿੰਨ ਸਾਲ ਤੋਂ ਪੰਜਾਬ ਭਾਜਪਾ ਦੇ ਪ੍ਰਧਾਨ ਸਨ।

CATEGORIES ਪੰਜਾਬ


