ਫਿਰੋਜ਼ਪੁਰ ਹਾਦਸੇ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਦੁੱਖ ਪ੍ਰਗਟ, ਮ੍ਰਿਤਕਾਂ ਦੇ ਪਰਿਵਾਰਾਂ ਲਈ 2 ਲੱਖ ਰੁਪਏ ਦੀ ਸਹਾਇਤਾ ਦਾ ਐਲਾਨ
ਨਵੀਂ ਦਿੱਲੀ, 6 ਜੂਨ- ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਵਾਪਰੇ ਇੱਕ ਦੁਖਦਾਈ ਹਾਦਸੇ ‘ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼ (ਪੀਐੱਮਐੱਨਆਰਐੱਫ) ਵਿੱਚੋਂ ਹਾਦਸੇ ਵਿੱਚ ਮਾਰੇ ਗਏ ਹਰ ਵਿਅਕਤੀ ਦੇ ਪਰਿਵਾਰ ਨੂੰ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਜਾਰੀ ਆਪਣੇ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਵਾਪਰੇ ਇਸ ਹਾਦਸੇ ਬਾਰੇ ਜਾਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਨੇ ਆਪਣੇ ਪਿਆਰਿਆਂ ਨੂੰ ਗੁਆਇਆ ਹੈ, ਉਨ੍ਹਾਂ ਪ੍ਰਤੀ ਉਨ੍ਹਾਂ ਦੀਆਂ ਡੂੰਘੀਆਂ ਸੰਵੇਦਨਾਵਾਂ ਹਨ ਅਤੇ ਉਹ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰਦੇ ਹਨ।
ਪ੍ਰਧਾਨ ਮੰਤਰੀ ਨੇ ਦੁਹਰਾਇਆ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦੀ ਅਨੁਗ੍ਰਹਿ ਰਾਸ਼ੀ ਪੀਐੱਮਐੱਨਆਰਐੱਫ ਵਿੱਚੋਂ ਦਿੱਤੀ ਜਾਵੇਗੀ।


