ਸੜਕਾਂ ਵਿਖੇ ਘੁੰਮਦੇ ਬੇਸਹਾਰਾ ਪਸ਼ੂਆਂ ਦੇ ਢੁੱਕਵੇਂ ਹਲ ਲਈ ਲਗਾਤਾਰ ਹੰਭਲੇ ਜਾਰੀ


ਫਾਜਿਲਕਾ, 28 ਜੂਨ
ਪਿੰਡਾਂ ਅਤੇ ਸੜਕਾ ਵਿਖੇ ਘੁੰਮ ਰਹੇ ਬੇਸਹਾਰਾ ਪਸ਼ੂ ਜੋ ਕਿ ਸੜਕੀ ਦੁਰਘਟਨਾ ਦਾ ਕਾਰਨ ਬਣਦੇ ਹਨ, ਦੇ ਹੱਲਾਂ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।  ਇਸ ਤਹਿਤ ਨਗਰ ਕੌਂਸਲ ਦੇ ਅਧਿਕਾਰੀਆਂ ਤੇ ਕੈਂਟਲ ਪੋਂਡ ਦੇ ਇੰਚਾਰਜ ਸੋਨੂੰ ਕੁਮਾਰ ਵੱਲੋਂ ਬੇਸਹਾਰਾ ਪਸ਼ੂਆਂ ਦੇ ਸੜਕਾਂ *ਤੇ ਘੁੰਮਣ ਨਾਲ ਹੋ ਰਹੇ ਹਾਦਸਿਆਂ ਨੁੰ ਰੋਕਣ ਤਹਿਤ ਕੀਤੇ ਜਾਣ ਵਾਲੇ ਹੱਲਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ।
ਕਾਰਜ ਸਾਧਕ ਅਫਸਰ ਸ੍ਰੀ ਮੰਗਤ ਰਾਮ ਨੇ ਕਿਹਾ ਕਿ ਸਰਕਾਰ ਵੱਲੋਂ ਹਦਾਇਤਾਂ ਪ੍ਰਾਪਤ ਹੋਈਆਂ ਸਨ ਕਿ ਪਿੰਡਾਂ ਤੇ ਸ਼ਹਿਰਾਂ ਦੀਆਂ ਸੜਕਾਂ *ਤੇ ਘੁੰਮਦੇ ਬੇਸਹਾਰਾ ਪਸ਼ੂਆਂ ਦਾ ਸਰਵੇਅ ਕੀਤਾ ਜਾਵੇ ਤਾਂ ਜੋ ਸਰਵੇਅ ਰਿਪੋਰਟ ਅਨੁਸਾਰ ਇਨ੍ਹਾਂ ਦਾ ਯੋਗ ਹਲ ਕੀਤਾ ਜਾ ਸਕੇ। ਗਉਸਾਲਾ ਵਿਖੇ ਜਗ੍ਹਾਂ ਅਨੁਸਾਰ ਇਨ੍ਹਾਂ ਨੂੰ ਸਥਾਨਕ ਗਉਸ਼ਾਲਾਵਾਂ ਵਿਖੇ ਭੇਜਿਆ ਜਾ ਸਕੇ ਜਾਂ ਹੋਰ ਢੁੱਕਵਾਂ ਪ੍ਰਬੰਧ ਕੀਤਾ ਜਾ ਸਕੇ। ਇਸ ਤੋਂ ਪਹਿਲਾਂ ਵੀ ਲਗਾਤਾਰ ਪਸ਼ੂਆਂ ਨੂੰ ਗਉਸ਼ਾਲਾਂ ਵਿਖੇ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਅਜਿਹੇ ਉਪਰਾਲੇ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਕਿ ਬੇਸਹਾਰਾ ਪਸ਼ੂਆਂ ਕਰਕੇ ਕਿਸੇ ਦਾ ਵੀ ਨੁਕਸਾਨ ਨਾ ਹੋਵੇ।
ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਪਸ਼ੂਆ ਨੂੰ ਸੜਕਾਂ *ਤੇ ਬੇਸਹਾਰਾ ਨਾ ਛਡਿਆ ਜਾਵੇ ਤਾਂ ਜੋ ਕੋਈ ਵੀ ਵਿਅਕਤੀ ਇਨ੍ਹਾਂ ਪਸ਼ੂਆਂ ਕਰਕੇ ਦੁਰਘਟਨਾ ਦਾ ਸ਼ਿਕਾਰ ਨਾ ਹੋ ਸਕੇ।
ਇਸ ਮੌਕੇ ਕਾਰਜਸਾਧਕ ਅਫਸਰ ਜਲਾਲਾਬਾਦ ਅਤੇ ਅਰਨੀਵਾਲਾ ਸੇਖਸੁਭਾਨ ਦੇ ਅਫਸਰ ਸ੍ਰੀ ਬਲਵਿੰਦਰ ਕੁਮਾਰ, ਮੌਜੂਦ ਸਨ।

CATEGORIES
TAGS
Share This

COMMENTS

Wordpress (0)
Disqus (0 )
Translate