ਨੈਸ਼ਨਲ ਅਵਾਰਡੀ ਅਧਿਆਪਕ ਲਵਜੀਤ ਸਿੰਘ ਗਰੇਵਾਲ ਬਣੇ ਸਿੱਖਿਆ ਮੰਤਰੀ ਦੀ ਸਲਾਹਕਾਰ ਕਮੇਟੀ ਦੇ ਮੈਂਬਰ
ਵਿਭਾਗ ਵੱਲੋਂ ਦਿੱਤੀ ਹਰੇਕ ਜੁੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਗੇ -ਲਵਜੀਤ ਸਿੰਘ ਗਰੇਵਾਲ
ਜ਼ਿਲ੍ਹਾ ਫ਼ਾਜ਼ਿਲਕਾ ਦੇ ਸਿੱਖਿਆ ਹਲਕਿਆ ਵਿੱਚ ਖੁਸ਼ੀ ਦੀ ਲਹਿਰ
ਨੈਸ਼ਨਲ ਅਵਾਰਡੀ ਅਧਿਆਪਕ ਲਵਜੀਤ ਸਿੰਘ ਗਰੇਵਾਲ ਦੀ ਮਿਹਨਤ ਅਤੇ ਸਮੱਰਪਣ ਨੂੰ ਦੇਖਦਿਆਂ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਵੱਲੋਂ ਉਹਨਾਂ ਨੂੰ ਵਿਭਾਗ ਦੀ ਸਲਾਹਕਾਰ ਕਮੇਟੀ ਦਾ ਮੈਂਬਰ ਨਿਯੁਕਤ ਕਰਕੇ ਮਾਣ ਬਖਸ਼ਿਆ ਹੈ।ਇਸ ਮੌਕੇ ਤੇ ਖੁਸ਼ੀ ਜ਼ਾਹਰ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ ਨੇ ਦੱਸਿਆ ਕਿ ਲਵਜੀਤ ਸਿੰਘ ਗਰੇਵਾਲ ਵੱਲੋਂ ਸਿੱਖਿਆ ਖੇਤਰ ਵਿੱਚ ਦਿੱਤੀਆਂ ਅਣਥੱਕ ਸੇਵਾਵਾਂ ਨੂੰ ਦੇਖਦਿਆਂ ਵਿਭਾਗ ਵੱਲੋਂ ਸਿੱਖਿਆ ਸੁਧਾਰਾਂ ਨੂੰ ਲਾਗੂ ਕਰਨ ਲਈ ਬਣਾਈ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਹਨਾਂ ਵੱਲੋਂ ਪਹਿਲਾਂ ਦੋਨਾਂ ਨਾਨਕਾ ਅਤੇ ਹੁਣ ਚਾਨਣਵਾਲਾ ਸਕੂਲ ਨੂੰ ਪੰਜਾਬ ਪੱਧਰ ਤੇ ਪਹਿਚਾਣ ਦੁਆਉਣ ਦਾ ਸ਼ਲਾਘਾਯੋਗ ਉਦਮ ਕੀਤਾ ਗਿਆ ਹੈ। ਇਸ ਮੌਕੇ ਤੇ ਗੱਲਬਾਤ ਕਰਦਿਆਂ ਲਵਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਉਹ ਵਿਭਾਗ ਵੱਲੋਂ ਸੌਂਪੀ ਇਸ ਨਵੀਂ ਜੁੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।ਉਹ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਨਵੀਂ ਬੁਲੰਦੀਆਂ ਵੱਲ ਲੈ ਕੇ ਜਾਣ ਲਈ ਸਾਥੀਆਂ ਨਾਲ ਮਿਲ ਕੇ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਦਿਨ ਰਾਤ ਮਿਹਨਤ ਕਰਨਗੇ। ਉਹਨਾਂ ਵੱਲੋਂ ਇਸ ਨਵੀਂ ਜੁੰਮੇਵਾਰੀ ਲਈ ਸਿੱਖਿਆ ਮੰਤਰੀ ਜੀ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ ਗਿਆ। ਉਹਨਾਂ ਕਿਹਾ ਕਿ ਉਹ ਆਪਣੇ ਸਕੂਲ ਦੇ ਨਾਲ ਨਾਲ ਇਸ ਨਵੀਂ ਜੁੰਮੇਵਾਰੀ ਨੂੰ ਨਿਭਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਇਸ ਮੌਕੇ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ, ਡਾਇਟ ਪ੍ਰਿੰਸੀਪਲ ਡਾਂ ਰਚਨਾ,ਪ੍ਰਿਸੀਪਲ ਸੁਖਦੇਵ ਸਿੰਘ ਗਿੱਲ,ਪ੍ਰਿਸੀਪਲ ਹਰੀਚੰਦ ਕੰਬੋਜ,ਪ੍ਰਿਸੀਪਲ ਪਰਵਿੰਦਰ ਕੁਮਾਰ,ਪ੍ਰਿਸੀਪਲ ਮਨਦੀਪ ਥਿੰਦ ਡੀਐਸਐਮ ਪ੍ਰਦੀਪ ਕੰਬੋਜ,ਏਸੀਐਸਐਸ ਦਲਜੀਤ ਸਿੰਘ ਚੀਮਾਂ, ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਰਜਿੰਦਰ ਕੁਮਾਰ ਡੀਐਮ ਕੋਆਰਡੀਨੇਟਰ ਗੌਤਮ ਗੌੜ੍ਹ,ਬੀਪੀਈਓ ਸਤੀਸ਼ ਮਿਗਲਾਨੀ, ਬੀਪੀਈਓ ਅਜੇ ਛਾਬੜਾ, ਬੀਪੀਈਓ ਜਸਪਾਲ ਸਿੰਘ, ਬੀਪੀਈਓ ਪ੍ਰਮੋਦ ਕੁਮਾਰ, ਬੀਪੀਈਓ ਨਰਿੰਦਰ ਸਿੰਘ, ਬੀਪੀਈਓ ਸੁਨੀਲ ਕੁਮਾਰ, ਬੀਪੀਈਓ ਭਾਲਾ ਰਾਮ, ਬੀਪੀਈਓ ਮੈਡਮ ਸ਼ੁਸ਼ੀਲ ਕੁਮਾਰੀ,ਸੀਐਚਟੀ ਮਨੋਜ ਕੁਮਾਰ ਧੂੜੀਆ,ਕੁਲਬੀਰ ਸਿੰਘ, ਮਹਾਂਵੀਰ ਟਾਂਕ, ਅਧਿਆਪਕ ਆਗੂ ਦੁਪਿੰਦਰ ਢਿੱਲੋਂ, ਕੁਲਦੀਪ ਸਿੰਘ ਸੱਭਰਵਾਲ,ਅਮਨ ਬਰਾੜ, ਧਰਮਿੰਦਰ ਗੁਪਤਾ , ਦਲਜੀਤ ਸਿੰਘ ਸੱਭਰਵਾਲ, ਇਨਕਲਾਬ ਗਿੱਲ, ਲੈਕਚਰਾਰ ਸਤਿੰਦਰਜੀਤ ਸਿੰਘ ਸੇਖੋਂ,ਹਰਚਰਨ ਸਿੰਘ ਬਰਾੜ, ਸਕੂਲ ਸਟਾਫ ਮੈਂਬਰ ਸਵੀਕਾਰ ਗਾਂਧੀ,ਰਾਜ ਕੁਮਾਰ ਸੰਧਾ,ਗੌਰਵ ਮਦਾਨ,ਮੈਡਮ ਸ਼ਵੇਤਾ ਧੂੜੀਆ,ਮੈਡਮ ਰੇਨੂੰ ਬਾਲਾ,ਮੈਡਮ ਗੁਰਮੀਤ ਕੌਰ,ਮੈਡਮ ਸੈਲਿਕਾ,ਸਮੂਹ ਬੀਐਨਓ, ਵੱਖ ਵੱਖ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।