ਸਿਹਤ ਵਿਭਾਗ ਵੱਲੋਂ ਮਨਾਇਆ ਜਾ ਰਿਹਾ ਹੈ “ਵਿਸ਼ਵ ਆਬਾਦੀ ਦਿਵਸ” ਸਬੰਧੀ  ਵਿਸ਼ੇਸ਼ ਪੰਦਰਵਾੜਾ

ਫਾਜਿਲਕਾ, 30 ਜੂਨ

ਸਿਹਤ ਵਿਭਾਗ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਰਿਵਾਰ ਨਿਯੋਜਨ ਸਬੰਧੀ ਇਕ ਵਿਸ਼ੇਸ਼ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਅੱਜ ਸੀਐਚਸੀ ਖੂਈ ਖੇੜਾ ਫੀਲਡ ਸਟਾਫ ਮਲੀਪਰਪਜ ਹੈਲਥ ਵਰਕਰ ਦੀ ਬੈਠਕ ਕੀਤੀ ਗਈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਸੀਨੀਅਰ ਮੈਡੀਕਲ ਅਫਸਰ ਖੂਈ ਖੇੜਾ ਡਾ. ਵਿਕਾਸ ਗਾਂਧੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਧ ਰਹੀ ਆਬਦੀ ਨੂੰ ਘਟਾਉਣ ਲਈ ਇਕ ਵਿਸ਼ੇਸ਼ ਪੰਦਰਵਾੜਾ 24 ਜੁਲਾਈ ਤੱਕ ਮਨਾ ਰਿਹਾ ਹੈ। ਜਿਸ ਵਿੱਚ 27 ਜੂਨ ਤੋਂ 10 ਜੁਲਾਈ ਤੱਕ “ਜਾਗਰੂਕਤਾ ਪੰਦਰਵਾੜਾ” ਅਤੇ 11 ਜੁਲਾਈ ਤੋਂ 24 ਜੁਲਾਈ ਤਕ “ਆਬਾਦੀ ਸਥਿਰਤਾ ਪੰਦਰਵਾੜਾ” ਮਨਾਇਆ ਜਾਵੇਗਾ।

ਡਾ. ਗਾਂਧੀ ਨੇ ਦੱਸਿਆ ਕਿ ਇਸ ਵਾਰ ਇਹ ਪੰਦਰਵਾੜਾ ” ਆਜਾਦੀ ਦੇ ਅੰਮ੍ਰਿਤ ਮਹੋਤਸਵ ਵਿੱਚ ਅਸੀ ਲਈਏ ਇਹ ਸਕੰਲਪ, ਪਰਿਵਾਰ ਨਿਯੋਜਨ ਨੂੰ ਬਣਾਵਾਂਗੇ, ਖੁਸ਼ੀਆਂ ਦਾ ਵਿਕਲਪ” ਥੀਮ ਅਧੀਨ ਪਿੰਡ ਪੱਧਰ ਤੱਕ ਮਨਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮਿਤੀ 27 ਜੂਨ ਤੋਂ 10 ਜੁਲਾਈ ਤੱਕ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਪਰਿਵਾਰ ਨਿਯੋਜਨ ਇਕ ਖੁਸ਼ਹਾਲ ਪਰਿਵਾਰ ਦੀ ਚਾਬੀ ਹੈ। ਇਸ ਲਈ ਪਰਿਵਾਰ ਨਿਯੋਜਨ ਲਈ ਸਥਾਈ ਤੇ ਅਸਥਾਈ ਨਿਯੋਜਨ ਦੇ ਤਰੀਕਿਆਂ ਸਬੰਧੀ ਜਾਗਰੂਕਤਾ ਫੈਲਾਈ ਜਾ ਰਹੀ ਹੈ। ਉਹਨੇ ਦੱਸਿਆ ਕਿ ਮਿਤੀ 11 ਜੁਲਾਈ ਤੋਂ 24 ਜੁਲਾਈ ਤੱਕ ਔਰਤ ਨਲਬੰਦੀ ਤੇ ਪੁਰਸ਼ ਨਸਬੰਦੀ ਦੇ ਆਪ੍ਰੇਸ਼ਨ ਕੀਤੇ ਜਾਣਗੇ।

ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ “ਛੋਟਾ ਪਰਿਵਾਰ,ਸੁਖੀ ਪਰਿਵਾਰ” ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਯੋਗ ਜੋੜਿਆਂ ਨੁੰ ਵਿਆਹ ਤੋਂ 2 ਸਾਲ ਬਾਅਦ ਪਹਿਲਾਂ ਬੱਚਾ ਅਤੇ 2 ਬੱਚਿਆਂ ਵਿਚਕਾਰ ਤਿੰਨ ਸਾਲ ਦਾ ਫਰਕ ਰੱਖਣ ਬਾਰੇ ਸਿਹਤ ਕਰਮਚਾਰੀਆਂ, ਆਸ਼ਾ ਵੱਲੋਂ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ 11 ਜੁਲਾਈ ਨੂੰ ਸਾਰੇ ਸਿਹਤ ਕੇਂਦਰਾਂ  ਵਿਸ਼ਵ ਆਬਾਦੀ ਦਿਵਸ ਮਨਾਇਆ ਜਾਵੇਗਾ|

ਉਹਨਾ ਦੱਸਿਆ ਕਿ ਡਿਲੀਵਰੀ ਤੋਂ ਤੁਰੰਤ ਬਾਦ ਪੀ ਪੀ ਆਈ ਯੁ ਸੀ ਡੀ ਰੱਖਣ ਲਈ ਆਸ਼ਾ ਵਰਕਰ ਨੂੰ ਹਿਦਾਇਤ ਕੀਤੀ ਹੈ ਉਹ ਗਰਭਵਤੀ ਔਰਤ ਅਤੇ ਉਸਦੇ ਪਰਿਵਾਰ ਨੂੰ ਪਹਿਲਾ ਹੀ ਪ੍ਰੇਰਿਤ ਕੀਤਾ ਜਾਵੇ ਤਾਕਿ ਪਰਿਵਾਰ ਨਿਯੋਜਨ ਦਾ ਟੀਚਾ ਪੂਰਾ ਹੋ ਸਕੇ।

ਇਸ ਮੋਕੇ ਮੈਡੀਕਲ ਅਫਸਰ ਡਾ. ਚਰਨਪਾਲ, ਨੀਸ਼ੂ ਵਾਟਸ, ਕੁਮਾਰੀ ਨੀਸ਼ਾ, ਦਵਿੰਦਰ ਕੌਰ, ਮੀਨੂ ਮਦਾਨ ਸਹਿਤ ਸਮੂਹ ਫੀਲਡ ਸਟਾਫ ਹਾਜ਼ਰ ਸੀ।

CATEGORIES
TAGS
Share This

COMMENTS

Wordpress (0)
Disqus (0 )
Translate