ਤੰਬਾਕੂ ਵਿਕਰੇਤਾਵਾਂ ਦੇ ਚਲਾਨ ਕੱਟੇ ਗਏ, ਲੋਕਾਂ ਨੂੰ ਨਸ਼ੇ ਦੇ ਦੁਰਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਫਾਜ਼ਿਲਕਾ, 30 ਜੂਨ

ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ, ਸਹਾਇਕ ਸਿਵਲ ਸਰਜਨ ਡਾ: ਬਬੀਤਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਖੂਈਖੇੜਾ ਡਾ: ਵਿਕਾਸ ਗਾਂਧੀ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਨੇ ਪਿੰਡ ਬਾਂਡੀ ਵਾਲਾ ਵਿਖੇ ਚੈਕਿੰਗ ਕਰਦਿਆਂ ਦੁਕਾਨਾਂ ਤੇ ਤੰਬਾਕੂ ਪਦਾਰਥ ਵੇਚਣ ਵਾਲਿਆਂ ਦੇ ਚਲਾਨ ਕੱਟੇ ਗਏ। ਇਸ ਤੋਂ ਇਲਾਵਾ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ।

ਜਾਣਕਾਰੀ ਦਿੰਦਿਆਂ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਲੋਕਾਂ ਨੂੰ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਅਤੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਇਸੇ ਤਹਿਤ ਅੱਜ ਸਿਹਤ ਵਿਭਾਗ ਦੀ ਟੀਮ ਨੇ ਬਲਾਕ ਖੂਈਖੇੜਾ ਅਧੀਨ ਪੈਂਦੇ ਪਿੰਡ ਬਾਂਡੀ ਵਾਲਾ ਵਿਖੇ ਤੰਬਾਕੂ ਪਦਾਰਥ ਵੇਚਣ ਵਾਲੀਆਂ ਦੁਕਾਨਾਂ ਅਤੇ ਵੇਚਣ ਵਾਲਿਆਂ ਦੇ ਚਲਾਨ ਕੱਟੇ।

ਇਸ ਮੌਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਨਸ਼ਿਆਂ ਦੀ ਸ਼ੁਰੂਆਤ ਹੁੰਦੀ ਹੈ ਇਸ ਕਰਕੇ ਇਥੇ ਹੀ ਆਪਣੇ-ਆਪ ਨੂੰ ਰੋਕ ਲਿਆ ਜਾਵੇ ਤਾਂ ਬਹੁਤ ਵਧੀਆ ਹੈ। ਇਸ ਕਰਕੇ ਤੰਬਾਨੂੰ ਆਦਿ ਦੀ ਵਰਤੋਂ ਕਰਨ ਤੋਂ ਗੁਰੇਜ ਕਰਨਾ ਚਾਹੀਦਾ ਹੈ ਤੇ ਹੋਰਨਾ ਨੂੰ ਵੀ ਪ੍ਰੇਰਿਤ ਕਰਨਾ ਚਾਹੀਦਾ ਹੈ।

 ਸਿਹਤ ਵਿਭਾਗ ਦੀ ਟੀਮ ਵਿੱਚ ਹੈਲਥ ਸੁਪਰਵਾਈਜ਼ਰ ਇੰਦਰਜੀਤ ਸਿੰਘ ਅਤੇ ਐਮਪੀਐਚਡਬਲਿਊ ਮੇਲ ਅਮਿਤ ਕੁਮਾਰ ਸ਼ਾਮਲ ਸਨ।

CATEGORIES
TAGS
Share This

COMMENTS

Wordpress (0)
Disqus (0 )
Translate