ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ

ਚੰਡੀਗੜ੍ਹ, 30 ਜੂਨ:

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਡਿਪਟੀ ਸਪੀਕਰ ਸ. ਬੀਰ ਦਵਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪ੍ਰੋੜ ਸਿਆਸਤਦਾਨ, ਉੱਘੇ ਵਕਤਾ ਤੇ ਲੇਖਕ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਹੇ ਸ. ਬੀਰ ਦਵਿੰਦਰ ਸਿੰਘ ਦੇ ਵਿਛੋੜੇ ਨਾਲ ਅਸੀਂ ਇੱਕ ਵਿਲੱਖਣ ਸ਼ਖਸੀਅਤ ਤੋਂ ਵਾਂਝੇ ਹੋ ਗਏ ਹਾਂ।

ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

CATEGORIES
Share This

COMMENTS

Wordpress (0)
Disqus (0 )
Translate