ਸਪੀਕਰ ਪੰਜਾਬ ਵਿਧਾਨ ਸਭਾ ਸ.ਸੰਧਵਾਂ ਨੇ ਤੀਰਥ ਯਾਤਰਾ ਲਈ ਬੱਸਾਂ ਨੂੰ ਦਿਖਾਈ ਹਰੀ ਝੰਡੀ
ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ
ਕੋਟਕਪੂਰਾ 24 ਜੁਲਾਈ
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਾਰਡ ਨੰਬਰ 27, ਦੁਆਰੇਆਣਾ ਰੋਡ, ਕੋਟਕਪੂਰਾ ਅਤੇ ਪਿੰਡ ਕੰਮੇਆਣਾ ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਲਈ ਤੀਰਥ ਯਾਤਰਾ ਵਾਸਤੇ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸਫ਼ਲਤਾਪੂਰਵਕ ਚਲਾਈ ਜਾ ਰਹੀ ਹੈ, ਜਿਸ ਦਾ ਵੱਡੀ ਗਿਣਤੀ ਵਿੱਚ ਲੋਕ ਲਾਭ ਉਠਾ ਰਹੇ ਹਨ। ਉਨ੍ਹਾਂ ਯਾਤਰੀਆਂ ਦੀ ਸੁਖਦ ਯਾਤਰਾ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਇਸ ਉਪਰੰਤ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੰਮੇਆਣਾ ਵਿਖੇ ਲੋਕ ਮਿਲਣੀ ਕੀਤੀ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਤਕਸੀਮ ਕੀਤੀਆਂ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਲੋੜਵੰਦ ਵਿਅਕਤੀ ਤੱਕ ਸਰਕਾਰੀ ਸਹਾਇਤਾ ਅਤੇ ਭਲਾਈ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲੋਕ ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਅਜਿਹੇ ਉਪਰਾਲੇ ਨਿਰੰਤਰ ਜਾਰੀ ਰਹਿਣਗੇ।



