ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵੱਲੋਂ 5 ਜੁਲਾਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਸ਼੍ਰੀ ਮੁਕਤਸਰ ਸਾਹਿਬ 4 ਜੁਲਾਈ
ਸ੍ਰੀ ਦਲਜੀਤ ਸਿੰਘ ਬਰਾੜ ਪਲੇਸਮੈਂਟ ਅਫਸਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ 05 ਜੁਲਾਈ 2023 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਦਫਤਰ ਸੇਵਾ ਕੇਂਦਰ ਦੇ ਉੱਪਰ, ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਆਯੋਜਿਤ ਕੀਤੀ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਇਸ ਕੈਂਪ ਵਿੱਚ ਐਸ.ਆਈ.ਐਸ ਸਕਿਉਰਟੀ ਪ੍ਰਾਈਵੇਟ ਲਿਮ. ਕੰਪਨੀ ਵੱਲੋਂ ਸਕਿਊਰਟੀ ਗਾਰਡ ਦੀ ਅਸਾਮੀ ਲਈ ਇੰਟਰਵਿਊ ਲਈ ਜਾਵੇਗੀ। ਇਸ ਕੈਂਪ ਵਿੱਚ 10ਵੀ, 12ਵੀ ਪਾਸ ਕੇਵਲ ਲੜਕੇ ਭਾਗ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਸਕਿਊਰਟੀ ਗਾਰਡ ਦੀ ਭਰਤੀ ਲਈ ਪ੍ਰਾਰਥੀਆਂ ਦੀ ਉਮਰ ਘੱਟ ਤੋਂ ਘੱਟ 21 ਸਾਲ ਅਤੇ ਵੱਧ ਤੋਂ ਵੱਧ 37 ਸਾਲ ਹੋਣਾ ਲਾਜ਼ਮੀ ਹੈ ਅਤੇ ਕੱਦ 168 ਸੈ.ਮੀ., ਵਜਨ 56 ਤੋਂ 95 ਕਿਲੋ ਹੋਣਾ ਲਾਜਮੀ ਹੈ।
ਯੋਗਤਾ ਪੂਰੀ ਕਰਨ ਵਾਲਾ ਨੌਜਵਾਨਾ ਇਸ ਕੈਂਪ ਵਿੱਚ ਭਾਗ ਲੈ ਸਕਦਾ ਹੈ। ਕੈਂਪ ਵਿੱਚ ਭਾਗ ਲੈਣ ਸਮੇਂ ਆਪਣੇ ਵਿੱਦਿਅਕ ਯੋਗਤਾ ਦੇ ਦਸਤਾਵੇਜ਼, ਆਧਾਰ ਕਾਰਡ ਜਰੂਰ ਨਾਲ ਲੈ ਕੇ ਆਉਣ ਚਾਹੀਦਾ ਹੈ।
ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਦਫਤਰ, ਸੇਵਾ ਕੇਂਦਰ ਦੇ ਉੱਪਰ, ਸ੍ਰੀ ਮੁਕਤਸਰ ਸਾਹਿਬ ਵਿਖੇ ਵਿਜਿਟ ਕਰ ਸਕਦੇ ਹਨ ਜਾਂ ਪ੍ਰਾਰਥੀ ਮੋਬਾਇਲ ਨੰ. 98885-62317, 01633-262317 ਤੇ ਸੰਪਰਕ ਕਰ ਸਕਦਾ ਹੈ।