ਨੀਲ ਗਰਗ ਨੂੰ ਆਮ ਆਦਮੀ ਪਾਰਟੀ ਦੇ ਸਪੋਕਸਪਰਸਨ ਵਜੋਂ ਵੀ ਮਿਲੀ ਜਿੰਮੇਵਾਰੀ
ਕਿਹਾ ; ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਕੀਤਾ ਜਾਵੇਗਾ ਵੱਧ ਤੋਂ ਵੱਧ ਜਾਗਰੂਕ
ਬਠਿੰਡਾ 22 ਅਗਸਤ
ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵੱਲੋਂ ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੀਲ ਗਰਗ ਨੂੰ ਪਾਰਟੀ ਸਪੋਕਸਪਰਸਨ (ਬੁਲਾਰਾ) ਨਿਯੁਕਤ ਕੀਤਾ ਗਿਆ ਹੈ।
ਇਹ ਅਹੁਦਾ ਪ੍ਰਾਪਤ ਹੋਣ ਤੇ ਸ੍ਰੀ ਨੀਲ ਗਰਗ ਵੱਲੋਂ ਪਾਰਟੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਇੰਚਾਰਜ ਸ੍ਰੀ ਮੁਨੀਸ਼ ਸਿਸੋਦੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਅਹੁਦੇ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ।
ਜਿਲ੍ਹੇ ਦੇ ਵੱਖ-ਵੱਖ ਅਹੁਦੇਦਾਰਾਂ ਤੇ ਵਰਕਰਾਂ ਵੱਲੋਂ ਸ੍ਰੀ ਨੀਲ ਗਰਗ ਨੂੰ ਪਾਰਟੀ ਬੁਲਾਰਾ ਨਿਯੁਕਤ ਕੀਤੇ ਜਾਣ ‘ਤੇ ਵਧਾਈਆਂ ਦਿੱਤੀਆਂ ਗਈਆਂ।
ਸ੍ਰੀ ਨੀਲ ਗਰਗ ਨੇ ਕਿਹਾ ਕਿ ਉਹਨਾਂ ਵੱਲੋਂ ਪਹਿਲਾਂ ਵੀ ਲੋਕ ਭਲਾਈ ਦੇ ਕੰਮਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸੂਬਾ ਸਰਕਾਰ ਦੀਆਂ ਬੇਮਿਸਾਲ ਪ੍ਰਾਪਤੀਆਂ ਨੂੰ ਲੋਕਾਂ ਸਾਹਮਣੇ ਰੱਖਿਆ ਜਾਵੇਗਾ।



