ਵਿਧਾਇਕ ਗੋਲਡੀ ਕੰਬੋਜ ਨੇ ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾਂ ਵਿਖੇ ਲੋਕ ਮਿਲਣੀ ਕਰਕੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ, ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ-ਵਿਧਾਇਕ ਜਗਦੀਪ ਕੰਬੋਜ ਗੋਲਡੀ
ਜਲਾਲਾਬਾਦ 22 ਅਗਸਤ
ਜਲਾਲਾਬਾਦ ਦੇ ਵਿਧਾਇਕ ਸ੍ਰੀ. ਜਗਦੀਪ ਕੰਬੋਜ ਗੋਲਡੀ ਵੱਲੋਂ ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾਂ ਵਿਖੇ ਲੋਕਾਂ ਨਾਲ ਲੋਕ ਮਿਲਣੀ ਕਰਕੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।
ਇਸ ਦੌਰਾਨ ਵਿਧਾਇਕ ਗੋਲਡੀ ਕੰਬੋਜ ਨੇ ਚੱਕ ਸੋਤਰੀਆਂ (ਬੰਦੀਵਾਲਾ) ਤੇ ਚੱਕ ਪਾਲੀਵਾਲਾ (ਮੋਹਲਾਂ) ਵਿਖੇ ਲਾਇਬ੍ਰੇਰੀ, ਚੱਕ ਖੇੜੇ ਵਾਲਾ (ਜੈਮਲ ਵਾਲਾ) ਵਿਖੇ ਲਾਇਬ੍ਰੇਰੀ ਅਤੇ ਇੰਟਰਲੋਕ ਸੜਕ, ਕਾਠਗੜ੍ਹ ਵਿਖੇ ਖੇਡ ਸਟੇਡੀਅਮ ਅਤੇ ਇੰਟਰਲੋਕ ਗਲੀਆਂ ਅਤੇ ਪਿੰਡ ਖੁੜੰਜ ਵਿਖੇ ਲਾਇਬ੍ਰੇਰੀ ਦੇ ਨਾਲ-ਨਾਲ ਪੀਣ ਵਾਲੀ ਪਾਈਪ ਲਾਈਨ, ਮੈਰਿਜ ਪੈਲਸ ਦਾ ਨਵੀਨੀਕਰਨ, ਖੇਡ ਸਟੇਡੀਅਮ ਅਤੇ ਸਕੂਲ ਵਿੱਚ ਬਣੇ ਕਮਰੇ ਦਾ ਉਦਘਾਟਨ ਕੀਤਾ।
ਇਸ ਮੌਕੇ ਬੋਲਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਜਲਾਲਾਬਾਦ ਵਿੱਚ ਵਿਕਾਸ ਦੇ ਕੰਮ ਜਾਰੀ ਹਨ ਤੇ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਤੇ ਹਲਕੇ ਵਿੱਚ ਸਾਰੇ ਵਿਕਾਸ ਦੇ ਕੰਮ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਬਿਨਾਂ ਕਿਸੇ ਭੇਦਭਾਵ ਦੇ ਕੀਤੇ ਜਾ ਰਹੇ ਹਨ, ਉਹ ਚਹੇ, ਪਿੰਡਾਂ ਦੀਆਂ ਗਲੀਆਂ ਨਾਲੀਆਂ ਨੂੰ ਪੱਕੇ ਕਰਨਾ, ਖੇਡ ਸਟੇਡੀਅਮ, ਲਾਇਬ੍ਰੇਰੀ, ਸਕੂਲਾਂ ਦਾ ਨਵੀਨੀਕਰਨ, ਪਾਣੀ ਦੀ ਨਿਕਾਸੀ ਦੇ ਕੰਮ ਆਦਿ ਹੋਣ ।
ਉਨ੍ਹਾਂ ਕਿਹਾ ਕਿ ਨੌਜਵਾਨ ਸਾਡੇ ਦੇਸ਼ ਦਾ ਭਵਿੱਖ ਹਨ ਪਿੰਡ ਵਿੱਚ ਖੇਡ ਸਟੇਡੀਅਮ ਬਣਾਉਣ ਦਾ ਮਨੋਰਥ ਹੈ ਕਿ ਨੌਜਵਾਨ ਖੇਡਾਂ ਖੇਡ ਕੇ ਸਾਡੇ ਦੇਸ਼ ਦਾ ਨਾਮ ਇੰਟਰਨੈਸ਼ਨ ਪੱਧਰ ਤੱਕ ਰੌਸ਼ਲ ਕਰਨ, ਇਹੀ ਪੰਜਾਬ ਸਰਕਾਰ ਦਾ ਮਕਸਦ ਹੈ । ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਵਿੱਚ ਪੜ੍ਹ ਕੇ ਸਾਡੀ ਨੌਜਵਾਨ ਪੀੜ੍ਹੀ ਵੱਡੇ ਅਹੁਦੇ ਹਾਸਲ ਕਰਨਗੇ ਤੇ ਸਾਡੇ ਹਲਕੇ ਤੇ ਪੰਜਾਬ ਦਾ ਨਾਮ ਵੀ ਰੌਸ਼ਨ ਕਰਨਗੇ । ਇਸੇ ਤਰ੍ਹਾਂ ਪਿੰਡ ਖੁੜੰਜ ਵਿੱਚ ਮੈਰਿਜ ਪੈਲਸ ਦੇ ਨਵੀਨੀਕਰਨ ਨਾਲ ਹੁਣ ਪਿੰਡ ਦੇ ਲੋਕ ਆਪਣੇ ਖੁਸ਼ੀ ਦੇ ਸਮਾਗਮ ਇੱਥੇ ਕਰ ਸਕਣਗੇ ਤੇ ਉਨ੍ਹਾਂ ਦੀ ਆਪਸੀ ਸਾਂਝ ਵੀ ਬਣੀ ਰਹੇਗੀ ।
ਉਨ੍ਹਾਂ ਅੱਗੇ ਕਿਹਾ ਕਿ ਵਿਕਾਸ ਦੇ ਕੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੇ । ਪੰਜਾਬ ਸਰਕਾਰ ਵੱਲੋਂ ਵੀ ਬੀਤੇ 4 ਸਾਲਾਂ ਵਿੱਚ ਪਿੰਡਾਂ ਦੀ ਨੁਹਾਰ ਬਦਲਣ ਵਿੱਚ ਕੋਈ ਕਸਰ ਨਹੀਂ ਛੱਡੀ ਗਈ । ਪਿੰਡਾਂ ਵਿੱਚ ਪੱਕੀਆਂ ਸੜਕਾਂ, ਪੱਕੀਆਂ ਗਲੀਆਂ ਨਾਲੀਆਂ ਦੇ ਨਾਲ ਨਾਲ ਖੇਡ ਸਟੇਡੀਅਮ, ਪਾਰਕ ਆਦਿ ਵਿਕਾਸ ਦੇ ਕੰਮ ਹੋ ਰਹੇ ਹਨ ਜਿਸ ਨਾਲ ਪਿੰਡ ਵਾਸੀ ਕਾਫੀ ਖੁਸ਼ ਨਜ਼ਰ ਆ ਰਹੇ ਹਨ ।



