ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਬੀਬੀਐਮਬੀ ਟਾਊਨਸ਼ਿਪ ਵਿਚ ਲੱਗਣ ਵਾਲੇ ਮੇਲੇ ਦੀਆਂ ਤਿਆਰੀਆਂ ਜੋਰਾਂ ਤੇ

1 ਸਤੰਬਰ ਤੋਂ ਲੱਗਣ ਵਾਲੇ ਮੇਲੇ ਵਿਚ ਇਸ ਵਾਰ ਹੋਣਗੇ ਕੁਝ ਨਵੇਂ ਖਿੱਚ ਦੇ ਕੇਂਦਰ
ਤਲਵਾੜਾ, 29 ਅਗਸਤ
ਭਾਖੜਾ ਬਿਆਸ ਪ੍ਰਬੰਧ ਬੋਰਡ ਦੀ ਟਾਊਨਸ਼ਿਪ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਲੱਗਣ ਵਾਲੇ ਸਲਾਨਾ ਮੇਲੇ ਦੀਆਂ ਤਿਆਰੀਆਂ ਜੋਰਾਂ ਤੇ ਚੱਲ ਰਹੀਆਂ ਹਨ। ਇਸ ਸਬੰਧੀ ਬੀਬੀਐਮਬੀ ਵੱਲੋਂ ਜਾਣਕਾਰੀ ਦਿੰਦਿਆਂ ਮੁੱਖ ਇੰਜਨੀਅਰ ਰਾਕੇਸ਼ ਕੁਮਾਰ ਗੁਪਤਾ ਨੇ ਦੱਸਿਆ ਕਿ ਬੀਬੀਐਮਬੀ ਪ੍ਰਸ਼ਾਸਨ ਵੱਲੋਂ ਇਸ ਮਹੱਤਵਪੂਰਨ ਆਯੋਜਨ ਨੂੰ ਸਫਲ ਬਣਾਉਣ ਲਈ ਹਰ ਸੰਭਵ ਮਦਦ ਦਿੱਤੀ ਜਾ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਮੇਲੇ ਵਿਚ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਾ ਆਵੇ ਇਸ ਲਈ ਬੀਬੀਐਮਬੀ ਵੱਲੋਂ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਬੀਬੀਐਮਬੀ ਆਪਣਾ ਹੈਲਪ ਡੈਸਕ ਸਥਾਪਿਤ ਕਰ ਰਹੀ ਹੈ ਉਥੇ ਹੀ ਮੇਲੇ ਦੌਰਾਨ ਐਂਬੂਲੈਂਸ ਅਤੇ ਫਾਇਰ ਬ੍ਰੀਗੇਡ ਵੀ ਤਾਇਨਾਤ ਰੱਖੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਓਹਾਰ ਮੌਕੇ ਲੱਗਣ ਵਾਲੇ ਇਸ ਮੇਲੇ ਦਾ ਤਲਵਾੜਾ ਅਤੇ ਇਸ ਦੇ ਆਸਪਾਸ ਦੇ ਲੋਕਾਂ ਨੂੰ ਬਹੁਤ ਇੰਤਜਾਰ ਰਹਿੰਦਾ ਹੈ, ਇਸ ਲਈ ਇਸ ਵਾਰ ਮੇਲੇ ਵਿਚ ਕੁਝ ਨਵੇਂ ਖਿੱਚ ਦੇ ਕੇਂਦਰ ਹੋਣਗੇ ਜਿਸ ਵਿਚ ਜਲਪਰੀ ਅਤੇ ਹੌਟ ਏਅਰ ਬਲੂਨ ਤੋਂ ਇਲਾਵਾ ਵਧੇਰੇ ਝੂਲੇ ਅਤੇ ਰੌਚਕ ਅਤੇ ਸਾਹਸਿਕ ਗਤੀਵਿਧੀਆਂ ਸ਼ਾਮਿਲ ਹਨ।
ਰਾਕੇਸ਼ ਗੁਪਤਾ ਨੇ ਹੋਰ ਦੱਸਿਆ ਕਿ ਇਸ ਲਈ ਬੀਬੀਐਮਬੀ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਦੀ ਸਹੁਲਤ ਲਈ ਹਰ ਇਕ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ 1 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਇਸ ਸਲਾਨਾ ਮੇਲੇ ਵਿਚ ਵੱਧ ਤੋਂ ਵੱਧ ਸੰਖਿਆ ਵਿਚ ਪਹੁੰਚਣ ਦਾ ਇਲਾਕਾ ਵਾਸੀਆਂ ਨੂੰ ਸੱਦਾ ਦਿੱਤਾ ਹੈ।
ਓਧਰ ਮੇਲੇ ਦੇ ਪ੍ਰਬੰਧਾਂ ਦੀ ਦੇਖਰੇਖ ਕਰ ਰਹੇ ਵਧੀਕ ਨਿਗਰਾਨ ਇੰਜਨੀਅਰ ਵਿਨੈ ਕੁਮਾਰ ਨੇ ਕਿਹਾ ਕਿ ਮੇਲੇ ਵਿਚ ਦਸਤਕਾਰੀ ਕਰਨ ਵਾਲੇ ਕਲਾਕਾਰਾਂ ਵੱਲੋਂ ਤਿਆਰ ਸਮਾਨ, ਭਾਰਤ ਦੇ ਵੱਖ ਵੱਖ ਹਿੱਸਿਆਂ ਦੇ ਭੋਜਨ ਵੀ ਵਿਸੇਸ਼ ਖਿੱਚ ਦਾ ਕੇਂਦਰ ਹੋਣਗੇ। ਇਹ ਮੇਲਾ ਲਕਸ਼ਮੀ ਨਰਾਇਣ ਮੰਦਰ ਦੇ ਆਸਪਾਸ ਦੇ ਇਲਾਕੇ ਵਿਚ ਸੈਕਟਰ 2 ਅਤੇ ਤਿੰਨ ਦੇ ਸੰਗਮ ਤੇ ਲੱਗ ਰਿਹਾ ਹੈ।

CATEGORIES
Share This

COMMENTS

Wordpress (0)
Disqus ( )
Translate