ਸਚਿਨ ਪਾਇਲਟ ਬਣੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ

ਚੰਡੀਗੜ੍ਹ 5 ਸਤੰਬਰ। ਪੰਜਾਬ ਕਾਂਗਰਸ ਦੇ ਵਿੱਚ ਵੱਡਾ ਫੇਰ ਬਦਲ ਹੋਇਆ ਹੈ। ਆਲ ਇੰਡੀਆ ਕਾਂਗਰਸ ਵੱਲੋਂ ਪੰਜਾਬ ਕਾਂਗਰਸ ਦੇ ਅਹੁਦੇ ਤੋਂ ਭੁਪੇਸ਼ ਬਘੇਲ ਨੂੰ ਹਟਾਇਆ ਗਿਆ ਹੈ ਜਦੋਂ ਕਿ ਉਹਨਾਂ ਦੀ ਜਗ੍ਹਾ ਤੇ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਪਭੇਸ਼ ਬਘੇਲ ਨੂੰ ਪੰਜਾਬ ਤੋਂ ਹਟਾ ਕੇ ਅਸਾਮ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਰਾਜਾਂ ਦੇ ਇੰਚਾਰਜ ਬਦਲੇ ਗਏ ਹਨ। ਦੱਸਣ ਯੋਗ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਰਾਹੁਲ ਗਾਂਧੀ ਪੰਜਾਬ ਦੀ ਯਾਤਰਾ ਤੇ ਆ ਰਹੇ ਹਨ। ਉਸ ਤੋਂ ਪਹਿਲਾਂ ਵੱਡਾ ਬਦਲਾਅ ਪੰਜਾਬ ਦੀ ਕਾਂਗਰਸ ਵਿੱਚ ਕੀਤਾ ਗਿਆ ਹੈ।

CATEGORIES
Share This

COMMENTS

Wordpress (0)
Disqus ( )
Translate