ਡੇਂਗੂ ਜਾਗਰੂਕਤਾ ਮੁਹਿੰਮ ਤਹਿਤ SMO ਵਲੋਂ ਆਪ ਕੀਤਾ ਗਿਆ ਵੱਖ-ਵੱਖ ਖੇਤਰਾਂ ਦਾ ਦੌਰਾ

ਡੇਂਗੂ ਜਾਗਰੂਕਤਾ ਅਭਿਆਨ ਜਾਰੀ

ਡੇਂਗੂ ਰੋਕਥਾਮ ਲਈ ਫੌਗਿੰਗ, ਸਪਰੇਅ ਅਤੇ ਜਾਗਰੂਕਤਾ ਸਮੱਗਰੀ ਕੀਤੀ ਜਾ ਰਹੀ ਹੈ ਪ੍ਰਦਰਸ਼ਿਤ – ਡਾ. ਬ੍ਰਿਜੇਸ਼ ਸਿੰਘ

ਕਾਲੋਮਾਜਰਾ 9 ਸਤੰਬਰ। ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਗੁਰਪ੍ਰੀਤ ਕੌਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਬ੍ਰਿਜੇਸ਼ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਕਾਲੋਮਾਜਰਾ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿੱਚ ਰੋਜ਼ਾਨਾ ਸਿਹਤ ਵਿਭਾਗ ਦੀ ਟੀਮ ਵੱਲੋਂ ਘਰ-ਘਰ ਜਾ ਕਿ ਆਮ ਲੋਕਾਂ ਨੂੰ ਡੇਂਗੂ ਰੋਕਥਾਮ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਬ੍ਰਿਜੇਸ਼ ਸਿੰਘ ਨੇ ਦੱਸਿਆ ਕਿ ਡੇਂਗੂ ਰੋਕਥਾਮ ਸਬੰਧੀ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ। ਸਿਹਤ ਵਿਭਾਗ ਦੀ ਡੇਂਗੂ ਰੋਕਥਾਮ ਟੀਮਾਂ ਵਿੱਚ ਮ.ਪ.ਹ.ਵ ਸੁਪਰਵਾਈਜ਼ਰ , ਮ.ਪ.ਹ.ਵ ਮੇਲ, ਮ.ਪ.ਹ.ਵ ਫੀਮੇਲ ਸੁਪਰਵਾਈਜ਼ਰ , ਮ.ਪ.ਹ.ਵ ਮੇਲ, ਮ.ਪ.ਹ.ਵ ਫੀਮੇਲ, ਨਰਸਿੰਗ ਸਟੂਡੈਂਟ ਅਤੇ ਬਰੀਡਰ ਚੈਕਰ ਆਦਿ ਸਟਾਫ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀ ਟੀਮਾਂ ਵੱਲੋਂ ਆਮ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਡੇਂਗੂ ਸਬੰਧੀ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ, ਖਾਲੀ ਡਰਮਾਂ, ਭਾਂਡੀਆ ਜਾਂ ਹੋਰ ਕਿਸੇ ਵੀ ਚੀਜ਼ ਵਿੱਚ ਅਤੇ ਛੱਤਾਂ ‘ਤੇ ਵਾਧੂ ਪਾਣੀ ਖੜਾ ਨਾ ਹੋਣ ਦੇਣ ਆਦਿ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਮੇਂ ਸਮੇਂ ਸਿਰ ਵੱਖ-ਵੱਖ ਖੇਤਰਾਂ ਵਿੱਚ ਫੋਗਿੰਗ, ਸਪਰੇਅ, ਡੇਂਗੂ ਜਾਗਰੂਕਤਾ ਸਮੱਗਰੀ ਵੰਡੀ ਅਤੇ ਵੱਖ-ਵੱਖ ਥਾਵਾਂ ਤੇ ਲਗਾਈ ਜਾ ਰਹੀ ਹੈ ਤਾਂ ਜੋ ਉਸ ਨੂੰ ਆਮ ਲੋਕ ਪੜ੍ਹ ਕੇ ਜਾਗਰੂਕ ਹੋ ਸਕਣ।

ਖੇਤਰ ਦਾ ਦੌਰਾ ਕਰ ਐਸ.ਐਮ.ਓ ਨੇ ਟੀਮ ਨੂੰ ਦਿੱਤੀਆਂ ਹਦਾਇਤਾਂ

ਡੇਂਗੂ ਰੋਕਥਾਮ ਮੁਹਿੰਮ ਤਹਿਤ ਅੱਜ ਸੀਨੀਅਰ ਮੈਡੀਕਲ ਅਫਸਰ ਡਾਕਟਰ ਬ੍ਰਿਜੇਸ਼ ਸਿੰਘ, ਨੋਡਲ ਅਫਸਰ ਡਾ. ਅਮਰਜੀਤ ਸਿੰਘ ਅਤੇ ਬੀ.ਈ.ਈ ਮੋਨਿਕਾ ਵੱਲੋਂ ਪੀਰ ਕਲੋਨੀ, ਸਤਨਾਮ ਨਗਰ ਅਤੇ ਨਿਲਪੁਰ ਆਦਿ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਐਸ.ਐਮ.ਓ ਵੱਲੋਂ ਟੀਮ ਦੇ ਸਮੂਹ ਮੈਂਬਰਾਂ ਨੂੰ ਡੇਂਗੂ ਰੋਕਥਾਮ ਸਬੰਧੀ ਨਿਰਦੇਸ਼ਾਂ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦਾ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ। ਉਨ੍ਹਾਂ ਨਿਰਵਿਘਨ ਸਮੇਂ ਸਮੇਂ ਸਿਰ ਡੇਂਗੂ ਜਾਗਰੂਕਤਾ ਗਤੀਵਿਧੀਆਂ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਐਸ.ਐਮ.ਓ ਅਤੇ ਨੋਡਲ ਅਫਸਰ ਵੱਲੋਂ ਡੇਂਗੂ ਬੁਖਾਰ ਤੋਂ ਪੀੜਤ ਮਰੀਜ਼ ਦੇ ਘਰ ਦਾ ਦੌਰਾ ਕਰ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਉਪਰੰਤ ਉਨ੍ਹਾਂ ਦੱਸਿਆ ਕਿ ਸਿਹਤ ਸਥਿਤੀ ਵਿੱਚ ਸੁਧਾਰ ਹੈ ਅਤੇ ਪਰਿਵਾਰਕ ਮੈਂਬਰਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਫ-ਸਫਾਈ ਦੇ ਨਾਲ-ਨਾਲ ਅਤੇ ਸਾਰੀਆਂ ਦੇ ਸਹਿਯੋਗ ਨਾਲ ਹੀ ਡੇਂਗੂ ਨੂੰ ਠੱਲ੍ਹ ਪਾਈ ਜਾ ਸਕਦੀ ਹੈ। ਉਨ੍ਹਾਂ ਸਾਰਿਆਂ ਨੂੰ ਆਪਣਾ ਆਲਾ-ਦੁਆਲਾ ਸਾਫ ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਮਰੀਜ਼ਾਂ ਅਤੇ ਲੋਕਾਂ ਨੂੰ ਸੈਲਫ ਮੈਡੀਕੇਸ਼ਨ ਤੋਂ ਵੀ ਗੁਰੇਜ਼ ਕਰਨ ਦੀ ਸਲਾਹ ਦਿੱਤੀ, ਉਨ੍ਹਾਂ ਕਿਹਾ ਕਿ ਡੇਂਗੂ ਬੁਖਾਰ ਦੇ ਲੱਛਣ ਦਿਸਣ ‘ਤੇ ਤੁਰੰਤ ਨਜਦੀਕੀ ਸਰਕਾਰੀ ਹਸਪਤਾਲ ਵਿੱਚ ਜਾ ਕਿ ਡਾਕਟਰੀ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਸਮੇਂ ਸਿਰ ਯੋਗ ਇਲਾਜ ਕੀਤਾ ਜਾ ਸਕੇ।

(ਡੱਬੀ)
ਡੇਂਗੂ ਬੁਖਾਰ ਸੰਬੰਧੀ ਕੁਝ ਖ਼ਾਸ ਜਾਣਕਾਰੀ 👉

  • ਡੇਂਗੂ ਦਾ ਮੱਛਰ ਦਿਨ ਵੇਲੇ ਕੱਟਦਾ ਹੈ।
    -ਇਹ ਸਾਫ਼ ਪਾਣੀ ਵਿੱਚ ਹੁੰਦਾ ਹੈ।
  • ਠੰਡੀ ਥਾਂ ਅਤੇ ਛਾਵੇਂ ਇਹ ਮੱਛਰ ਜ਼ਿਆਦਾ ਹੁੰਦਾ ਹੈ ।

ਡੇਂਗੂ ਦੇ ਲੱਛਣ ਕਿ ਹਨ 👉

  • ਠੰਡ ਨਾਲ ਬੁਖ਼ਾਰ ਦਾ ਚੜਨਾ
  • ਸਿਰ, ਅੱਖਾਂ, ਜੋੜਾਂ ਅਤੇ ਸਰੀਰ `ਚ ਦਰਦ
  • ਭੁੱਖ ਘੱਟ ਲਗਣਾ ਜਾਂ ਦਸਤ ਹੋਣਾ ।

ਡੇਂਗੂ ਰੋਕਥਾਮ ਲਈ ਕਿ ਕਰੀਏ 👉

  • ਘਰ ਦੇ ਆਲੇ-ਦੁਆਲੇ ਪਾਣੀ ਨੂੰ ਖੜਾ ਨਾ ਹੋਣ ਦਵੋਂ ਅਤੇ ਜੇਕਰ ਪਾਣੀ ਡਰਮ ਆਦਿ `ਚ ਰੱਖਿਆ ਹੈ ਤਾਂ ਉਸ ਨੂੰ ਢੰਕ ਕਿ ਰੱਖੋਂ।
  • ਕੁਲਰਾਂ ਨੂੰ ਸਮੇਂ ਸਿਰ ਸਾਫ਼ ਕੀਤਾ ਜਾਵੇ
  • ਸਰੀਰ ਨੂੰ ਪੂਰੀ ਤਰ੍ਹਾਂ ਢੰਕਣ ਵਾਲੇ ਕੱਪੜੇ ਪਾਉਣ ਅਤੇ ਮੱਛਰਾਂ ਤੋਂ ਬੱਚਣ ਲਈ ਮੱਛਰਦਾਨੀ ਜਾਂ ਕ੍ਰਿਮਾਂ ਦਾ ਇਸਤੇਮਾਲ ਕਰਨ।

CATEGORIES
Share This

COMMENTS

Wordpress (0)
Disqus ( )
Translate