ਪੰਜਾਬ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ 10 ਸਤੰਬਰ- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਚੁੰਨੀ ਲਾਲ ਭਗਤ ਦਾ ਅੱਜ ਦੇਹਾਂਤ ਹੋ ਗਿਆ। ਉਹ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਪਿਤਾ ਸਨ। ਉਹਨਾਂ ਦਾ ਅੰਤਿਮ ਸੰਸਕਾਰ ਸ਼ਾਮ 5 ਵਜੇ ਕੀਤਾ ਜਾਵੇਗਾ। ਚੁੰਨੀ ਲਾਲ ਭਗਤ ਦੇ ਦੇਹਾਂਤ ਤੇ ਪੰਜਾਬ ਸਰਕਾਰ ਵੱਲੋਂ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ ਪੂਰਨਿਆਂ ਤੇ ਚਲਦੇ ਹੋਏ ਦੱਬੇ ਕੁਚਲਿਆਂ, ਗਰੀਬਾਂ ਅਤੇ ਦਲਿਤਾਂ ਦੇ ਹੱਕਾਂ ਲਈ ਸੰਘਰਸ਼ ਕਰਨ ਵਾਲੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਜੀ ਦੇ ਅਕਾਲ ਚਲਾਣੇ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੀ ਹੈ।

ਇਸ ਸਬੰਧੀ ਅੱਜ ਪੰਜਾਬ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ।

CATEGORIES
Share This

COMMENTS

Wordpress (0)
Disqus ( )
Translate