ਪ੍ਰਯਾਸ ਟੂ ਓੁਜਾਲਾ (ਬਲਾਇੰਡ ਆਸ਼ਰਮ) ਦਾ ਦੌਰਾ ਅਤੇ ਸੀਨੀਅਰ ਸੈਕੰਡਰੀ ਸਕੂਲ, ਉਦੇਕਰਨ ਸਕੂਲ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 6 ਜੁਲਾਈ:
ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਾਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਮਿਸ: ਹਰਪ੍ਰੀਤ ਕੌਰ, ਸਿਵਲ ਜੱਜ (ਸੀਨੀਅਰ ਡਵੀਜਨ)/ਸੀ.ਜੇ.ਐੱਮ. ਸਾਹਿਤ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੀਤੇ ਦਿਨੀਂ ਕੋਟਕਪੂਰਾ ਰੋਡ ਸਥਿਤ ਪ੍ਰਯਾਸ ਟੂ ਓੁਜਾਲਾ (ਨੇਤ੍ਰਹੀਨ/ਮੰਦਬੁੱਦੀ ਆਸ਼ਰਮ) ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਆਸ਼ਰਮ ਵਿਚ ਰਹਿ ਰਹੇ ਨੇਤ੍ਰਹੀਨ/ਮੰਦਬੁੱਧੀਆਂ ਵਿਅਕਤੀਆਂ ਨੂੰ ਆਸ਼ਰਮ ਵੱਲੋਂ ਮਿਲ ਰਹੀਆਂ ਸੁਵਿਧਾਵਾਂ ਦਾ ਨਿਰੀਖਣ ਕੀਤਾ ਗਿਆ ।
ਸਕੱਤਰ ਸਾਹਿਬ ਨੇ ਨੇਤ੍ਰਹੀਨ ਵਿਅਕਤੀਆਂ ਨਾਲ ਨਿੱਜੀ ਤੌਰ ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇੰਚਾਰਜ ਪ੍ਰਕਾਸ਼ ਟੂ ਓੁਜਾਲਾ ਨਾਲ ਗੱਲਬਾਤ ਕੀਤੀ ਗਈ ਉਸ ਨੇ ਦੱਸਿਆ ਕਿ ਕੁਝ ਨੇਤ੍ਰਹੀਨ ਬੱਚਿਆਂ ਨੂੰ ਸਮੱਸਿਆਵਾਂ ਆ ਰਹੀਆਂ ਤਾਂ ਮਾਣਯੋਗ ਸਕੱਤਰ ਵੱਲੋਂ ਉਸ ਨੂੰ ਕਿਹਾ ਗਿਆ ਕਿ ਉਹ ਸਬੰਧਤ ਨੇਤ੍ਰਹੀਨ ਬੱਚੇ ਦੀ ਦਰਖਾਸਤ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਿਖੇ ਭੇਜਣ ਤਾਂ ਜੋ ਨਿਯਮਾਂ ਅਨੁਸਾਰ ਨਿਪਟਾਰਾ ਕੀਤਾ ਜਾ ਸਕੇ ।
ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਉਦੇਕਰਨ ਵਿਖੇ ਜੱਜ ਸਾਹਿਬ ਵੱਲੋਂ ਇੱਕ ਕਾਨੂੰਨੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ , ਜਿਸ ਦੌਰਾਨ ਉਨ੍ਹਾਂ ਨੇ ਨਾਲਸਾ ਦੀਆਂ ਵੱਖ-ਵੱਖ ਸਕੀਮਾਂ, ਪਾਕਸੋ ਐਕਟ, ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ ਅਤੇ ਲੋਕ ਅਦਾਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਪ੍ਰਚਾਰ ਸਮੱਗਰੀ ਵੰਡਵਾਈ । ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਇਕਬਾਲ ਸਿੰਘ, ਸਮੇਤ ਸਟਾਫ਼ ਵੀ ਹਾਜ਼ਰ ਸਨ । ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 1968 ਤੇ ਜਾਂ ਸਿੱਛੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰੰਕ ਕੀਤਾ ਜਾ ਸਕਦਾ ਹੈ ।


