ਡਿਪਟੀ ਕਮਿਸ਼ਨਰ ਨੇ ਸਿਹਤ ਸਹੂਲਤਾਵਾਂ ਦਾ ਲਿਆ ਜਾਇਜਾ
ਸ੍ਰੀ ਮੁਕਤਸਰ ਸਾਹਿਬ, 6 ਜੁਲਾਈ:
ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜਾ ਲੈਣ ਸਬੰਧੀ ਦਫਤਰ ਡਿਪਟੀ ਕਮਿਸ਼ਨਰ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ।
ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਅਨੁਸਾਰ ਲੋਕਾਂ ਨੂੰ ਬਿਹਤਰ ਸਹੂਲਤਾਵਾਂ ਦਿੱਤੀਆਂ ਜਾਣ।
ਉਹਨਾਂ ਇਹ ਵੀ ਕਿਹਾ ਕਿ ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਮਲੇਰੀਆ ਅਤੇ ਡੇਂਗੂ ਮੱਛਰ ਦੀ ਰੋਕਥਾਮ ਲਈ ਮੱਛਰਮਾਰ ਦਵਾਈ ਅਤੇ ਫੋਗਿੰਗ ਦਾ ਛੜਕਾ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਅਤੇ ਨਾਜ਼ਕ ਵਾਲੀਆਂ ਥਾਵਾਂ ਬੱਸ ਸਟੈਂਡ, ਸਰਕਾਰੀ ਇਮਾਰਤਾਂ, ਰੇਲਵੇ ਸਟੇਸ਼ਨਾਂ ਤੇ ਡੇਂਗੂ ਮੱਛਰਾਂ ਨੂੰ ਚੈਕ ਕੀਤਾ ਜਾਵੇ ਅਤੇ ਹਰ ਸੁੱਕਰਵਾਰ ਨੂੰ ਡਰਾਈ-ਡੇ ਤਹਿਤ ਗਤੀਵਿਧੀਆਂ ਕੀਤੀਆਂ ਜਾਣ।
ਉਹਨਾਂ ਇਹ ਵੀ ਹਦਾਇਤ ਕੀਤੀ ਕਿ ਆਯੂਸ਼ਮਾਨ ਭਾਰਤ ਡਿਜ਼ੀਟਲ ਮਿਸ਼ਨ ਤਹਿਤ ਲੋੜਵੰਦਾਂ ਦੇ ਸਿਹਤ ਬੀਮਾਂ ਦੇ ਕਾਰਡ ਬਣਾਏ ਜਾਣ ਅਤੇ ਇਸ ਸਕੀਮ ਸਬੰਧੀ ਲੋਕਾਂ ਨੂੰ ਜਾਣਕਾਰੀ ਦੇਣ ਕੈਂਪਾਂ ਦਾ ਆਯੋਜਨ ਕੀਤਾ ਜਾਵੇ, ਇਸ ਤੋਂ ਗਰਭਵਤੀ ਔਰਤਾਂ ਦੀ ਰਜਿਸਟੇਸ਼ਨ ਕੀਤੀ ਜਾਵੇ ਅਤੇ ਘਰਾਂ ਵਿੱਚ ਡਿਲਵਰੀ ਨੂੰ ਰੋਕਣ ਲਈ ਉਪਰਾਲੇ ਕੀਤੇ।
ਇਸ ਮੌਕੇ ਤੇ ਸਿਵਿਲ ਸਰਜਨ ਡਾ. ਪ੍ਰਭਜੀਤ ਸਿੰਘ ਨੇ ਦੱਸਿਆ ਕਿ ਜਿ਼ਲ੍ਹੇ ਵਿੱਚ 18 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਕੰਮ ਕਰ ਰਹੇ ਹਨ ।
ਉਹਨਾਂ ਅੱਗੇ ਦੱਸਿਆ ਕਿ ਜਨਨੀ ਸੁਰੱਖਿਆ ਯੋਜਨਾ ਤਹਿਤ ਜਿ਼ਲ੍ਹੇ ਦੇ ਸਰਕਾਰੀ ਸੰਸਥਾਵਾਂ ਵਿੱਚ 452 ਡਿਡਵਰੀਆਂ ਕੀਤੀਆਂ ਹਨ।