ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵੱਲੋਂ 7 ਜੁਲਾਈ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ
ਸ੍ਰੀ ਮੁਕਤਸਰ ਸਾਹਿਬ 6 ਜੁਲਾਈ
ਪਰਮਿੰਦਰ ਕੌਰ, ਜਿਲ੍ਹਾ ਰੋਜ਼ਗਾਰ ਅਫਸਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ 07 ਜੁਲਾਈ 2023 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਦਫਤਰ ਸੇਵਾ ਕੇਂਦਰ ਦੇ ਉੱਪਰ ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਵਿੱਚ AVC MOTORS ਕੰਪਨੀ ਅਤੇ SBI LIFE INSURANCE ਕੰਪਨੀ ਵੱਖ—ਵੱਖ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ।
ਜਿਲ੍ਹਾ ਰੋਜ਼ਗਾਰ ਅਫਸਰ ਵੱਲੋਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਕੈਂਪ ਵਿੱਚ 10ਵੀ, 12ਵੀ ਪਾਸ ਕੇਵਲ ਲੜਕੇ/ਲੜਕੀਆਂ ਭਾਗ ਲੈ ਸਕਦੇ ਹਨ।ਉਹਨਾਂ ਦੱਸਿਆ ਕਿ ਪ੍ਰਆਥੀਆਂ ਦੀ ਉਮਰ ਘੱਟ ਤੋਂ ਘੱਟ 21 ਸਾਲ ਅਤੇ ਵੱਧ ਤੋਂ ਵੱਧ 37 ਸਾਲ ਹੋਣਾ ਲਾਜ਼ਮੀ ਹੈ। ਉਪਰੋਕਤ ਯੋਗਤਾ ਪੂਰੀ ਕਰਨ ਵਾਲਾ ਨੌਜਵਾਨ ਇਸ ਕੈਂਪ ਵਿੱਚ ਭਾਗ ਲੈ ਸਕਦਾ ਹੈ। ਕੈਂਪ ਵਿੱਚ ਭਾਗ ਲੈਣ ਸਮੇਂ ਆਪਣੇ ਵਿੱਦਿਅਕ ਯੋਗਤਾ ਦੇ ਦਸਤਾਵੇਜ/ਆਧਾਰ ਕਾਰਡ/ RESUME ਜਰੂਰ ਨਾਲ ਲੈ ਕੇ ਆਉਣ।
ਉਹਨਾ ਦੱਸਿਆ ਕਿ ਪ੍ਰਆਰਥੀ ਪਲੇਸਮੈਂਟ ਕੈਂਪ ਅਤੇ ਹੋਰ ਸੇਵਾਵਾਂ ਸਬੰਧੀ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਦਫਤਰ, ਸੇਵਾ ਕੇਂਦਰ ਦੇ ਉੱਪਰ, ਸ੍ਰੀ ਮੁਕਤਸਰ ਸਾਹਿਬ ਵਿਖੇ ਵਿਜਿਟ ਕਰ ਸਕਦੇ ਹਨ ਜਾਂ ਪ੍ਰਆਰਥੀ
ਹੇਠ ਲਿਖੇ ਨੰਬਰ ਤੇ ਸੰਪਰਕ ਕਰ ਸਕਦੇ ਹਨ