ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ

ਬਾਹਰਲੇ ਸੂਬਿਆਂ ਤੋਂ ਝੋਨੇ ਦੀ ਫ਼ਸਲ ਲਿਆ ਕੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੇਚਣਾ ਗੈਰ ਕਾਨੂੰਨੀ, ਵੇਚਦਾ ਪਾਇਆ ਗਿਆ ਤਾਂ ਹੋਵੇਗੀ ਕਾਨੂੰਨੀ ਕਾਰਵਾਈ

ਫਾਜਿਲਕਾ 5 ਅਕਤੂਬਰ
ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵੱਲੋਂ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਆਪਣੇ ਦਫ਼ਤਰ ਵਿਖੇ ਵੱਖ ਵੱਖ ਅਧਿਕਾਰੀਆਂ ਅਤੇ ਜ਼ਿਲ੍ਹੇ ਦੀਆਂ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨ (ਜਨ.) ਡਾ. ਮਨਦੀਪ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ. ਜਗਵਿੰਦਰਜੀਤ ਸਿੰਘ ਗਰੇਵਾਲ ਵੀ ਮੌਜੂਦ ਸਨ।

ਮੀਟਿੰਗ ਵਿਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦਾ ਇਕ ਇਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਸਮੂਹ ਖ਼ਰੀਦ ਏਜੰਸੀਆਂ ਪਾਸੋਂ ਝੋਨੇ ਦੀ ਸਟੋਰੇਜ਼ ਲਈ ਲੋੜੀਂਦੀ ਜਗ੍ਹਾ, ਬਾਰਦਾਨਾ ਅਤੇ ਹੋਰ ਸਟਾਕ ਆਰਟੀਕਲ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਬਾਹਰਲੇ ਸੂਬਿਆਂ ਤੋਂ ਝੋਨੇ ਦੀ ਫ਼ਸਲ ਲਿਆ ਕੇ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ  ਵੇਚਣਾ ਗੈਰ ਕਾਨੂੰਨੀ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਖਤ ਹਦਾਇਤਾਂ ਹਨ ਕਿ ਬਾਹਰੀ ਸੂਬੇ ਦੀ ਫ਼ਸਲ ਪੰਜਾਬ ਦੀਆਂ ਮੰਡੀਆਂ ਵਿੱਚ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਬਾਹਰਲੇ ਸੂਬੇ ਤੋਂ ਆਪਣੀ ਝੋਨੇ ਦੀ ਫਸਲ ਜ਼ਿਲ੍ਹੇ ਦੀ ਕਿਸੇ ਵੀ ਮੰਡੀ ਵਿੱਚ ਪਾਇਆ ਗਿਆ ਤਾਂ ਉਸਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ|

ਇਸ ਤੋਂ ਇਲਾਵਾ ਸਮੂਹ ਖ਼ਰੀਦ ਕੇਂਦਰਾਂ ’ਤੇ ਸਟਾਫ਼ ਦੀ ਤਾਇਨਾਤੀ ਸਮੇਂ ਸਿਰ ਕਰਨ ਦੀ ਹਦਾਇਤ ਵੀ ਜਾਰੀ ਕੀਤੀ। ਮੀਟਿੰਗ ਵਿੱਚ ਉਨ੍ਹਾਂ ਜਿ਼ਲ੍ਹਾ ਮੰਡੀ ਅਫ਼ਸਰ ਨੂੰ ਜ਼ਿਲ੍ਹੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਖੇ ਸਾਫ਼-ਸਫ਼ਾਈ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਖਰੀਦ ਸਮੇਂ ਝੋਨੇ ਵਿੱਚ ਨਮੀ ਦੀ ਮਾਤਰਾ 17 ਫੀਸਦੀ ਤੱਕ ਹੋਣੀ ਚਾਹੀਦੀ ਹੈ। ਇਸ ਲਈ ਕਿਸਾਨ ਆਪਣੀ ਫਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਐੱਸ.ਡੀ.ਐੱਮ ਐੱਸ.ਡੀ.ਐੱਮ. ਜੁਗਰਾਜ ਸਿੰਘ, ਸਹਾਇਕ ਕਮਿਸ਼ਨਰ ਹਰਬੰਸ ਸਿੰਘ, ਅੰਡਰ ਟ੍ਰੇਨਿੰਗ ਅਫਸਰ ਅੰਡਰ ਟ੍ਰੇਨਿੰਗ ਅਫਸਰ ਸੁਬਰਤ ਸਿੰਘ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਡੇਜੀ ਮਹਿਤਾ ਅਤੇ ਜ਼ਿਲ੍ਹਾ ਮੰਡੀ ਅਫਸਰ ਸਲੋਧ ਬਿਸ਼ਨੋਈ ਆਦਿ ਅਧਿਕਾਰੀ ਅਤੇ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus ( )
Translate