SIR ਮੁਕੰਮਲ ਹੋਣ ਬਾਅਦ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਹੋਣਗੇ 743863 ਵੋਟਰ

ਜ਼ਿਲ੍ਹਾ ਚੋਣ ਅਫਸਰ ਨੇ ਵੋਟਰ ਸੂਚੀਆਂ ਕੀਤੀਆਂ ਸਪਲਾਈ

ਫਾਜ਼ਿਲਕਾ,12 ਅਕਤੂਬਰ

ਯੋਗਤਾ ਮਿਤੀ 01 ਅਕਤੂਬਰ 2026 ਦੇ ਆਧਾਰ ‘ਤੇ ਤਿਆਰ ਫੋਟੋ ਵੋਟਰ ਸੂਚੀ ਦੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੰਤਿਮ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕਰ ਦਿੱਤੀ ਗਈ ਹੈ। ਅੰਤਿਮ ਪ੍ਰਕਾਸ਼ਨਾ ਉਪਰੰਤ ਜਿਲ੍ਹਾ ਫਾਜ਼ਿਲਕਾ ਵਿਧਾਨ ਸਭਾ ਚੋਣ ਹਲਕਾ, 79— ਜਲਾਲਾਬਾਦ ਦੇ 2,11,189 ਵੋਟਰ, ਵਿਧਾਨ ਸਭਾ ਚੋਣ ਹਲਕਾ, 80— ਫਾਜ਼ਿਲਕਾ ਦੇ 1,79,310 ਵੋਟਰ, ਵਿਧਾਨ ਸਭਾ ਚੋਣ ਹਲਕਾ, 81— ਅਬੋਹਰ ਦੇ 1,67,413 ਵੋਟਰ ਅਤੇ ਵਿਧਾਨ ਸਭਾ ਚੋਣ ਹਲਕਾ 82— ਬੱਲੂਆਣਾ ਦੇ 1,85,951 ਵੋਟਰ ਹਨ, ਇਸ ਤਰ੍ਹਾਂ ਜਿਲ੍ਹਾ ਫਾਜਿਲਕਾ ਦੇ ਕੁੱਲ ਵੋਟਰ 7,43,863 ਮੌਜੂਦ ਹਨ।ਇਹ ਜਾਣਕਾਰੀ ਜਿ਼ਲ੍ਹਾ ਚੋਣ ਅਫਸਰ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਦਿੱਤੀ। ਇਸ ਦੌਰਾਨ ਵਧੀਕ ਜਿ਼ਲ੍ਹਾ ਚੋਣ ਅਫਸਰ ਸ਼੍ਰੀਮਤੀ ਮਨਦੀਪ ਕੌਰ ਤੋਂ ਇਲਾਵਾ ਚੋਣ ਤਹਿਸੀਲਦਾਰ ਸ. ਜਸਪ੍ਰੀਤ ਸਿੰਘ ਅਤੇ ਚੋਣ ਕਾਨੂੰਗੋ ਸ. ਨਵਜੋਤ ਸਿੰਘ ਵੀ ਹਾਜਰ ਸਨ।

ਹੋਰ ਜਾਣਕਾਰੀ ਦਿੰਦਿਆ ਜਿ਼ਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ ਨਵੀਆਂ ਬਣੀਆਂ ਵੋਟਾਂ, ਕਟੌਤੀ ਦੀ ਲਿਸਟਾਂ ਅਤੇ ਵੋਟਰਾਂ ਦੇ ਵੇਰਵਿਆਂ ਵਿੱਚ ਕਰਵਾਈ ਗਈ ਦਰੁੱਸਤੀ ਦੀਆਂ ਸਕੰਲਿਤ ਲਿਸਟਾਂ ਬੂਥ ਲੈਵਲ ਅਫਸਰਾਂ, ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰ ਦੇ ਦਫਤਰ ਅਤੇ ਜਿਲ੍ਹਾ ਚੋਣ ਦਫਤਰ ਵਿਖੇ ਆਮ ਜਨਤਾ ਦੇ ਵੇਖਣ ਲਈ ਉਪਲੱਬਧ ਹੋਣਗੀਆਂ।

ਜਿ਼ਲ੍ਹਾ ਚੋਣ ਅਫਸਰ ਨੇ ਅੱਗੇ ਦੱਸਿਆ ਕਿ ਕੋਈ ਵੀ ਵੋਟਰ ਆਪਣੀ ਵੋਟ ਸਬੰਧੀ ਜਾਣਕਾਰੀ ਜਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈ fazilka.nic.in ਅਤੇ ਮੁੱਖ ਚੋਣ ਅਫਸਰ, ਪੰਜਾਬ ਦੀ ਵੈਬਸਾਈਟ ceopunjab.gov.in ਤੋਂ ਪ੍ਰਾਪਤ ਕਰ ਸਕਦਾ ਹੈ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਸਮੇਂ ਹੋਈ ਮੀਟਿੰਗ ਵਿੱਚ ਹਾਜ਼ਰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀਆਂ ਸਪਲਾਈ ਕੀਤੀਆਂ ਗਈਆਂ । ਇਸ ਦੇ ਨਾਲ ਹੀ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਵੋਟ ਬਣਵਾਉਣ, ਕਟਵਾਉਣ, ਸੋਧ ਕਰਵਾਉਣ ਜਾਂ ਵੋਟਿੰਗ ਪ੍ਰਕਿਰਿਆ ਸਬੰਧੀ ਕਿਸੇ ਕਿਸਮ ਦੀ ਵੀ ਜਾਣਕਾਰੀ ਪ੍ਰਾਪਤ ਕਰਨ ਲਈ ਜਾਂ ਆਪਣੀ ਸ਼ਿਕਾਇਤ ਦਰਜ ਕਰਵਾਉਣ ਲਈ 1950 ਵੋਟਰ ਹੈਲਪਲਾਈਨ ਨੰਬਰ ‘ਤੇ ਦਫਤਰੀ ਸਮੇਂ ਦੌਰਾਨ ਕਾਲ ਕੀਤੀ ਜਾ ਸਕਦੀ ਹੈ।

CATEGORIES
Share This

COMMENTS

Wordpress (0)
Disqus ( )
Translate