ਭੁਚਾਲ, ਹੜ੍ਹਾਂ ਅਤੇ ਹੋਰ ਕੁਦਰਤੀ ਆਫ਼ਤਾਂ ਦੌਰਾਨ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਦਿਆਰਥਆਂ ਨੂੰ ਕੀਤਾ ਜਾਗਰੂਕ
ਨਥਾਣਾ ਵਿਖੇ ਅੰਤਰਰਾਸ਼ਟਰੀ ਆਫ਼ਤ ਜੋਖਮ ਘਟਾਓ ਦਿਹਾੜਾ ਮਨਾਇਆ ਗਿਆ
ਬਠਿੰਡਾ 16 ਅਕਤੂਬਰ
ਮੇਰਾ ਯੁਵਾ ਭਾਰਤ, ਬਠਿੰਡਾ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਥਾਣਾ ਵਿਖੇ ਅੰਤਰਰਾਸ਼ਟਰੀ ਆਫ਼ਤ ਜੋਖਮ ਘਟਾਓ ਦਿਹਾੜਾ ਮਨਾਇਆ ਗਿਆ।
ਜ਼ਿਲ੍ਹਾ ਯੁਵਾ ਅਧਿਕਾਰੀ ਸ਼੍ਰੀਮਤੀ ਮਿਸ਼ਾ ਨੇ ਦੱਸਿਆ ਕਿ ਇਹ ਦਿਹਾੜਾ ਹਰ ਸਾਲ 13 ਅਕਤੂਬਰ ਨੂੰ ਮਨਾਇਆ ਜਾਂਦਾ ਹੈ ਜਿਸ ਦਾ ਮੁੱਖ ਮੰਤਵ ਲੋਕਾਂ ਨੂੰ ਕੁਦਰਤੀ ਅਤੇ ਮਨੁੱਖੀ ਗਤੀਵਿਧੀਆਂ ਕਾਰਨ ਪੈਦਾ ਹੋਣ ਵਾਲੀਆਂ ਆਫ਼ਤਾਂ ਦੇ ਜੋਖਮਾਂ ਪ੍ਰਤੀ ਜਾਗਰੂਕ ਕਰਨਾ ਅਤੇ ਜਾਨੀ-ਮਾਲੀ ਨੁਕਸਾਨ ਨੂੰ ਘਟਾਉਣ ਲਈ ਲੋੜੀਂਦੇ ਉਪਰਾਲਿਆਂ ਬਾਰੇ ਜਾਣਕਾਰੀ ਦੇਣਾ ਹੈ।
ਸਕੂਲ ਦੇ ਸਮਾਜਿਕ ਸਿੱਖਿਆ ਦੇ ਅਧਿਆਪਕ ਸ਼੍ਰੀ ਹਰਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਭੁਚਾਲ, ਹੜ੍ਹਾਂ ਅਤੇ ਹੋਰ ਕੁਦਰਤੀ ਆਫ਼ਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਫ਼ਤ ਦੇ ਸਮੇਂ ਸੁਰੱਖਿਆ ਉਪਾਅ ਅਪਣਾਉਣ, ਸਾਵਧਾਨੀਆਂ ਵਰਤਣ ਅਤੇ ਆਫ਼ਤਾਂ ਦੇ ਜੋਖਮ ਨੂੰ ਘਟਾਉਣ ਦੇ ਤਰੀਕਿਆਂ ਬਾਰੇ ਜਾਗਰੂਕ ਕੀਤਾ।
ਪ੍ਰੋਗਰਾਮ ਦੌਰਾਨ ਲਗਭਗ 100 ਵਿਦਿਆਰਥੀਆਂ ਲਈ ਲੇਖ ਲਿਖਣ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੇਰਾ ਯੁਵਾ ਭਾਰਤ, ਬਠਿੰਡਾ ਵੱਲੋਂ ਮੈਡਮ ਰਿਚਾ ਗੁਪਤਾ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।



