ਹਰਚਰਨ ਸਿੰਘ ਚਰਨਾ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ
ਅਬੋਹਰ 19 ਅਕਤੂਬਰ। ਸ਼੍ਰੋਮਣੀ ਅਕਾਲੀ ਦਲ ਵੱਲੋਂ ਟਕਸਾਲੀ ਅਕਾਲੀ ਆਗੂਆਂ ਨੂੰ ਵੱਡੀਆਂ ਜਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਹਲਕਾ ਬੱਲੂਆਣਾ ਦੇ ਪਿੰਡ ਬਹਾਵਲ ਵਾਸੀ ਦੇ ਸਾਬਕਾ ਸਰਪੰਚ ਤੇ ਟਕਸਾਲੀ ਆਗੂ ਹਰਚਰਨ ਸਿੰਘ ਚਰਨਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਡਾਕਟਰ ਦਲਜੀਤ ਸਿੰਘ ਚੀਮਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਤੇ ਹਰਚਰਨ ਸਿੰਘ ਚਰਨੇ ਨੂੰ ਇਹ ਜਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਹੋਣ ਤੇ ਹਰਚਰਨ ਸਿੰਘ ਚਰਨਾ ਨੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨਾਂ ਕਿਹਾ ਕਿ ਜੋ ਜਿੰਮੇਵਾਰੀ ਪਾਰਟੀ ਵਲੋਂ ਮੈਨੂੰ ਸੌਂਪੀ ਗਈ ਹੈ। ਉਹ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਵਾਂਗਾ ਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਪਹਿਲਾਂ ਵਾਂਗ ਹੀ ਕੰਮ ਕਰਦੇ ਰਹਾਂਗੇ। ਹਰਚਰਨ ਸਿੰਘ ਚਰਨੇ ਨੇ ਕਿਹਾ ਕਿ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਲਗਾਤਾਰ ਉਤਸ਼ਾਹਿਤ ਹਨ। ਉਧਰ ਹਰਚਰਨ ਸਿੰਘ ਚਰਨੇ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡੀ ਜਿੰਮੇਵਾਰੀ ਸੌਂਪਣ ਤੇ ਵੱਖ ਵੱਖ ਆਗੂਆਂ ਨੇ ਵਧਾਈਆਂ ਵੀ ਦਿੱਤੀਆਂ ਹਨ।




