ਡੇਂਗੂ ਰੋਕਥਾਮ ਲਈ ਹੁਣ ਡਰੋਨ ਰਾਹੀਂ ਛਿੜਕੀ ਜਾਵੇਗੀ ਲਾਰਵੀਸਾਈਡ ਦਵਾਈ-ਡਾ.ਬ੍ਰਿਜੇਸ਼ ਸਿੰਘ
“ਡੇਂਗੂ ਮੁਹਿੰਮ ਤੇ ਵਿਸ਼ੇਸ਼”
ਸਿਹਤ ਵਿਭਾਗ ਦੀ ਟੀਮ ਆਮ ਲੋਕਾਂ ਨੂੰ “ਡਰੋਨ ਡੇਂਗੂ ਰੋਕਥਾਮ ਮੁਹਿੰਮ” ਸਬੰਧੀ ਕਰ ਰਹੀ ਹੈ ਜਾਗਰੂਕ – ਡਾ. ਬ੍ਰਿਜੇਸ਼ ਸਿੰਘ
ਕਾਲੋਮਾਜਰਾ 12 ਨਵੰਬਰ। ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਗੁਰਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਬ੍ਰਿਜੇਸ਼ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਕਾਲੋਮਾਜਰਾ ਵਿਖੇ ਡਰੋਨ ਡੇਂਗੂ ਰੋਕਥਾਮ ਮੁਹਿੰਮ ਸਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਮੂਹ ਸਿਹਤ ਸੁਪਰਵਾਈਜ਼ਰ, ਮ.ਪ.ਹ.ਵ ਮੇਲ/ਫੀਮੇਲ ਅਤੇ ਸਮੂਹ ਆਸ਼ਾ ਵਰਕਰਾਂ ਹਾਜ਼ਰ ਸਨ।
ਇਸ ਮੌਕੇ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਬ੍ਰਿਜੇਸ਼ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਵਿਸ਼ੇਸ਼ ਗਤੀਵਿਧੀਆਂ ਅਤੇ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਸਿਹਤ ਵਿਭਾਗ ਵੱਲੋਂ ਡੇਂਗੂ ਦੇ ਲਾਰਵੇ ਨੂੰ ਖ਼ਤਮ ਕਰਨ ਲਈ ਲੋੜ ਅਨੁਸਾਰ ਡਰੋਨ ਰਾਹੀਂ ਲਾਰਵੀਸਾਈਡ ਦਾ ਛਿੜਕਾਅ ਕਰਨ ਦੀ ਤਕਨੀਕ ਵਰਤਣ ਦੀ ਤਿਆਰੀ ਹੈ ਤਾਂ ਜੋ ਉਸ ਖੇਤਰ ਨੂੰ ਵੀ ਕਵਰ ਕੀਤਾ ਜਾ ਸਕੇ ਜਿੱਥੇ ਦਵਾਈ ਦਾ ਛਿੜਕਾਅ ਕਰਨਾ ਬਹੁਤ ਮੁਸ਼ਕਲ ਹੁੰਦਾ ਸੀ। ਉਨ੍ਹਾਂ ਹੋਰ ਜਾਣਕਾਰੀ ਦਿੰਦੇ ਦੱਸਿਆ ਕਿ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਲੋਕਾਂ ਦੀ ਭਾਗੀਦਾਰੀ ਵੀ ਬਹੁਤ ਜ਼ਰੂਰੀ ਹੈ। ਇਸ ਸਬੰਧੀ ਵਧੇਰੇ ਜਾਗਰੂਕਤਾ ਲਿਆਉਣ ਲਈ ਉਨ੍ਹਾਂ ਸਮੂਹ ਮ.ਪ.ਹ.ਵ ਮੇਲ ਨੂੰ ਪਿੰਡ ਪੱਧਰ ਤੇ ਐਨਾਉਸਮੇਂਟ ਕਰਵਾਉਣ ਲਈ ਵੀ ਵਿਸ਼ੇਸ਼ ਹਦਾਇਤ ਕੀਤੀ ਹੈ ਤਾਂ ਜੋ ਆਮ ਲੋਕਾਂ ਨੂੰ ਇਸ ਸਬੰਧੀ ਸਹੀ ਜਾਣਕਾਰੀ ਮਿਲ ਸਕੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਪ੍ਰਭਾਵਿਤ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਡੇਂਗੂ ਲਾਰਵਾ ਨਸ਼ਟ ਕਰਨ ਲਈ ਡਰੋਨ ਰਾਹੀਂ ਲਾਰਵੀਸਾਈਡ ਦਾ ਛਿੜਕਾਅ ਕੀਤਾ ਜਾਵੇਗਾ, ਜਿਸ ਨਾਲ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾ ਸਕੇਗਾ।
ਇਸ ਮੌਕੇ ਮੋਨਿਕਾ ਬੀ.ਈ.ਈ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ
ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ। ਆਮ ਲੋਕ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਪਾਣੀ ਇਕੱਠਾ ਨਾ ਹੋਣ ਦੇਣ ਅਤੇ ਮੱਛਰਾਂ ਤੋਂ ਬਚਾਅ ਲਈ ਪੂਰੀ ਬਾਂਹ ਵਾਲੇ ਕੱਪੜੇ ਪਹਿਨਣ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਲਾਰਵੀਸਾਈਡ ਦਵਾਈ ਦਾ ਛਿੜਕਾਅ ਕਰਨ ਲਈ ਕਿਸੇ ਵਿਅਕਤੀ, ਜਾਨਵਰ, ਪੰਛੀ ਆਦਿ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ ਹੈ। ਸਿਰਫ਼ ਆਧੁਨਿਕ ਤਕਨੀਕ ਦੀ ਵਰਤੋਂ ਨਾਲ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਦੇ ਯਤਨ ਕੀਤੇ ਜਾ ਰਹੇ ਹਨ।



