ਬਾਲ ਦਿਵਸ-ਜ਼ਿਲ੍ਹਾ ਬਾਲ ਭਲਾਈ ਕਮੇਟੀ ਦੇ ਚੇਅਰਮੈਨ ਵੱਲੋਂ ਬੱਚਿਆਂ ਦੀ ਸਿੱਖਿਆ ਅਤੇ ਸੁਰੱਖਿਆ ‘ਤੇ ਜ਼ੋਰ

ਸ੍ਰੀ ਮੁਕਤਸਰ ਸਾਹਿਬ: 13 ਨਵੰਬਰ

ਬਾਲ ਦਿਵਸ ਦੇ ਮੌਕੇ ‘ਤੇ, ਪੰਜਾਬ ਸਰਕਾਰ ਦੀ ਜ਼ਿਲ੍ਹਾ ਬਾਲ ਭਲਾਈ ਕਮੇਟੀ ਦੇ ਚੇਅਰਮੈਨ ਐਡਵੋਕੇਟ ਸਰਵਰਿੰਦਰ ਸਿੰਘ ਢਿੱਲੋਂ ਨੇ ਸਾਰੇ ਬੱਚਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਬੱਚਿਆਂ ਨੂੰ ਚੰਗੀ ਸਿੱਖਿਆ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ ਤਾਂ ਜੋ ਉਹ ਆਪਣੇ ਮਾਪਿਆਂ ਅਤੇ ਦੇਸ਼ ਦਾ ਨਾਂ ਰੌਸ਼ਨ ਕਰ ਸਕਣ।

ਆਪਣੇ ਸੰਦੇਸ਼ ਵਿੱਚ ਢਿੱਲੋਂ ਨੇ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬਾਲ ਮਜ਼ਦੂਰੀ, ਬੱਚਿਆਂ ਤੋਂ ਭੀਖ ਮੰਗਵਾਉਣਾ ਅਤੇ ਬਾਲ ਵਿਆਹ ਅਪਰਾਧ ਹਨ।

ਚੇਅਰਮੈਨ ਨੇ ਕਿਹਾ ਕਿ ਕੋਈ ਵੀ ਪੁਲਿਸ ਅਧਿਕਾਰੀ ਕਿਸੇ ਬੱਚੇ ਨੂੰ ਥਾਣੇ ਵਿੱਚ ਗੈਰ-ਕਾਨੂੰਨੀ ਢੰਗ ਨਾਲ ਹਿਰਾਸਤ ਵਿੱਚ ਨਹੀਂ ਰੱਖ ਸਕਦਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਕਰਮਚਾਰੀਆਂ ਨੂੰ ਬੱਚਿਆਂ ਨੂੰ ਪਰੇਸ਼ਾਨ ਨਹੀਂ ਕਰਨਾ ਚਾਹੀਦਾ।

ਢਿੱਲੋਂ ਨੇ ਅੱਗੇ ਕਿਹਾ ਕਿ ਬੱਚਿਆਂ ਦੀ ਖਰੀਦੋ-ਫਰੋਖਤ ਕਰਨਾ ਮਨ੍ਹਾ ਹੈ; ਭਾਵੇਂ ਇਸ ਵਿੱਚ ਸਰਕਾਰੀ ਜਾਂ ਨਿੱਜੀ ਹਸਪਤਾਲ, ਮਾਪੇ ਜਾਂ ਕੋਈ ਹੋਰ ਸੰਸਥਾ ਸ਼ਾਮਲ ਹੋਵੇ।

ਬੱਚਿਆਂ ਨਾਲ ਜੁੜੇ ਅਪਰਾਧਾਂ ਪ੍ਰਤੀ ਚੌਕਸ ਰਹਿਣ ਦੀ ਅਪੀਲ ਕਰਦਿਆਂ, ਉਨ੍ਹਾਂ ਲੋਕਾਂ ਨੂੰ ਕਿਹਾ ਕਿ ਅਜਿਹੀਆਂ ਘਟਨਾਵਾਂ ਬਾਰੇ 1098 ਨੰਬਰ ‘ਤੇ ਕਾਲ ਕਰਕੇ ਸੂਚਿਤ ਕਰਨ। ਉਨ੍ਹਾਂ ਦੁਹਰਾਇਆ ਕਿ ਬਾਲ ਭਲਾਈ ਕਮੇਟੀ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਕੰਮ ਕਰਦੀ ਹੈ।

CATEGORIES
Share This

COMMENTS

Wordpress (0)
Disqus ( )
Translate