ਸਵੈ ਗਣਨਾ ਨੂੰ ਲੋਕ ਲਹਿਰ ਬਣਾਉਣ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਬਠਿੰਡਾ, 23 ਨਵੰਬਰ

ਭਾਰਤ ਸਰਕਾਰ ਵੱਲੋਂ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ ਸ਼ੁਰੂ ਕੀਤੀ ਗਈ ਹੈ, ਜੋ 30 ਨਵੰਬਰ ਤੱਕ ਜਾਰੀ ਰਹੇਗੀ। ਇਸ ਤਹਿਤ ਨਾਗਰਿਕਾਂ ਨੂੰ ਆਪਣੇ ਪਰਿਵਾਰ ਅਤੇ ਘਰ ਸਬੰਧੀ ਵੇਰਵੇ ਖੁਦ ਆਨਲਾਈਨ ਪੋਰਟਲ https://se.census.gov.in/ ‘ਤੇ ਦਰਜ ਕਰਨ ਦੀ ਸਹੂਲਤ ਦਿੱਤੀ ਗਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਵੈ-ਗਣਨਾ ਦੀ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਭਾਗ ਲੈਣ ਅਤੇ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

ਇਸੇ ਮੁਹਿੰਮ ਤਹਿਤ ਪੋਲੀਟੈਕਨਿਕ ਕਾਲਜ ਬਠਿੰਡਾ ਵਿਖੇ ਵਿਸ਼ੇਸ਼ ਜਾਗਰੂਕਤਾ ਅਤੇ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸ. ਬਲਵਾਨ ਸਿੰਘ, ਸ਼੍ਰੀ ਰਾਜ਼ਲ ਬਾਂਸਲ ਅਤੇ ਸ਼੍ਰੀ ਪਰਦੀਪ ਕੁਮਾਰ ਵੱਲੋਂ ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਵੈ-ਗਣਨਾ ਸਬੰਧੀ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਗਈ। ਉਨ੍ਹਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਕਿਰਿਆ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਨੂੰ ਲੋਕ ਲਹਿਰ ਬਣਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ।

ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਇੱਕ ਸਰਲ, ਸੁਰੱਖਿਅਤ ਅਤੇ ਸਮਾਂ ਬਚਾਉਣ ਵਾਲੀ ਪ੍ਰਕਿਰਿਆ ਹੈ।  ਜਿਸ ਤਹਿਤ ਨਾਗਰਿਕ ਸਰਕਾਰ ਵੱਲੋਂ ਜਾਰੀ ਅਧਿਕਾਰਤ ਵੈੱਬ ਪੋਰਟਲ ‘ਤੇ ਲੌਗਇਨ ਕਰਕੇ ਆਪਣੇ ਪਰਿਵਾਰ ਦੇ ਮੈਂਬਰਾਂ ਅਤੇ ਘਰ ਸਬੰਧੀ ਵੇਰਵੇ ਖੁਦ ਦਰਜ ਕਰ ਸਕਦੇ ਹਨ। ਜਾਣਕਾਰੀ ਸਫ਼ਲਤਾਪੂਰਵਕ ਸਬਮਿਟ ਕਰਨ ਉਪਰੰਤ ਇੱਕ ਵਿਲੱਖਣ ‘ਸੈਲਫ਼-ਐਨੂਮਰੇਸ਼ਨ ਆਈ.ਡੀ.’ ਜਨਰੇਟ ਹੋਵੇਗੀ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਅਪੀਲ ਕੀਤੀ ਕਿ ਆਨਲਾਈਨ ਫਾਰਮ ਭਰਨ ਤੋਂ ਬਾਅਦ ਇਸ ਆਈ.ਡੀ. ਨੂੰ ਸੰਭਾਲ ਕੇ ਰੱਖਿਆ ਜਾਵੇ।

ਉਨ੍ਹਾਂ ਅੱਗੇ ਦੱਸਿਆ ਕਿ 01 ਦਸੰਬਰ 2026 ਤੋਂ 04 ਜਨਵਰੀ 2027 ਤੱਕ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਵੱਲੋਂ ਘਰ-ਘਰ ਜਾ ਕੇ ਜਨਗਣਨਾ ਦਾ ਕੰਮ ਕੀਤਾ ਜਾਵੇਗਾ। ਜਿਨ੍ਹਾਂ ਨਾਗਰਿਕਾਂ ਵੱਲੋਂ ਸਵੈ-ਗਣਨਾ ਕੀਤੀ ਗਈ ਹੋਵੇਗੀ, ਉਹ ਘਰ ਆਉਣ ਵਾਲੇ ਗਿਣਤੀਕਾਰ ਜਾਂ ਸੁਪਰਵਾਈਜ਼ਰ ਨੂੰ ਆਪਣੀ ਸੈਲਫ਼-ਐਨੂਮਰੇਸ਼ਨ ਆਈ.ਡੀ. ਮੁਹੱਈਆ ਕਰਵਾਉਣਗੇ, ਤਾਂ ਜੋ ਦਰਜ ਕੀਤੇ ਗਏ ਡਾਟੇ ਦੀ ਪੁਸ਼ਟੀ ਕੀਤੀ ਜਾ ਸਕੇ। ਇਸ ਮੌਕੇ ਫ਼ੀਲਡ ਟਰੇਨਰਜ਼ ਕਪਿਲ ਕੁਮਾਰ, ਸਰਬਜੀਤ ਸ਼ਰਮਾ, ਗਮਦੂਰ ਸਿੰਘ ਅਤੇ ਸੁਭਾਸ਼ ਗਰਗ ਵੀ ਮੌਜੂਦ ਸਨ।

ਜ਼ਿਲ੍ਹੇ ਵਿੱਚ ਜਨਗਣਨਾ ਸਬੰਧੀ ਜਾਗਰੂਕ ਕਰਨ ਲਈ ਲੂਲਬਾਈ, ਗਿੱਦੜ, ਨਾਥਪੁਰਾ, ਭੈਣੀ, ਤੁੰਗਵਾਲੀ , ਪੂਹਲੀ, ਪੂਹਲਾ, ਸੇਮਾਂ, ਭੁੱਚੋ ਕਲਾਂ, ਭੁੱਚੋ ਖੁਰਦ, ਭਾਗੀਬਾਂਦਰ ਅਤੇ ਸਿਲਵਰ ਓਕਸ ਸਕੂਲ ਬਠਿੰਡਾ ਵਿਖੇ ਜਾਗਰੂਕਤਾ ਕੈਂਪ ਲਗਾਏ ਗਏ।

CATEGORIES
Share This

COMMENTS

Wordpress (0)
Disqus ( )
Translate