ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਸਰਕਾਰੀ ਕਾਲਜ ਦੇ ਆਡੀਟੋਰੀਅਮ ਦਾ ਨੀ ਪੱਥਰ ਰੱਖਿਆ

ਮਲੋਟ 24  ਨਵੰਬਰ
ਪੰਜਾਬ ਸਰਕਾਰ ਸਿੱਖਿਆ ਨੂੰ ਉਚਾ ਚੁੱਕਣ ਲਈ  ਅਹਿਮ ਕਦਮ ਚੁੱਕ ਰਹੀ ਹੈ ਤਾਂ ਜੋ ਪੜ੍ਹਾਈ ਕਰਨ ਵਾਲੇ ਬੱਚਿਆਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ, ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ  ਡਾ. ਬਲਜੀਤ ਕੌਰ ਨੇ ਸਰਕਾਰੀ ਕਾਲਜ ਦਾਨੇਵਾਲਾ—ਮਲੋਟ ਵਿਖੇ ਆਡੀਟੋਰੀਅਮ ਦੀ ਉਸਾਰੀ ਦਾ ਨੀਂਹ ਪੱਥਰ ਰੱਖਦਿਆਂ ਕੀਤਾ।
                   ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਅਤੇ ਵਿਦਿਆਰਥੀਆਂ ਨੂੰ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਵਿਦਿਆਰਥੀਆਂ  ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਅੱਜ ਦੇ ਵਿਦਿਆਰਥੀ ਹੀ ਸਾਡੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਅਤੇ ਲੋੜਾਂ ਬਾਰੇ ਵੀ ਜਾਣਿਆ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ।
               ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਸੁਖਪਾਲ ਸਿੰਘ ਚੌਹਾਨ, ਬਲਤਾਰ ਸਿੰਘ ਚੌਹਾਨ , ਸੁਖਵੰਤ ਚੌਹਾਨ ਪੰਚਾਇਤ ਮੈਂਬਰ,ਗੁਰਮੇਲ ਸਿੰਘ ਚੌਹਾਨ , ਗੁਰਮੀਤ ਸਿੰਘ ਚੌਹਾਨ ਪੰਚਾਇਤ ਮੈਂਬਰ,ਨਿੱਜੀ ਸਹਾਇਕ ਸ੍ਰੀ ਅਰਸ਼ਦੀਪ ਸਿੰਘ, ਸ੍ਰੀ ਸ਼ਿੰਦਰਪਾਲ ਸਿੰਘ ਆਦਿ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus ( )
Translate