ਮਿਸ਼ਨ ਇੰਦਰ ਧਨੁਸ਼ ਤਹਿਤ ਬੱਚਿਆਂ ਅਤੇ ਗਰਭਵਤੀ ਮਾਵਾਂ ਦਾ 100 ਪ੍ਰਤੀਸ਼ਤ ਟੀਕਾਕਰਣ ਹੋਵੇ ਪੂਰਾ- ਸਿਵਲ ਸਰਜਨ

ਤਿੰਨ ਗੇੜਾਂ ਵਿਚ ਇੱਕ-ਇੱਕ ਹਫ਼ਤਾ ਚੱਲੇਗੀ ਮੁਹਿੰਮ- ਡਾਕਟਰ ਐਰਿਕ

ਸਟਾਫ ਨੂੰ ਯੂਵਿਨ ਪੋਰਟਲ ਸਬੰਧੀ ਦਿੱਤੀ ਟ੍ਰੇਨਿੰਗ

ਫਾਜ਼ਿਲਕਾ 11 ਜੁਲਾਈ

ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਇਸ ਸਬੰਧ ਵਿਚ ਸਿਵਲ ਸਰਜਨ ਡਾ: ਸਤੀਸ਼ ਗੋਇਲ  ਨੇ ਦੱਸਿਆ ਕਿ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਮਾਰੂ ਬੀਮਾਰੀਆਂ ਤੋਂ ਬਚਾਉਣ ਲਈ ਲਗਾਤਾਰ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਟੀਕਾਕਰਨ ਦੋਰਾਨ ਵਾਂਝੇ ਰਹਿ ਗਏ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਨ ਲਈ ਤੀਬਰ ਮਿਸ਼ਨ ਇੰਦਰਧਨੁਸ਼ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਮੁਹਿੰਮ ਦੇ ਸਬੰਧ ਵਿਚ ਅੱਜ ਜਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ, ਬਲਾਕ ਟੀਕਾਕਰਨ ਨੋਡਲ ਅਫਸਰ, ਬਲਾਕ ਐਕਸਟੈਂਸ਼ਨ ਐਜੂਕੇਟਰਾਂ, ਮਲਟੀਪਰਪਜ਼ ਅਤੇ ਸੂਚਨਾ ਸਹਾਇਕਾਂ ਅਤੇ ਬੀ.ਐਸ.ਏ. ਦੀ ਇਕ ਵਿਸ਼ੇਸ਼ ਟ੍ਰੇਨਿੰਗ ਜਿਲ੍ਹਾ ਟੀਕਾਕਰਨ ਅਫਸਰ ਡਾ. ਐਡੀਸਨ ਐਰਿਕ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ  ਵਿਖੇ ਕੀਤੀ ਗਈ ।

ਇਸ ਦੋਰਾਨ ਜਿਲ੍ਹਾ ਟੀਕਾਕਰਨ ਅਫਸਰ ਨੇ ਸਮੂਹ ਅਧਿਕਾਰੀਆ ਨੂੰ ਹਦਾਇਤ ਕੀਤੀ ਕੇ ਆਪਣੇ ਆਪਣੇ ਏਰੀਏ ਵਿਚ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਪਛਾਣ ਕਰਕੇ ਲਿਸਟਾਂ ਤਿਆਰ ਕੀਤੀਆਂ ਜਾਣ ਅਤੇ ਉਨ੍ਹਾ ਲਈ ਸ਼ੈਸ਼ਣ ਪਲਾਨ ਕਰਕੇ ਐਕਸ਼ਨ ਪਲਾਨ ਤਿਆਰ ਕੀਤਾ ਜਾਵੇ ।ਉਨ੍ਹਾ ਦੱਸਿਆ ਕਿ ਇਸ ਮਿਸ਼ਨ ਦਾ ਮਕਸਦ 5 ਸਾਲ ਤੋਂ ਛੋਟੇ ਬੱਚਿਆਂ ਅਤੇ ਗਰਭਵਤੀ ਮਾਵਾਂ ਦੇ ਨਿਯਮਿਤ ਟੀਕਾਕਰਨ ਵਿਚ ਪਏ ਪਾੜੇ ਨੂੰ ਭਰ ਕੇ ਮੁਕੰਮਲ ਟੀਕਾਕਰਨ ਕਰਨਾ ਹੈ ।

ਇਹ ਮੁਹਿੰਮ ਜਿਲ੍ਹੇ ਅੰਦਰ ਤਿੰਨ ਗੇੜਾਂ ਵਿਚ ਇੱਕ-ਇੱਕ ਹਫ਼ਤਾ ਚੱਲੇਗੀ ਅਤੇ ਇਸ ਮਿਸ਼ਨ ਅਧੀਨ ਬੱਚਿਆਂ ਅਤੇ ਗਰਭਵਤੀ ਮਾਵਾਂ ਦੇ 100 ਪ੍ਰਤੀਸ਼ਤ ਟੀਕਾਕਰਣ ਨੂੰ ਯਕੀਨੀ ਬਨਾਇਆ ਜਾਵੇਗਾ ਤਾਂ ਜੋ ਗਰਭਵਤੀਆਂ ਅਤੇ ਨਵ-ਜਨਮੇ ਬੱਚਿਆਂ ਦੀ ਮੌਤ ਦਰ ਨੂੰ ਘਟਾਇਆ ਜਾ ਸਕੇ। ਉਹਨਾਂ ਦੱਸਿਆ ਕਿ ਇਹ ਮੁਹਿੰਮ ਤਿੰਨ ਗੇੜਾਂ ਵਿੱਚ ਪਹਿਲਾ ਗੇੜ 7 ਅਗਸਤ ਤੋਂ 12 ਅਗਸਤ ਤੱਕ ਚਲਾਇਆ ਜਾਵੇਗਾ ਗਿਆ। ਦੂਜਾ ਗੇੜ 11 ਸਤੰਬਰ ਤੋਂ 16 ਸਤੰਬਰ ਤੱਕ ਅਤੇ ਤੀਜਾ ਗੇੜ 9 ਅਕਤੂਬਰ ਤੋਂ 14 ਅਕਤੂਬਰ ਤੱਕ ਚਲਾਇਆ ਜਾਵੇਗਾ।

ਉਹਨਾਂ ਦੱਸਿਆ ਕਿ ਗਰਭਵਤੀ ਮਾਵਾਂ ਅਤੇ ਪੰਜ ਸਾਲ ਤੱਕ ਦੇ ਜਿਹੜੇ ਬੱਚੇ ਕਿਸੇ ਕਾਰਣ ਟੀਕਾਕਰਣ ਤੋਂ ਵਾਂਝੇ ਰਹਿ ਗਏ ਜ਼ਾ ਫਿਰ ਅਧੂਰਾ ਟੀਕਾਕਰਣ ਹੋਇਆ ਹੈ, ਉਹਨਾਂ ਦਾ ਵਿਸ਼ੇਸ਼ ਕੈਂਪਾਂ ਰਾਹੀਂ ਟੀਕਾਕਰਣ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਇਸ ਮੁਹਿੰਮ ਵਿੱਚ ਟੀਕਾਕਰਣ ਤੋਂ ਛੁੱਟ ਗਏ ਏਰੀਏ, ਹਾਈ ਰਿਸਕ ਏਰੀਏ, ਸਲੱਮ ਏਰੀਏ, ਮਾਈਗ੍ਰੇਟਰੀ ਆਬਾਦੀ, ਝੱਗੀਆਂ ਝੌਂਪੜੀਆਂ, ਭੱਠੇ, ਖਾਲੀ ਸਬ ਸੈਂਟਰਾਂ ਜਿਥੇ 2 ਜਾਂ 3 ਨਿਯਮਿਤ ਟੀਕਾਕਰਣ ਸ਼ੈਸ਼ਨ ਨਾ ਹੋਏ ਹੋਣ, ਪਹੁੰਚ ਤੋਂ ਦੂਰ ਆਬਾਦੀ, ਆਉੂਟਬ੍ਰੇਕ ਵਾਲੀ ਆਬਾਦੀ ਅਤੇ ਹੋਰ ਮੁਸ਼ਕਿਲ ਏਰੀਏ ਕਵਰ ਕੀਤੇ ਜਾਣਗੇ।

               ਇਸ ਮੌਕੇ ਡਾ. ਮੇਘਾ ਪਰਕਾਸ਼ ਡਬਲਯੂ ਐਚ ਓ  ਨੇ ਦੱਸਿਆ ਕਿ ਗਰਭਵਤੀ ਮਾਂਵਾਂ ਨੂੰ ਟੈਟਨਸ ਦੇ ਦੋ ਟੀਕੇ ਅਤੇ ਬੱਚਿਆਂ ਨੂੰ ਪੋਲੀਓ, ਤਪਦਿਕ, ਗਲਘੋਟੂ, ਦਸਤ, ਖਸਰਾ ਅਤੇ ਰੂਬੇਲਾ, ਦਿਮਾਗੀ ਬੁਖਾਰ, ਪੀਲੀਆ, ਕਾਲੀ ਖੰਘ, ਨਿਮੋਨੀਆ ਅਤੇ ਅੰਧਰਾਤੇ ਵਰਗੀਆਂ ਜਾਨਲੇਵਾ ਬਿਮਾਰੀਆਂ ਤੋਂ ਬਚਾਅ ਲਈ ਸੰਪੂਰਨ ਟੀਕਾਕਰਨ ਕਰਵਾਉਣਾ ਜਰੂਰੀ ਹੈ, ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਵਿੱਚ ਗਰਭਵਤੀਆਂ ਅਤੇ ਬੱਚਿਆਂ ਦਾ ਟੀਕਾਕਰਣ ਸੰਪੂਰਨ ਕਰਨ ਲਈ ਇਸ ਮੁਹਿੰਮ ਦਾ ਪੂਰਾ ਲਾਭ ਉਠਾਉਣ। ਉਹਨਾ ਨੇ ਸਮੂਹ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਇਸ ਮੁਹਿੰਮ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਦੇਣ  ਦੀ ਅਪੀਲ ਕੀਤੀ।

ਇਸ ਤੋਂ ਇਲਾਵਾ ਇਸ ਮੌਕੇ ਟੀਕਾਕਰਨ ਦੇ ਸਮੁੱਚੇ ਰਿਕਾਰਡ ਨੂੰ ਆਨਲਾਈਨ ਕਰਨ ਹਿੱਤ ਤਿਆਰ ਕੀਤੇ ਗਏ ਯੂਵਿਨ ਆਨਲਾਇਨ ਪੋਰਟਲ ਸਬੰਧੀ ਟ੍ਰੇਨਿੰਗ ਦਿੱਤੀ ਗਈ। ਕੋਲਡ ਚੈਨ ਮੈਨੇਜਰ ਖੁਸ਼ਦਿਲ ਸਿੰਘ ਨੇ ਕਿਹਾ ਕਿ ਇਸ ਨਵੇਂ ਆਨਲਾਇਨ ਪਲੇਟਫਾਰਮ ਦੀ ਸ਼ੁਰੂਆਤ ਦੇ ਨਾਲ ਰੂਟੀਨ ਟੀਕਾਕਰਨ ਦੇ ਕੰਮ ਵਿੱਚ ਹੋਰ ਜਿਆਦਾ ਪਾਰਦਰਸ਼ਤਾ ਆਵੇਗੀ ਅਤੇ ਜਿਆਦਾ ਤੋ ਜਿਆਦਾ ਲਾਭਪਾਤਰੀਆਂ ਨੂੰ ਇਸ ਦਾ ਲਾਭ ਮਿਲ ਸਕੇਗਾ।

ਉਨ੍ਹਾ ਨੇ ਦੱਸਿਆ ਕਿ ਇਸ ਦੇ ਸ਼ੁਰੂ ਹੋਣ ਨਾਲ ਹਰ ਗਰਭਵਤੀ ਔਰਤ ਅਤੇ ਨਵ-ਜਨਮੇ ਬੱਚੇ ਦਾ ਰਿਕਾਰਡ ਆਨਲਾਇਨ ਪੋਰਟਲ ਤੇ ਦਰਜ ਕੀਤਾ ਜਾਵੇਗਾ।ਉਨ੍ਹਾ ਵੱਲੋ ਦੱਸਿਆ ਗਿਆ ਕਿ ਵੱਖ-ਵੱਖ ਮੋਡਿਊਲ ਦੇ ਤਰੀਕੇ ਨਾਲ ਹਰ ਇੱਕ ਸਬੰਧਤ ਫੀਲਡ ਸਟਾਫ ਵੱਲੋ ਆਪਣੇ ਕੰਮ ਦਾ ਰਿਕਾਰਡ ਦਰਜ ਕੀਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਲਾਭਪਾਤਰੀ ਆਪਣਾ ਜਾਂ ਆਪਣੇ ਬੱਚੇ ਦਾ ਬਾਕੀ ਰਹਿੰਦੇ ਟੀਕਾਕਰਨ ਬਾਰੇ ਜਾਣਕਾਰੀ ਲੈ ਸਕਦਾ ਹੈ ਅਤੇ ਆਨਲਾਇਨ ਪੋਰਟਲ ਤੇ ਟੀਕਾਕਰਨ ਲਈ ਬੁਕਿੰਗ ਕਰਵਾ ਸਕਦਾ ਹੈ। ਉਹਨਾਂ ਦੱਸਿਆ ਕਿ ਈਵਿਨ ਅਤੇ ਕੋਵਿਨ ਪੋਰਟਲ ਦੇ ਸਾਰਥਕ ਨਤੀਜੇ ਆਉਣ ਤੋਂ ਬਾਅਦ ਇਸ ਨਵੇਂ ਉਪਰਾਲੇ ਨੂੰ ਲਾਗੂ ਕੀਤਾ ਜਾ ਰਿਹਾ ਹੈ । ਇਸ ਤੋਂ ਇਲਾਵਾ ਵੀ.ਸੀ.ਸੀ.ਐਮ.ਯੂ.ਐਨ.ਡੀ.ਪੀ  ਵਲੋ ਪੋਰਟਲ ਤੇ ਆਨਲਾਇਲ ਰਿਪੋਰਟਿੰਗ ਅਤੇ ਰਿਕਾਰਡ ਦਰਜ ਕਰਨ ਸਬੰਧੀ ਨੁਕਤਿਆਂ ਤੇ ਵਿਸਥਾਰ ਸਹਿਤ ਚਰਚਾ ਕੀਤੀ ਗਈ।

ਇਸ ਮੋਕੇ ਜਿਲ੍ਹਾ ਪ੍ਰੋਗ੍ਰਾਮ ਮੈਨਜਰ ਰਾਜੇਸ਼ ਕੁਮਾਰ, ਮਾਸ ਮੀਡੀਆ ਵਿੰਗ ਤੋਂ ਦਿਵੇਸ਼ ਕੁਮਾਰ, ਸੁਨੀਲ ਟੰਡਨ, ਸੁਸ਼ੀਲ ਕੁਮਾਰ  ਅਤੇ ਵਿਭਾਗ ਦੇ ਹੋਰ ਅਧਿਕਾਰੀ/ ਕਰਮਚਾਰੀ ਹਾਜ਼ਿਰ ਸਨ।

CATEGORIES
Share This

COMMENTS

Wordpress (0)
Disqus (0 )
Translate