ਪਿੰਡ ਕਰਨੀ ਖੇੜਾ ਵਿੱਚ ਡੇਂਗੂ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ 

ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾ: ਬਬੀਤਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਰੋਹਿਤ ਗੋਇਲ ਅਤੇ ਸੀ.ਐਚ.ਸੀ. ਡੱਬਵਾਲਾ ਕਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਕਵਿਤਾ ਸਿੰਘ ਦੀ ਅਗਵਾਈ ‘ਚ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ  ਜਾ ਰਿਹਾ ਹੈ। ਜਿਸ ਤਹਿਤ ਅੱਜ ਸੀ.ਐਚ.ਸੀ ਡੱਬਵਾਲਾ ਕਲਾ ਅਧੀਨ ਪੀ.ਐਚ.ਸੀ ਕਰਨੀ ਖੇੜਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਸੈਂਟ੍ਰੀ ਇੰਸਪੈਕਟਰ ਵਿਜੇ ਨਾਗਪਾਲ ਨੇ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਆਪਣੇ ਘਰਾਂ ਦੇ ਆਸ-ਪਾਸ ਰੱਖੇ ਖਾਲੀ ਬਰਤਨਾਂ ‘ਚ ਸਾਫ਼ ਪਾਣੀ ਜ਼ਿਆਦਾ ਦੇਰ ਤੱਕ ਖੜ੍ਹਾ ਨਾ ਰਹਿਣ ਦਿਓ ਕਿਉਂਕਿ ਡੇਂਗੂ ਦਾ ਮੱਛਰ ਗੰਦੇ ਤੇ ਨਹੀਂ ਸਗੋ ਸਾਫ ਪਾਣੀ ‘ਤੇ ਪਲਦਾ ਹੈ।  ਉਨ੍ਹਾਂ ਦੱਸਿਆ ਕਿ ਸਿਰ ਦਰਦ ਅਤੇ ਤੇਜ਼ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਡਾਕਟਰ ਦੀ ਸਲਾਹ ਲਓ। ਇਸ ਤੋਂ ਇਲਾਵਾ ਘਰ ਵਿੱਚ ਰੱਖੇ ਕੂਲਰਾਂ, ਬਰਤਨਾਂ ਅਤੇ ਫਰਿੱਜਾਂ ਦੀਆਂ ਟਰੇਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸਾਫ਼ ਕਰੋ, ਅਜਿਹੀਆਂ ਸਾਵਧਾਨੀਆਂ ਵਰਤ ਕੇ ਹੀ ਅਸੀਂ ਡੇਂਗੂ ਤੋਂ ਬਚ ਸਕਦੇ ਹਾਂ।

ਉਨ੍ਹਾਂ ਦੱਸਿਆ ਕਿ ਸਿਹਤ ਕਰਮਚਾਰੀ ਹਰ ਰੋਜ਼ ਪਿੰਡਾਂ ਵਿੱਚ ਘਰ-ਘਰ ਜਾ ਕੇ ਫਰਿੱਜਾਂ ਦੀਆਂ ਟਰੇਆਂ, ਗਮਲਿਆਂ ਆਦਿ ਵਿੱਚ ਖੜ੍ਹੇ ਪਾਣੀ ਦੀ ਜਾਂਚ ਕਰ ਰਹੇ ਹਨ। ਤਾਂ ਜੋ ਡੇਂਗੂ ਦੀ ਕਰੋਪੀ ਨੂੰ ਉਥੇ ਹੀ ਨਸ਼ਟ ਕੀਤਾ ਜਾ ਸਕੇ।

ਇਸ ਮੌਕੇ ਡਾ: ਹਿਮਾਂਸ਼ੀ, ਸਿਹਤ ਕਰਮਚਾਰੀ ਸਤਵਿੰਦਰ ਸਿੰਘ ਏ.ਐਨ.ਐਮ ਸਿਮਰਨਜੀਤ ਕੌਰ ਸਮੇਤ ਸਮੂਹ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਅਤੇ ਪਿੰਡ ਵਾਸੀ ਹਾਜ਼ਰ ਸਨ |

CATEGORIES
TAGS
Share This

COMMENTS

Wordpress (0)
Disqus (0 )
Translate