ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ (ਬਠਿੰਡਾ) ਵਲੋ ਭਰਤੀ ਹੋਣ ਦੇ ਚਾਹਵਾਨ ਯੁਵਕਾ ਨੂੰ ਫਿਜੀਕਲ ਅਤੇ ਲਿਖਤੀ ਪੇਪਰ ਲਈ ਮੁਫਤ ਸਿਖਲਾਈ
ਫਾਜਿਲਕਾ 14 ਜੁਲਾਈ
ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਾਦਲ – ਲੰਬੀ ਰੋਡ) ਵੱਲੋਂ ਜਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਦੇ ਆਰਮੀ-ਨੇਵੀ-ਏਅਰ ਫੋਰਸ ਅਤੇ ਐੱਸ.ਐੱਸ. ਸੀ ਜੀ.ਡੀ. (ਬੀ.ਐੱਸ.ਐੱਫ, ਸੀ.ਆਰ.ਪੀ.ਐੱਫ, ਆਈ.ਟੀ.ਬੀ.ਪੀ, ਅਸਾਮ ਰਾਈਫਲ, ਸੀ.ਆਈ.ਐੱਸ.ਐੱਫ ਅਤੇ ਪੰਜਾਬ ਪੁਲਿਸ) ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕਿਆਂ ਨੂੰ ਫਿਜੀਕਲ ਅਤੇ ਲਿਖਤੀ ਪੇਪਰ ਦੀ ਮੁਫਤ ਸਿਖਲਾਈ ਦਿੱਤੀ ਜਾਵੇਗੀ । ਜਿੱਥੇ ਵਧੀਆਂ ਕਲਾਸ ਰੂਮ, ਖੁੱਲੇ ਗਰਾਉਂਡ, ਰਹਿਣ ਲਈ ਵਧੀਆਂ ਰਿਹਾਇਸ਼ ਅਤੇ ਹੈਲਥੀ ਖਾਣਾ ਮੁਫਤ ਦਿੱਤਾ ਜਾਵੇਗਾ । ਕੈਂਪ ਵਿੱਚ ਤਜਰਬੇਕਾਰ ਅਧਿਆਪਕ ਅਤੇ ਪੀ.ਟੀ. ਸਟਾਫ ਮੌਜੂਦ ਹੈ । । ਇਹ ਜਾਣਕਾਰੀ ਟ੍ਰੇਨਿੰਗ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਦੁਆਰਾ ਦਿੱਤੀ ਗਈ।
ਉਨ੍ਹਾ ਦਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਲੜਕੇ ਬਾਦਲ – ਲੰਬੀ ਮੇਨ ਰੋਡ ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਨਿੱਜੀ ਤੌਰ ਤੇ ਕੈਂਪ ਵਿਖੇ ਸਹੀ ਸਵੇਰੇ 09:00 ਵਜੇ ਪਹੁੰਚ ਕੇ ਦਸਤਾਵੇਜ ਜਿਵੇ ਕਿ ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਬਾਰਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਆਨ ਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀ, 02 ਪਾਸਪੋਰਟ ਸਾਈਜ਼ ਫੋਟੋ, ਜਾਤੀ ਸਰਟੀਫਿਕੇਟ, ਰੈਂਜੀਡੈਂਸ ਸਰਟੀਫਿਕੇਟ ਲੈ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ
ਉਨ੍ਹਾ ਦੱਸਿਆ ਕਿ ਫਿਜੀਕਲ ਸਿਖਲਾਈ ਅਤੇ ਲਿਖਤੀ ਪੇਪਰ ਦੀ ਤਿਆਰੀ ਕਰਨ ਵਾਲੇ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ ਵਧੇਰੇ ਜਾਣਕਾਰੀ ਲਈ 94641-52013, 95493-00001, 94638-31615 ਤੇ ਸੰਪਰਕ ਕੀਤਾ ਜਾ ਸਕਦਾ ਹੈ ।