ਵਿਧਾਇਕ ਬਲੂਆਣਾ ਨੇ ਪਿੰਡ ਰਾਜਾਂਵਾਲੀ ਵਿਖੇ ਗੰਦੇ ਪਾਣੀ ਦੀ ਨਿਕਾਸੀ ਪ੍ਰੋਜੈਕਟ ਦਾ ਕੀਤਾ ਉਦਘਾਟਨ


ਫਾਜ਼ਿਲਕਾ, 15 ਜੁਲਾਈ
ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਹਲਕੇ ਦੇ ਵਿਕਾਸ ਨੂੰ ਲੀਹਾਂ ਤੇ ਲਿਜਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ। ਵਿਧਾਇਕ ਵੱਲੋਂ ਹਲਕੇ ਦੇ ਪਿੰਡ ਰਾਜਾਂਵਾਲੀ ਵਿਖੇ ਗੰਦੇ ਪਾਣੀ ਦੀ ਨਿਕਾਸੀ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਸ ਮੌਕੇ ਪਿੰਡ ਰਾਜਾਵਾਲੀ ਵਿਖੇ ਜਨ ਸੁਣਵਾਈ ਕੀਤੀ ਅਤੇ ਪਿੰਡ ਵਾਸੀਆਂ ਦੀਆਂ ਮੁਸਕਲਾਂ ਸੁਣੀਆਂ ਗਈਆ।
ਉਨ੍ਹਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹਨਾਂ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਜੋ ਵੀ ਗਾਰੰਟੀਆਂ ਕੀਤੀਆਂ ਗਈਆਂ ਹਨ ਉਹ ਹਰ ਹੀਲੇ ਪੂਰੀਆਂ ਕੀਤੀਆਂ ਜਾਣਗੀਆਂ ਅਤੇ ਸਰਕਾਰ ਗਾਰੰਟੀਆਂ ਪੂਰੀ ਕਰਨ ਲਈ ਕਾਰਜਸ਼ੀਲ ਵੀ ਹੈ।
ਵਿਧਾਇਕ ਬਲੂਆਣਾ ਸ੍ਰੀ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੀ ਦਿਖ ਨੂੰ ਸੁਧਾਰਨ ਲਈ ਪੁਰਜੋਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਕੋਈ ਵੀ ਹਲਕਾ ਵਿਕਾਸ ਪੱਖੋਂ ਪਿਛੇ ਨਾ ਰਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਵਿਸੇਸ਼ ਹਦਾਇਤਾਂ ਹਨ ਕਿ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ।
ਇਸ ਮੌਕੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।

CATEGORIES
TAGS
Share This

COMMENTS

Wordpress (0)
Disqus (0 )
Translate