ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਦੁੱਧ ਪਿਲਾਉਂਦੀਆਂ ਮਾਂਵਾਂ, ਗਰਭਵਤੀ ਔਰਤਾਂ ਤੇ 6 ਮਹੀਨੇ ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਘਰਾਂ ਵਿਚ ਪਹੁੰਚਾਈ ਖੁਰਾਕ


ਫਾਜਿ਼ਲਕਾ, 15 ਜ਼ੁਲਾਈ
ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਹਰ ਹੀਲੇ ਮਦਦ ਕਰਨ ਦੇ ਨਿਰਦੇਸ਼ਾਂ ਦੇ ਮੱਦੇਨਜਰ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਜੀ ਦੀਆਂ ਹਦਾਇਤਾਂ ਅਨੁਸਾਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਰਹੱਦੀ ਪਿੰਡਾਂ ਵਿਚ ਜਿੱਥੇ ਖੇਤਾਂ ਤੱਕ ਪਾਣੀ ਆ ਗਿਆ ਹੈ ਵਿਚ ਦੱੁੱਧ ਪਿਲਾਉਂਦੀਆਂ ਮਾਂਵਾਂ, ਗਰਭਵਤੀ ਔਰਤਾਂ ਤੇ 6 ਮਹੀਨੇ ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਘਰੋ ਘਰੀਂ ਪੋਸਟਿਕ ਖੁਰਾਕ ਵੰਡੀ ਗਈ ਹੈ।
ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਲੋਕਾਂ ਦੀ ਮਦਦ ਕੀਤੀ ਜਾਵੇ। ਇਸ ਸਮੇਂ ਆਂਗਣਬਾੜੀ ਕੇਂਦਰਾਂ ਵਿਚ ਛੁੱਟੀਆਂ ਹਨ, ਇਸ ਲਈ ਵਿਭਾਗ ਵੱਲੋਂ ਘਰਾਂ ਤੱਕ ਪੌਸ਼ਟਿਕ ਖੁਰਾਕ ਭੇਜਣ ਦੀ ਵਿਵਸਥਾ ਕੀਤੀ ਜਾ ਰਹੀ ਹੈ।
ਜਿ਼ਲ੍ਹਾ ਪ੍ਰੋਗਰਾਮ ਅਫ਼ਸਰ ਨਵਦੀਪ ਕੌਰ ਨੇ ਦੱਸਿਆ ਕਿ 15 ਦਿਨਾਂ ਦੀ ਪੌਸਟਿਕ ਖੁਰਾਕ ਦੇ ਪੈਕੇਟ ਘਰੋ ਘਰੀ ਪਹੁੰਚਾਏ ਜਾ ਰਹੇ ਹਨ ਤਾਂ ਜ਼ੋ ਦੁੱਧ ਪਿਲਾਉਂਦੀਆਂ ਮਾਂਵਾਂ ਜਾਂ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਨੂੰ ਇਸ ਸੰਕਟਕਾਲੀਨ ਸਮੇਂ ਦੌਰਾਨ ਵੀ ਪੌਸਟਿਕ ਖੁਰਾਕ ਮਿਲ ਸਕੇ ਅਤੇ ਉਨ੍ਹਾਂ ਦੀ ਸਿਹਤ ਠੀਕ ਰਹੇ।
ਉਨ੍ਹਾਂ ਨੇ ਕਿਹਾ ਕਿ ਆਂਗਣਬਾੜੀ ਵਰਕਰਾਂ ਅਤੇ ਸੁਪਰਵਾਇਜਰਾਂ ਵੱਲੋਂ ਬਰਸਾਤ ਦੇ ਇੰਨ੍ਹਾਂ ਦੌਰਾਨ ਛੋਟੇ ਬੱਚਿਆਂ ਦੀ ਸੰਭਾਲ ਅਤੇ ਗਰਭਵਤੀ ਔਰਤਾਂ ਤੇ ਦੁੱਧ ਪਿਲਾਉਂਦੀਆਂ ਮਾਂਵਾਂ ਦੀ ਸਿਹਤ ਸੰਭਾਲ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
ਪਿੰਡ ਮਹਾਤਮ ਨਗਰ ਦੀ ਆਂਗਣਬਾੜੀ ਵਰਕਰ ਸੰਤੋਸ਼ ਰਾਣੀ ਨੇ ਦੱਸਿਆ ਕਿ ਅਸੀਂ ਇਹ ਪੌਸ਼ਟਿਕ ਖੁਰਾਕ ਲਾਭਪਾਤਰੀ ਔਰਤਾਂ ਤੇ ਬੱਚਿਆਂ ਨੂੰ ਸਪਲਾਈ ਕਰ ਰਹੇ ਹਾਂ। ਪਿੰਡ ਦੀ ਉਸਾ ਰਾਣੀ ਨੇ ਸਰਕਾਰ ਵੱਲੋਂ ਘਰਾਂ ਤੱਕ ਪੌਸਟਿਕ ਖੁਰਾਕ ਪੁੱਜਦੀ ਕਰਨ ਦੇ ਫੈਸਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਇਹ ਬਹੁਤ ਜਰੂਰੀ ਸੀ। ਉਨ੍ਹਾਂ ਨੇ ਇਸ ਲਈ ਸਰਕਾਰ ਦਾ ਧੰਨਵਾਦ ਵੀ ਕੀਤਾ

CATEGORIES
TAGS
Share This

COMMENTS

Wordpress (0)
Disqus (0 )
Translate