ਪੰਜਾਬ ਸਰਕਾਰ ਸਰਹਦੀ ਪਿੰਡਾਂ ਦੇ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ, ਲੋਕਾ ਨੂੰ ਦਿੱਤੀ ਜਾਵੇਗੀ ਹਰ ਲੋੜੀਂਦੀ ਸਹੂਲਤ – ਵਿਧਾਇਕ ਸਵਣਾ
ਫਾਜ਼ਿਲਕਾ, 24 ਜੁਲਾਈ
ਉਪਰਲਿਆ ਹਿਸਿਆਂ ਤੇ ਬਾਰਿਸ਼ ਹੋਣ ਕਾਰਨ ਹੁਸੈਣੀਵਾਲਾ ਹੈਡ ਵਰਕਸ ਤੋਂ ਲਗਭਗ 84 ਹਜਾਰ ਪਾਣੀ ਛਡਿਆ ਗਿਆ ਹੈ ਜਿਸ ਨਾਲ ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਵਿਚ ਪਾਣੀ ਦਾ ਪੱਧਰ ਵਧੀਆ ਹੈ | ਦੂਜੇ ਪਾਸੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਣਾ ਅਤੇ ਐਸ ਡੀ ਐਮ ਨਿਕਾਸ ਖਿਚੜ ਸਮੇਤ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਸਰਹਦੀ ਪਿੰਡਾਂ ਵਿਚ ਪਹੁੰਚੇ | ਇਸ ਮੌਕੇ ਉਨ੍ਹਾਂ ਪਿੰਡ ਮਹਾਤਮ ਨਗਰ ਵਿਖ਼ੇ ਸਥਾਪਿਤ ਰਾਹਤ ਕੈੰਪ ਦੌਰਾਨ ਮੀਟਿੰਗ ਵੀ ਕੀਤੀ ਤੇ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿਤੇ |
ਵਿਧਾਇਕ ਫਾਜ਼ਿਲਕਾ ਸ਼ ਸਵਣਾ ਨੇ ਕਿਹਾ ਕਿ ਪੰਜਾਬ ਸਰਕਾਰ ਸਰਹਦੀ ਪਿੰਡਾਂ ਦੇ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ| ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ ਮਾਲੀ ਦੀ ਰਾਖੀ ਲਈ ਸਰਕਾਰ ਵਲੋਂ ਲਗਾਤਾਰ ਹੰਬਲੇ ਮਾਰੇ ਜਾ ਰਹੇ ਹਨ |
ਵਿਧਾਇਕ ਨੇ ਕਿਹਾ ਕਿ ਇਸ ਔਖੀ ਘੜੀ ਵਿਚ ਲੋਕਾਂ ਨੂੰ ਲੋੜ ਅਨੁਸਾਰ ਰਾਹਤ ਸਮਗਰੀ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਲੋਕਾਂ ਦੇ ਨਾਲ ਨਾਲ ਪਸ਼ੂਆਂ ਦੇ ਇੰਤਜਾਮ ਲਈ ਵੀ ਸਰਕਾਰ ਪੂਰੀ ਤਰਾਂ ਚਿੰਤਿਤ ਹੈ | ਚਾਰੇ, ਪੱਠੇ ਆਦਿ ਸਾਰੇ ਅਗਾਂਉ ਪ੍ਰਬੰਧ ਕੀਤੇ ਹੋਏ ਹਨ |
ਐਸ ਡੀ ਐਮ ਨਿਕਾਸ ਖਿੱਚੜ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਹਦੀ ਪਿੰਡਾਂ ਵਿਚ ਪੁਖਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਅਧਿਕਾਰੀਆਂ ਵਲੋਂ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸਰਹੱਦੀ ਪਿੰਡਾਂ ਵਿਚ ਸਥਿਤੀ ਅਜੇ ਪੂਰੀ ਤਰ੍ਹਾਂ ਕਾਬੂ ਹੇਠ ਹੈ, ਕਿਸੇ ਨੂੰ ਘਬਰਾਉਣ ਦੀ ਲੋੜ ਨਹੀ।ਉਨ੍ਹਾਂ ਕਿਹਾ ਕਿ ਪਿੰਡਾਂ ਚ ਪਟਵਾਰੀ ਤੇ ਸੈਕਟਰੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰਾਂ ਦੀ ਮੁਸ਼ਕਿਲ ਨਾ ਆਵੇ|
ਉਨ੍ਹਾਂ ਨੇ ਕਿਹਾ ਕਿ ਪਿੰਡਾਂ ਵਿਖੇ ਸਿਹਤ ਵਿਭਾਗ ਦੀਆਂ ਟੀਮਾਂ, ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ, ਪ੍ਰਸ਼ਾਸਨਿਕ ਅਧਿਕਾਰੀ, ਪੁਲਿਸ ਅਧਿਕਾਰੀ, ਜੇ.ਸੀ.ਬੀ. ਮਸ਼ੀਨਾਂ ਆਦਿ ਹਰ ਤਰ੍ਹਾਂ ਨਾਲ ਅਗਾਂਉ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ *ਤੇ ਹੜ੍ਹ ਕੰਟਰੋਲ ਰੂਮ ਸਥਾਪਿਤ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਹੜ੍ਹਾ ਸਬੰਧੀ ਕਿਸੇ ਵੀ ਸਹਾਇਤਾ ਲਈ 24 ਘੰਟੇ ਚਾਲੂ ਹੜ੍ਹ ਕੰਟਰੋਲ ਰੂਮ *ਤੇ 01638—262153 *ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਐਸ ਪੀ ਮੋਹਨ ਲਾਲ, ਕਾਰਜਕਾਰੀ ਇੰਜੀਨੀਅਰ ਡਰੇਨਜ ਵਿਭਾਗ ਅਲੋਕ ਚੋਧਰੀ, ਤਹਿਸੀਲਦਾਰ ਗੁਰਸੇਵਕ ਚੰਦ, ਨਾਇਬ ਤਹਿਸੀਲਦਾਰ ਅਵਿਨਾਸ਼ ਚੰਦਰ ਤੇ ਅੰਜੂ ਬਾਲਾ, ਚੇਅਰਮੈਨ ਮਾਰਕੀਟ ਪਰਮਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜਰ ਸਨ।