6 ਸਤੰਬਰ 2023 ਨੂੰ ਹੋਵੇਗਾ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਦੀ ਨਵੀਂ ਕਾਰਜਕਾਰਨੀ ਕਮੇਟੀ ਦਾ ਗਠਨ
ਫਾਜ਼ਿਲਕਾ 3 ਅਗਸਤ (ਜਗਜੀਤ ਸਿੰਘ ਧਾਲੀਵਾਲ)
ਬਾਗਬਾਨੀ ਵਿਭਾਗ ਪੰਜਾਬ ਵੱਲੋਂ ਚਲਾਈ ਜਾ ਰਹੀ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵੱਲੋਂ ਦਫਤਰ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵਿਖੇ ਮਿਤੀ 6 ਸਤੰਬਰ 2023 ਨੂੰ ਸਵੇਰੇ 10 ਵਜੇ ਜਨਰਲ ਬਾਡੀ ਦਾ ਆਮ ਇਜਲਾਸ ਰੱਖਿਆ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਮੁੱਖ ਕਾਰਜਕਾਰੀ ਅਫਸਰ ਸਿਟਰਸ ਅਸਟੇਟ ਟਾਹਲੀਵਾਲਾ ਜੱਟਾ ਡਾ. ਜਤਿੰਦਰ ਸਿੰਘ ਨੇ ਦੱਸਿਆ ਕਿ ਸਿਟਰਸ ਅਸਟੇਟ ਟਾਹਲੀਵਾਲਾ ਜੱਟਾ ਦੀ ਕਾਰਜਕਾਰਨੀ ਕਮੇਟੀ ਦੀ ਚੋਣ ਹਰ ਪੰਜ ਸਾਲਾਂ ਬਾਅਦ ਕੀਤੀ ਜਾਂਦੀ ਹੈ ਤੇ ਇਸ ਇਜਲਾਸ ਵਿੱਚ ਸਿਟਰਸ ਅਸਟੇਟ ਟਾਹਲੀਵਾਲਾ ਦੀ ਨਵੀਂ ਕਾਰਜਕਾਰਨੀ ਕਮੇਟੀ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਸਿਟਰਸ ਅਸਟੇਟ ਟਾਹਲੀਵਾਲਾ ਅਧੀਨ ਸਾਰੇ ਰਜਿਸਟਰਡ ਮੈਂਬਰਾਂ ਨੂੰ ਸੂਚਿਤ ਕਰਦਿਆਂ ਕਿਹਾ ਕਿ ਉਹ ਜਨਰਲ ਬਾਡੀ ਦੇ ਇਸ ਆਮ ਇਜਲਾਸ ਵਿੱਚ ਸਮੇਂ ਸਿਰ ਪਹੁੰਚ ਕੇ ਨਵੇਂ ਮੈਂਬਰਾਂ ਦੀ ਚੋਣ ਪ੍ਰਕਿਰਿਆ ਵਿੱਚ ਭਾਗ ਲੈਣ।
CATEGORIES ਖੇਤੀਬਾੜੀ/ਵਪਾਰ


