ਗੋਪੀਚੰਦ ਕਾਲਜ ਦਾ ਬੀ.ਏ. ਚੌਥੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਅਬੋਹਰ 5 ਅਗਸਤ (ਜਗਜੀਤ ਸਿੰਘ ਧਾਲੀਵਾਲ) ਅਬੋਹਰ ਦੇ ਗੋਪੀਚੰਦ ਆਰੀਆ ਮਹਿਲਾ ਕਾਲਜ ਆਪਣੇ ਸਰਬੋਤਮ ਨਤੀਜਿਆਂ ਲਈ ਹਮੇਸ਼ਾ ਤੋਂ ਹੀ ਸੁਰਖੀਆਂ ਵਿੱਚ ਰਿਹਾ ਹੈ। ਇਸੇ ਲੜੀ ਨੂੰ ਅੱਗੇ ਤੋਰਦਿਆਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀ.ਏ. ਚੌਥੇ ਸਮੈਸਟਰ ਦੇ ਨਤੀਜੇ ਵਿਚ ਗੋਪੀਚੰਦ ਆਰੀਆ ਮਹਿਲਾ ਕਾਲਜ  ਦੀ ਸਰੀਨਾ ਨੇ 92.25% ਅੰਕ ਹਾਸਲ ਕਰਦਿਆਂ ਯੂਨੀਵਰਸਿਟੀ ਦੀ ਟਾਪਰ ਲਿਸਟ ਵਿੱਚ ਦੂਜਾ ਸਥਾਨ ਅਤੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਆਪਣੇ ਨਾਂ ਦਰਜ ਕਰਵਾ ਕੇ ਮਾਪਿਆਂ ਦੇ ਨਾਂ ਨੂੰ ਚਾਰ ਚੰਨ ਲਾਏ। ਜ਼ਿਕਰਯੋਗ ਹੈ ਕਾਲਜ ਦੀ ਪਾਸ ਪ੍ਰਤੀਸ਼ਤਤਾ 100% ਰਹੀ। ਪ੍ਰਿੰਸੀਪਲ ਡਾਕਟਰ ਰੇਖਾ ਸੂਦ ਹਾਂਡਾ ਨੇ ਸਮੂਹ ਸਟਾਫ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਤਹਿ ਦਿਲੋਂ ਵਧਾਈ ਦਿੱਤੀ ਅਤੇ ਵਿਦਿਆਰਥਣਾਂ ਨੂੰ ਅੱਗੇ ਤੋਂ ਵੀ ਅਜਿਹੀਆਂ ਪ੍ਰਾਪਤੀਆਂ ਹਾਸਲ ਕਰਦੇ ਰਹਿਣ ਦਾ ਅਸ਼ੀਰਵਾਦ ਦਿੱਤਾ।

CATEGORIES
Share This

COMMENTS

Wordpress (0)
Disqus (0 )
Translate