ਮੁੱਖ ਖੇਤੀਬਾੜੀ ਅਫਸਰ ਵੱਲੋਂ ਗੁਲਾਬੀ ਸੁੰਡੀ ਦੇ ਹਮਲੇ ਤੋਂ ਨਰਮੇ ਦੀ ਫਸਲ ਨੂੰ ਬਚਾਉਣ ਲਈ  ਬਲਾਕ ਅਬੋਹਰ ਦੇ ਪਿੰਡਾਂ ਦਾ ਦੌਰਾ

ਫਾਜਿਲਕਾ 5 ਅਗਸਤ (ਜਗਜੀਤ ਸਿੰਘ ਧਾਲੀਵਾਲ) ਮੁੱਖ ਖੇਤੀਬਾੜੀ ਅਫਸਰ ਫਾਜਿਲਕਾ ਡਾ ਗੁਰਮੀਤ ਸਿੰਘ ਚੀਮਾ ਵੱਲੋਂ ਗੁਲਾਬੀ ਸੁੰਡੀ ਦੇ ਹਮਲੇ ਤੋਂ ਨਰਮੇ ਦੀ ਫਸਲ ਨੂੰ ਬਚਾਉਣ ਲਈ ਵਿਸ਼ੇਸ ਤੌਰ ਤੇ ਖੇਤੀਬਾੜ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਬਲਾਕ ਅਬੋਹਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਬਲਾਕ ਵਿੱਚ ਪੈਂਦੇ ਪਿੰਡ ਦਾ ਦੌਰਾ ਕੀਤਾ ਗਿਆ ਅਤੇ ਕਿਸਾਨਾਂ ਨੂੰ ਗੁਲਾਬੀ ਸੁੰਡੀ ਨੂੰ ਕੰਟਰੋਲ ਕਰਨ ਲਈ ਸਿਫਾਰਿਸ ਸੁਦਾ ਦਵਾਈਆ(ਕੀੜੇ ਮਾਰ ਜਹਿਰਾਂ) ਦੀ ਸੁਰੱਖਿਅਤ ਵਰਤੋ ਅਤੇ ਖਾਦਾਂ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ।

ਮੁੱਖ ਖੇਤੀਬਾੜੀ ਅਫਸਰ ਫਾਜਿਲਕਾ ਨੇ ਅਧਿਕਾਰੀਆਂ ਨੂੰ  ਵਿਸ਼ੇਸ਼ ਕਿਸਾਨ ਸਿਖਲਾਈ ਕੈਂਪ ਲਗਾਲੈ ਕੇ ਕਿਸਾਨਾਂ ਨੂੰ ਗੁਲਾਬੀ ਸੁੰਡੀ ਨੂੰ ਕੰਟਰੋਲ ਕਰਨ ਬਾਰੇ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ।

ਇਸ ਮੁਹਿੰਮ ਵਿੱਚ ਡਾ ਗੁਰਮੀਤ ਚੀਮਾ ਨੇ ਖੁਦ ਪਿੰਡ ਰਾਏਪੁਰਾ, ਨਰਾਇਨਪੁਰਾ ਅਤੇ ਰਾਮ ਪੁਰਾ ਵਿਖੇ ਕਿਸਾਨਾੰ ਨੂੰ ਸੰਬੋਧਨ ਕੀਤਾ ਅਤੇ ਨਰਮੇ ਦੀ ਫਸਲ ਦਾ ਮੁਆਇਨਾ ਕੀਤਾ। ਵਿਭਾਗ ਵਲੋ ਬਿਜਵਾਏ ਗਏ ਪ੍ਰਦਰਸਣੀ ਪਲਾਟ ਦਾ ਵੀ ਦੌਰਾ ਕੀਤਾ।

ਇਸ ਮੌਕੇ ਸਹਾਇਕ ਪੌਦਾ ਸੁਰੱਖਿਆ ਅਫਸਰ ਸ੍ਰੀ ਸੁੰਦਰ ਲਾਲ, ਖੇਤੀਬਾੜੀ ਵਿਕਾਸ ਅਫਸਰ ਡਾ ਨਿਸ਼ਾ,ਖੇਤੀਬਾੜੀ ਉਪ ਨਿਰਖਕ ਸ੍ਰੀ ਪ੍ਰਵੀਨ ਕੁਮਾਰ ਅਤੇ ਸ੍ਰੀਮਤੀ ਨੀਤੂ,ਵਿਜੈ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਅਤੇ ਪਿੰਡਾਂ ਦੇ ਕਿਸਾਨ ਹਾਜਰ ਸਨ।

CATEGORIES
Share This

COMMENTS

Wordpress (0)
Disqus (1 )
Translate