ਮਾਰਕਿਟ ਕਮੇਟੀ ਸੰਦੌੜ ਨਵ ਨਿਯੁਕਤ ਚੇਅਰਮੈਨ ਕਰਮਜੀਤ ਸਿੰਘ ਕੁਠਾਲਾ ਨੇ ਕੈਬਨਿਟ ਮੰਤਰੀ ਤੇ ਵਿਧਾਇਕ ਦੀ ਮੌਜੂਦਗੀ ‘ਚ ਸੰਭਾਲਿਆ ਅਹੁਦਾ

ਮੁੱਖ ਮੰਤਰੀ ਭਗਵੰਤ ਮਾਨ ਦੀ ਪੂਰੀ ਟੀਮ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਤਤਪਰ-ਮੀਤ ਹੇਅਰ

ਮਲੇਰਕੋਟਲਾ 07 ਅਗਸਤ :

                  ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਰਕਿਟ ਕਮੇਟੀ ਸੰਦੌੜ ਜ਼ਿਲ੍ਹਾ ਮਾਲੇਰਕੋਟਲਾ ਦੇ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨ ਕਰਮਜੀਤ ਸਿੰਘ ਕੁਠਾਲਾ ਨੇ ਪੰਜਾਬ ਦੇ ਖੇਡ ,ਭੂਮੀ ਅਤੇ ਜਲ ਸੰਭਾਲ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ , ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਸ੍ਰੀ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਜ਼ਿਲ੍ਹਾ ਨਗਰ ਸੁਧਾਰ ਟਰੱਸਟ ਸ੍ਰੀ ਕੇਵਲ ਸਿੰਘ ਜਾਗੋਵਾਲ, ਚੇਅਰਮੈਨ ਮਾਰਕਿਟ ਕਮੇਟੀ ਮਲੌਦ ਸ੍ਰੀ ਕਰਨ ਸਿਹੋੜਾ, ਚੇਅਰਮੈਨ ਮਾਰਕੀਟ ਕਮੇਟੀ ਅਮਲੋਹ ਸ੍ਰੀਮਤੀ ਸੁਖਵਿੰਦਰ ਕੌਰ ਗਹਿਲੋਤ,ਸ੍ਰੀ ਮਨਦੀਪ ਸਿੰਘ ਤੋਂ ਇਲਾਵਾ ਪਾਰਟੀ ਅਤੇ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ ‘ਚ ਆਪਣਾ ਅਹੁਦਾ ਸੰਭਾਲਿਆ ।

        ਮਾਰਕਿਟ ਕਮੇਟੀ ਦੇ ਦਫ਼ਤਰ ਵਿਖੇ ਕਰਵਾਏ ਇੱਕ ਸਮਾਗਮ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸਮੂਹ ਪਤਵੰਤਿਆਂ ਨੇ ਕਰਮਜੀਤ ਸਿੰਘ ਮਾਨ ਕੁਠਾਲਾ ਨੂੰ ਪਾਰਟੀ ਦਾ ਵਫ਼ਾਦਾਰ ਸਿਪਾਹੀ ਅਤੇ ਆਮ ਲੋਕਾਂ ਦੀ ਸੇਵਾ ਨੂੰ ਸਮਰਪਿਤ ਆਗੂ ਦੱਸਿਆ। ਅਹੁਦਾ ਸੰਭਾਲਣ ਤੇ ਸ਼ੁਭ ਕਾਮਨਾਵਾਂ ਦਿੰਦਿਆਂ ਉਮੀਦ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਦਿੱਤੀ ਗਈ ਹੈ ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਮੇ ਸਮੇਂ ਤੋਂ ਲੋਕਾਂ ਦੀ ਸੇਵਾ ਕਰਦੇ ਆ ਰਹੇ ਕਰਮਜੀਤ ਸਿੰਘ ਨੂੰ ਅਹਿਮ ਜ਼ਿੰਮੇਵਾਰ ਸੌਂਪ ਕੇ ਸਮਰਪਿਤ ਵਰਕਰਾਂ ਦੀ ਕਦਰ ਪਾਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਸਮੁੱਚੀ ਟੀਮ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਦਿਨ-ਰਾਤ ਤਤਪਰ ਤੇ ਸਮਰਪਿਤ ਹੈ।

                ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਨਵੀਂ ਖੇਡ ਨੀਤੀ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਵਰਦਾਨ ਸਾਬਤ ਹੋਵੇਗੀ । ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਨਵੀਂ ਖੇਡ ਨੀਤੀ ਬਣਾਈ ਗਈ ਹੈ। ਜਿਸ ਤਹਿਤ ਅੰਤਰ ਰਾਸ਼ਟਰੀ ਪੱਧਰ ਤੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਲਈ ਨੌਕਰੀਆਂ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਨਵੀਂ ਖੇਡ ਨੀਤੀ ਵਿੱਚ ਖਿਡਾਰੀਆਂ ਤੇ ਕੋਚਾਂ ਲਈ ਤੋਹਫ਼ੇ ਦਿੱਤੇ ਗਏ ਹਨ । ਉਨ੍ਹਾਂ ਹੋਰ ਦੱਸਿਆ ਕਿ ਪਿੰਡ ਪੱਧਰ ਉੱਤੇ ਖੇਡ ਨਰਸਰੀਆਂ ਵੀ ਬਣਨਗੀਆਂ।  ਓਲੰਪਿਕ ਖੇਡਾਂ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਮੈਡਲ ਜੇਤੂਆਂ ਦੀ ਮੌਜੂਦਾ ਇਨਾਮ ਰਾਸ਼ੀ ਕ੍ਰਮਵਾਰ 2.25 ਕਰੋੜ, ਡੇਢ ਕਰੋੜ ਰੁਪਏ ਤੇ ਇਕ ਕਰੋੜ ਰੁਪਏ ਤੋਂ ਵਧਾ ਕੇ ਕ੍ਰਮਵਾਰ 3 ਕਰੋੜ, 2 ਕਰੋੜ ਤੇ ਇਕ ਕਰੋੜ ਕਰ ਦਿੱਤੀ ਹੈ ।  ਇਸ ਤੋਂ ਪਹਿਲਾਂ ਕਰੀਬ 25 ਖੇਡਾਂ ਤੇ ਤਮਗ਼ਾ ਜੇਤੂਆਂ ਨੂੰ ਨਗਦ ਇਨਾਮ ਮਿਲਦੇ ਸਨ ਜਦੋਂ ਕਿ ਹੁਣ ਇਨ੍ਹਾਂ ਦੀ ਗਿਣਤੀ ਵਧਾ ਕੇ 80 ਤੋਂ ਵੱਧ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਪੰਜਾਬ ਸਰਕਾਰ ਨੇ ਖਿਡਾਰੀਆਂ ਵਾਂਗ ਕੋਚਾਂ ਅਤੇ ਪ੍ਰਮੋਟਰਾਂ ਲਈ ਪਹਿਲੀ ਵਾਰ ਐਵਾਰਡ ਦੇਣ ਦੀ ਵਿਵਸਥਾ ਕੀਤੀ ਗਈ ਹੈ । ਪੰਜਾਬ ਦੇ ਕੋਚਾਂ ਨੂੰ ਹੁਣ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਕੋਚ ਐਵਾਰਡ ਮਿਲੇਗਾ ਜਿਸ ਵਿੱਚ 5 ਲੱਖ ਰੁਪਏ ਇਨਾਮ ਰਾਸ਼ੀ, ਟਰਾਫ਼ੀ ਤੇ ਬਲੇਜ਼ਰ ਦਿੱਤਾ ਜਾਵੇਗਾ ।

               ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਨਵ ਨਿਯੁਕਤ ਚੇਅਰਮੈਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਕੁਠਾਲਾ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਦੀ ਭਲਾਈ ਲਈ ਇੱਕ ਬਿਹਤਰੀਨ ਕੜੀ ਦਾ ਕੰਮ ਕਰਨਗੇ ਅਤੇ ਇੰਨਾ ਨੂੰ ਆਉਣ ਵਾਲੀ ਹਰ ਔਕੜ ਨੂੰ ਦੂਰ ਕਰਨ ਵਿੱਚ ਸਹਾਈ ਸਿੱਧ ਹੋਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਮਾਰਕਿਟ ਕਮੇਟੀ ਸੰਦੌੜ ਦੇ ਸਰਬਪੱਖੀ ਵਿਕਾਸ ਲਈ ਆੜ੍ਹਤੀਏ, ਕਿਸਾਨਾਂ  ਅਤੇ ਮਜ਼ਦੂਰਾਂ ਨੂੰ ਨਾਲ ਲੈ ਕੇ ਚੱਲਣਗੇ ।

ਮਾਰਕਿਟ ਕਮੇਟੀ ਸੰਦੌੜ ਦੇ  ਨਵ ਨਿਯੁਕਤ ਚੇਅਰਮੈਨ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਉਪਰ ਪ੍ਰਗਟਾਏ ਗਏ ਭਰੋਸੇ ‘ਤੇ ਪੂਰੀ ਤਰ੍ਹਾਂ ਖਰਾ ਉੱਤਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵਿਧਾਇਕ ਸਾਹਿਬਾਨ ਦੀ ਸਲਾਹ ਨਾਲ ਮਾਰਕਿਟ ਕਮੇਟੀ ਅਧੀਨ ਆਉਂਦੇ ਆੜ੍ਹਤੀਏ, ਕਿਸਾਨਾਂ, ਮਜ਼ਦੂਰਾਂ ਅਤੇ ਦੁਕਾਨਦਾਰਾਂ ਆਦਿ ਦੀ ਭਲਾਈ ਲਈ ਕੰਮ ਕਰਨ ਲਈ ਹਰ ਸਮੇਂ ਤਤਪਰ ਰਹਿਣਗੇ । ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਆਮ ਲੋਕਾਂ, ਮਜ਼ਦੂਰਾਂ, ਦੁਕਾਨਦਾਰਾਂ ਆਦਿ ਤੱਕ ਪਹੁੰਚਾਉਣਾ ਉਨ੍ਹਾਂ ਦੀ ਤਰਜੀਹ ਰਹੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦਾ ਆਸਵਾਸ਼ਨ ਵੀ ਦਿੱਤਾ ।

              ਇਸ ਮੌਕੇ ਐਸ.ਡੀ.ਐਮ. ਸ੍ਰੀ ਹਰਬੰਸ ਸਿੰਘ, ਡੀ.ਐਸ.ਪੀ. ਸ੍ਰੀ ਰਣਜੀਤ ਸਿੰਘ, ਸਕੱਤਰ ਮਾਰਕਿਟ ਕਮੇਟੀ  ਸ੍ਰੀ ਜਸਜੀਤ ਸਿੰਘ, ਵਿਧਾਇਕ ਮਾਲੇਰਕੋਟਲਾ ਦੀ ਸਰੀਕੇ ਏ ਹਯਾਤ ਫਰਿਆਲ ਰਹਿਮਾਨ,ਸਾਬਕਾ ਜ਼ਿਲ੍ਹਾ ਪ੍ਰਧਾਨ ਜਾਫ਼ਰ ਅਲੀ, ਅਸ਼ਰਫ ਅਬਦੁੱਲਾ,ਅਬਦੁਲ ਹਲੀਮ,ਗੁਰਮੁਖ ਸਿੰਘ ਖ਼ਾਨਪੁਰ, ਟਰੱਕ ਯੂਨੀਅਨ ਸੰਦੌੜ ਦੇ ਪ੍ਰਧਾਨ ਸ੍ਰੀ ਸੰਤੋਖ ਸਿੰਘ, ਸ੍ਰੀ ਚਰਨਜੀਤ ਸਿੰਘ ਚੰਨਾ ਚੀਮਾ, ਯਾਸਰ ਅਰਫਾਤ,ਅਬਦੁਲ ਸ਼ਕੂਰ, ਸ੍ਰੀ ਜਗਤਾਰ ਸਿੰਘ ਜੱਸਲ ਤੋਂ ਇਲਾਵਾ ਹੋਰ ਪਤਵੰਤੇ ਵੀ ਸ਼ਾਮਲ ਸਨ ।

CATEGORIES
Share This

COMMENTS

Wordpress (0)
Disqus (1 )
Translate